Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨੈਸ਼ਨਲ ਗੇਮਜ਼-2022 ਵਿੱਚ ਜ਼ਿਲ੍ਹੇ ਦੇ 5 ਤਮਗਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

ਸੋਨ ਤਮਗਾ ਜੇਤੂ ਨੂੰ 5 ਲੱਖ, ਚਾਂਦੀ ਲਈ 3 ਅਤੇ ਕਾਂਸਾ ਤਮਗਾ ਜਿੱਤਣ ’ਤੇ ਕੀਤੀ 2 ਲੱਖ ਰੁਪਏ ਦੀ ਨਗਦ ਰਾਸ਼ੀ ਪ੍ਰਦਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Meet Hayer, Sports, Mansa

Web Admin

Web Admin

5 Dariya News

ਮਾਨਸਾ , 22 Apr 2023

Last updated on: Apr 22, 2023, 00:00 IST

ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ। ਇਸੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਈਆਂ ਨੈਸ਼ਨਲ ਗੇਮਜ਼-2022 ਵਿੱਚ ਤਮਗੇ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਦੇ 35 ਸੈਕਟਰ ਵਿਖੇ ਸਥਾਪਿਤ ਮਿਊਂਸਿਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਨੇ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੈਸ਼ਨਲ ਗੇਮਜ਼ ਵਿੱਚ ਮਾਨਸਾ ਜ਼ਿਲ੍ਹੇ ਦੇ 5 ਖਿਡਾਰੀਆਂ ਨੇ ਵੀ ਤਮਗੇ ਹਾਸਿਲ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖਿਡਾਰੀ ਵਿਜੇਵੀਰ ਨੇ ਸ਼ੂਟਿੰਗ ਵਿੱਚ 2 ਸੋਨ ਤਮਗੇ ਹਾਸਿਲ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਇਸ ਖਿਡਾਰੀ ਨੂੰ 10 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ।

ਉਨ੍ਹਾਂ ਦੱਸਿਆ ਕਿ ਖਿਡਾਰੀ ਸਤਨਾਮ ਸਿੰਘ ਨੇ ਰੋਇੰਗ ਖੇਡ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਸੀ, ਜਿਸ ਬਦਲੇ ਉਸਨੂੰ 3 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਸੇ ਤਰ੍ਹਾਂ ਅਥਲੈਟਿਕਸ ਵਿੱਚ ਮੰਜੂ ਰਾਣੀ ਵੱਲੋਂ ਚਾਂਦੀ ਦਾ ਤਮਗਾ ਜਿੱਤਣ ’ਤੇ ਉਸਨੂੰ 3 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਪੁਰਸਕ੍ਰਿਤ ਕੀਤਾ ਗਿਆ। ਕੁਸ਼ਤੀ ਖੇਡ ਵਿੱਚ ਸਾਹਿਲ ਨੇ ਚਾਂਦੀ ਦਾ ਤਮਗਾ ਜਿੱਤਿਆ ਅਤੇ ਉਸਨੂੰ ਵੀ 3 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ। 

ਇਸ ਤੋਂ ਇਲਾਵਾ ਕੁਸ਼ਤੀ ਖੇਡ ਵਿੱਚ ਸੰਦੀਪ ਨੂੰ ਕਾਂਸੇ ਦਾ ਤਮਗਾ ਜਿੱਤਣ ’ਤੇ ਪੰਜਾਬ ਸਰਕਾਰ ਵੱਲੋਂ ਊਸਨੂੰ 2 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ 16 ਹਜ਼ਾਰ ਰੁਪਏ ਦਿੱਤੇ ਜਾਣਗੇ, ਤਾਂ ਜੋ ਊਹ ਹੋਰ ਵਧੀਆਂ ਢੰਗ ਨਾਲ ਆਪਣਾ ਅਭਿਆਸ ਜਾਰੀ ਰੱਖਣ ਅਤੇ ਅਗਲੀਆਂ ਹੋਣ ਵਾਲੀਆਂ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਤਮਗੇ ਹਾਸਿਲ ਕਰ ਸਕਣ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Meet Hayer , Sports , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD