Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣਿਆ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

ਤਰਲ ਕੂੜਾ ਪ੍ਰਬੰਧਨ ਜਾਂ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ 108 ਪਿੰਡਾਂ ਵਿੱਚ ਹੋਏ ਮੁਕੰਮਲ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 22 Apr 2023

Last updated on: Apr 22, 2023, 00:00 IST

ਸਵੱਛ ਭਾਰਤ ਮਿਸ਼ਨ ( ਗ੍ਰਾਮੀਣ) ਤਹਿਤ ਪਿੰਡਾਂ ਨੂੰ ਓਡੀਐਫ ਪਲੱਸ ਕਰਨ ਦੀ ਮੁਹਿੰਮ ਵਿੱਚ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਵਚਨਬੱਧਤਾ ਨਾਲ ਕਾਰਜਸ਼ੀਲ ਰਹਿਣ ਵਾਲੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਬਹੁ ਗਿਣਤੀ ਪਿੰਡਾਂ ਵਿੱਚ ਸਵੱਛਤਾ ਮੁਹਿੰਮ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ ਜਿਸ ਤਹਿਤ ਇਹ ਮਾਣ ਹਾਸਲ ਹੋਇਆ ਹੈ। ਸ੍ਰੀ ਜੋਰਵਾਲ ਨੇ ਦੱਸਿਆ ਕਿ ਮੰਡਵੀ, ਮੰਗਵਾਲ, ਫਰਵਾਹੀ, ਰਾਏ ਧਰਾਨਾ, ਨੂਰਪੁਰਾ, ਖਨਾਲ ਕਲਾਂ, ਮਾਝੀ, ਬਖਤਰੀ, ਭੱਦਲਵੱਡ ਅਤੇ ਪੁੰਨਾਵਾਲ ਸਮੇਤ ਜ਼ਿਲ੍ਹੇ ਦੇ 108 ਅਜਿਹੇ ਪਿੰਡ ਹਨ ਜਿਥੇ ਤਰਲ ਕੂੜਾ ਪ੍ਰਬੰਧਨ ਜਾਂ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ । 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਨੇ ਓ ਡੀ ਐਫ ਪਲੱਸ ਦਾ ਦਰਜਾ ਹਾਸਿਲ ਕੀਤਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਓ ਡੀ ਐਫ ਪਲੱਸ ਤਹਿਤ ਹਰੇ ਜ਼ੋਨ ਵਿੱਚ ਸ਼ਾਮਲ ਕਰਨ ਤੋਂ ਬਾਅਦ ਵਿਭਾਗੀ ਟੀਮਾਂ ਹੋਰ ਵੀ ਉਤਸ਼ਾਹ ਨਾਲ ਇਸ ਮਿਸ਼ਨ ਦੇ ਅਗਲੇ ਪੜਾਅ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੋ ਗਈਆਂ ਹਨ। ਸ੍ਰੀ ਜੋਰਵਾਲ ਨੇ

ਐਕਸੀਅਨ ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਸਮੇਤ ਇਸ ਟੀਚੇ ਦੀ ਪ੍ਰਾਪਤੀ ਲਈ ਸਰਗਰਮ ਭੂਮਿਕਾ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਮੁਬਾਰਕਬਾਦ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਹੀ ਜ਼ਿਲ੍ਹਾ ਸੰਗਰੂਰ ਦੇ 107 ਹੋਰ ਪਿੰਡਾਂ ਵਿਖੇ ਠੋਸ ਕੂੜਾ ਪ੍ਰਬੰਧਨ ਲਈ ਅਤੇ 121 ਪਿੰਡਾਂ ਵਿਖੇ ਤਰਲ ਕੂੜਾ ਪ੍ਰਬੰਧਨ ਲਈ ਫ਼ੰਡ ਪ੍ਰਾਪਤ ਹੋ ਚੁਕੇ ਹਨ ਅਤੇ ਇਹਨਾਂ ਪਿੰਡਾਂ ਲਈ ਇਹ ਪ੍ਰੋਜੈਕਟ ਸ਼ੁਰੂ ਕਰਵਾਉਣ ਲਈ 15ਵੇਂ ਵਿੱਤ ਕਮਿਸ਼ਨ ਅਤੇ ਮਗਨਰੇਗਾ ਦੇ ਫ਼ੰਡ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਕਿ ਇਨ੍ਹਾਂ ਪਿੰਡਾਂ ਵਿਖੇ ਵੀ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕੀਤਾ ਜਾ ਸਕੇ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD