Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 22 Apr 2023

ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਗੈਰ ਸਮਾਜੀ ਅਨਸਰਾਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰ ਬੀਰ ਸਿੰਘ ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਤਲਵਿੰਦਰ ਸਿੰਘ ਗਿੱਲ, ਰੂਪਨਗਰ ਦੀ ਅਗਵਾਈ ਹੇਠ ਸੀ.ਆਈ.ਏ ਇੰਚਾਰਜ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਦੇ ਰਵੀ ਬਲਾਚੌਰੀਆ ਅਤੇ ਇਸੇ ਗੈਂਗ ਦੇ ਹੀ ਇੱਕ ਹੋਰ ਸਾਥੀ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋਂ 06 ਮਾਰੂ ਹਥਿਆਰਾਪਿਸਟਲ .32 ਬੋਰ ਸਮੇਤ 25 ਰੱਦ ਜਿੰਦਾ ਬ੍ਰਾਮਦ ਕੀਤੇ ਗਏ ਹਨ।

ਐਸ.ਐਸ.ਪੀ ਰੂਪਨਗਰ ਨੇ ਦੱਸਿਆ ਕਿ ਮਿਤੀ 17 ਫਰਵਰੀ 2023 ਨੂੰ ਰੂਪਨਗਰ ਪੁਲਿਸ ਨੂੰ ਕਾਫੀ ਅਹਿਮ ਸਫਲਤਾ ਹਾਸਲ ਹੋਈ ਸੀ ਜਿਸ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੇ ਗੁਰਗੇ ਵਿਸ਼ਾਲ ਵਰਮਾ ਤੋਂ ਸਕੀਮ ਨੰਬਰ 02 ਇੰਪਰੂਵਮੈਂਟ ਟ੍ਰਸਟ ਨੇੜੇ ਦਾਣਾ ਮੰਡੀ ਫਗਵਾੜਾ ਰੋਡ, ਮਾਡਲ ਟਾਊਨ ਹੁਸ਼ਿਆਰਪੁਰ ਨੂੰ 9 ਮਾਰੂ ਹਥਿਆਰਾਂ ਅਤੇ 20 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਸੀ ਜਿਸ ਦੀ ਤਫਤੀਸ਼ ਦੌਰਾਨ ਪਿਛਲੀਆਂ ਗਤੀ-ਵਿਧੀਆਂ ਨੂੰ ਟਰੈਕ ਕਰਦੇ ਹੋਏ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜ਼ਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਉਰਫ ਰਵੀ ਬਲਾਚੌਰੀਆ ਨੂੰ ਮੁਕੱਦਮਾ ਵਿੱਚ ਬਤੌਰ ਦੋਸ਼ੀ ਨਾਮਜਦ ਕਰਕੇ ਅਮ੍ਰਿਤਸਰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਪੁੱਛਗਿੱਛ ਉਪਰੰਤ ਖਤਰਨਾਕ ਗੈਂਗਸਟਰ ਸੰਦੀਪ ਉਰਫ ਰਵੀ ਬਲਾਚੋਰੀਆ ਪਾਸੋਂ 05 ਮਾਰੂ ਹਥਿਆਰ ਪਿਸਟਲ .32 ਬੋਰ ਸਮੇਤ 22 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ।

ਇਸ ਤੋਂ ਇਲਾਵਾ ਸੰਦੀਪ ਉਰਫ ਰਵੀ ਬਲਾਚੋਰੀਆ ਗਰੁੱਪ ਦੇ ਹੀ ਇੱਕ ਹੋਰ ਗੁਰਗੇ ਰੋਹਿਤ ਵਾਸੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 1 ਪਿਸਟਲ.32 ਬੋਰ ਸਮੇਤ 03 ਜਿੰਦਾ ਕਾਰਤੂਸ ਬ੍ਰਾਮਦ ਹੋਇਆ ਹੈ। ਜਿਸ ਸਬੰਧੀ ਮੁਕੱਦਮਾ ਨੰਬਰ 25 ਮਿਤੀ 21.04 2023 ਅਧ 25/54/59 ਆਰਮਜ਼ ਐਕਟ ਥਾਣਾ ਸਿਟੀ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਨ੍ਹਾਂ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD