ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਧਰਤੀ ਦਿਵਸ ਨੂੰ ਸਮਰਪਿਤ ਰੁੱਖ ਲਗਾਓ ਧਰਤੀ ਬਚਾਓ ਦਾ ਸੁਨੇਹਾ ਦਿੰਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਮੈਨੇਜਮੈਂਟ ਵੱਲੋਂ ਆਪਣੇ ਆਲੇ-ਦੁਆਲੇ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ।
ਇਸ ਦੌਰਾਨ ਕੈਂਪਸ ਵਿਚ ਰੱਖੇ ਗਏ ਸੈਮੀਨਾਰ ਦੌਰਾਨ ਧਰਤੀ ਦਿਵਸ ਦੀ ਮਹੱਤਤਾ ਤੇ ਰੌਸ਼ਨੀ ਪਾਉਦੇਂ ਹੋਏ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਪਾਣੀ ਦੀ ਸਾਡੇ ਜੀਵਨ ਵਿਚ ਲੋੜ ਬਾਰੇ ਜਾਣੂ ਕਰਵਾਇਆ ਗਿਆ। ਉਸ ਤੋਂ ਬਾਅਦ ਧਰਤੀ ਦਿਵਸ ਨਾਲ ਸਬੰਧਿਤ ਵੱਖ ਵੱਖ ਮੁਕਾਬਲੇ ਕਰਵਾਏ ਗਏ।
ਛੋਟੇ ਬੱਚਿਆਂ ਦੁਆਰ ਡਰਾਇੰਗ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲਿਆ। ਬਾਕੀ ਬੱਚਿਆਂ ਦੁਆਰਾ ਡਰਾਇੰਗ ਅਤੇ ਪੇਂਟਿੰਗ ਵਿਚ ਭਾਗ ਲਿਆ ਗਿਆ। ਜਦ ਕਿ ਮਿਡਲ ਕਲਾਸਾਂ ਦੇ ਬੱਚਿਆਂ ਨੇ ਸਲੋਗਨ ਰਾਈਮਸ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ।ਧਰਤੀ ਦਿਵਸ ਨਾਲ ਸਬੰਧਿਤ ਬੱਚਿਆਂ ਨੇ ਪੇਂਟਿੰਗ ਰਾਹੀਂ ਧਰਤੀ ਬਚਾਓ, ਰੁੱਖ ਲਗਾਓ ਦਾ ਸੁਨੇਹਾ ਦਿਤਾ।
ਸਕੂਲ ਦੇ ਪ੍ਰਿੰਸੀਪਲ ਪ੍ਰੇਮ ਜੀਤ ਗਰੋਵਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਤ੍ਰਾਸਦੀ ਦਿਨੋ ਦਿਨ ਰੁੱਖ ਦੀ ਗਿਣਤੀ ਦਾ ਘਟਣਾ ਅਤੇ ਪਾਣੀ ਦਾ ਪੱਧਰ ਹੇਠਾਂ ਜਾਣਾ ਹੈ। ਰੁੱਖ ਦੀ ਘਾਟ ਨਾਲ ਦਿਨੋਂ ਦਿਨ ਪ੍ਰਦੂਸ਼ਣ ਵੱਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਰੁੱਖ ਹਨ ਤਾਂ ਹੀ ਪਾਣੀ ਹੈ। ਇਸ ਲਈ ਬੱਜ ਰਹੋ ਰਹੇ ਪੰਜਾਬ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜ਼ਰੂਰੀ ਹਨ।
ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਸਮੂਹ ਵਿਦਿਆਰਥੀਆਂ ਨੂੰ ਜੀਵਨ ਵਿਚ ਪਾਣੀ ਅਤੇ ਸਵੱਛ ਵਾਤਾਵਰਨ ਦੀ ਮਹੱਤਤਾ ਨੂੰ ਦੱਸਦੇ ਹੋਏ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਸਫਾ ਰੱਖਣ ਅਤੇ ਪਾਣੀ ਦੀ ਸੰਭਾਲ ਕਰਨ ਲਈ ਪ੍ਰੇਰਨਾ ਦਿਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਜ਼ਿੰਦਗੀ ਵਿਚ ਘੱਟੋ ਘੱਟ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ਮੌਕੇ ਵੱਖ ਵੱਖ ਮੁਕਾਬਲਿਆਂ ਵਿਚ ਜੇਤੂ ਬੱਚਿਆਂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।