Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਕੁਲਵੰਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਪਿੰਡ ਚੜਿੱਕ ਵਿਖੇ ਹੋਇਆ ਅੰਤਿਮ ਸਸਕਾਰ

ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Obituary, Moga

Web Admin

Web Admin

5 Dariya News

ਮੋਗਾ , 22 Apr 2023

Last updated on: Apr 22, 2023, 00:00 IST

ਜ਼ਿਲ੍ਹਾ ਮੋਗਾ ਦੇ ਪਿੰਡ ਚੜਿੱਕ ਦੇ ਵਸਨੀਕ ਲਾਂਸ ਨਾਇਕ ਸ੍ਰ. ਕੁਲਵੰਤ ਸਿੰਘ ਜੋ ਕਿ 4 ਸਿੱਖਲਾਈਟ ਇੰਫੈਂਟਰੀ ਵਿੱਚ ਸੀ, ਪਿਛਲੇ ਦਿਨੀਂ ਪੁਣਛ ਵਿੱਚ ਫੌਜੀ ਟਰੱਕ ਉੱਤੇ ਅੱਤਵਾਦੀ ਹਮਲੇ ਕਾਰਣ ਸ਼ਹੀਦ ਹੋ ਗਏ ਸਨ, ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਚੜਿੱਕ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ, ਪੁਲਿਸ, ਭਾਰਤੀ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਸਿਆਸੀ ਆਗੂਆਂ ਤੇ ਹੋਰ ਪਤਵੰਤਿਆਂ ਨੇ ਸ਼ਹੀਦ ਕੁਲਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅੰਤਿਮ ਵਿਦਾਇਗੀ ਦਿੱਤੀ।

ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਤਰਫੋਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ. ਇਲਨਚੇਲੀਅਨ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਹੀਦ ਦੀ ਮ੍ਰਿਤਕ ਦੇਹ `ਤੇ ਰੀਥਾਂ ਰੱਖ ਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਸ਼ਾਮਲ ਹੋਏ ਲੋਕਾਂ ਨੇ `ਸ਼ਹੀਦ ਕੁਲਵੰਤ ਸਿੰਘ ਅਮਰ ਰਹੇ` ਦੇ ਨਾਅਰੇ ਲਗਾਏ।

ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਸ਼ਹਾਦਤ ਦੇਣ ਵਾਲੇ ਜਵਾਨਾਂ `ਤੇ ਦੇਸ਼ ਵਾਸੀਆਂ ਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਹੀਦ ਦੇ ਮਾਤਾ ਹਰਜਿੰਦਰ ਕੌਰ ਪਤਨੀ ਹਰਦੀਪ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਲਈ 1 ਕਰੋੜ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਫੌਜ਼ ਦੀ ਟੁਕੜੀ ਵੱਲੋਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗਾਰਡ ਆਫ਼ ਆਨਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵੀ ਸ਼ਹੀਦ ਕੁਲਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜ੍ਹਾ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਦੀ ਹਰ ਵੇਲੇ ਤਤਪਰ ਹੈ। 

ਉਨ੍ਹਾਂ ਕੁਲਵੰਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਜਿਕਰਯੋਗ ਹੈ ਕਿ ਮੌਜੂਦਾ ਸਮੇਂ ਕੁਲਵੰਤ ਸਿੰਘ 49 ਆਰ.ਆਰ. ਬਟਾਲੀਅਨ ਵਿੱਚ ਡਿਊਟੀ ਉੱਪਰ ਤਾਇਨਾਤ ਸਨ ਅਤੇ ਮਿਤੀ 20 ਅਪ੍ਰੈਲ, 2023 ਨੂੰ ਅੱਤਵਾਦੀਆਂ ਦੁਆਰਾ ਕੀਤੇ ਗਏ ਹਮਲੇ ਵਿੱਚ ਸ਼ਹੀਦ ਹੋ ਗਏੇ। ਉਹ ਆਪਣੇ ਪਿੱਛੇ ਪਤਨੀ ਹਰਦੀਪ ਕੌਰ (25 ਸਾਲ), 3 ਮਹੀਨਿਆਂ ਦਾ ਲੜਕਾ ਫਤਹਿਵੀਰ ਸਿੰਘ ਅਤੇ ਇੱਕ ਡੇਢ ਸਾਲਾ ਲੜਕੀ  ਨੂੰ ਛੱਡ ਗਏ ਹਨ। ਸ੍ਰ. ਕੁਲਵੰਤ ਸਿੰਘ ਦੇ ਪਿਤਾ ਸ੍ਰ. ਬਲਦੇਵ ਸਿੰਘ ਵੀ ਫੌਜ਼ ਵਿੱਚ 1990-91 ਦੇ ਆਸ ਪਾਸ ਸ਼ਹੀਦ ਹੋ ਗਏ ਸਨ ਜੋ ਕਿ ਉਸ ਸਮੇਂ ਸੁਨਾਮ ਜਿ਼ਲ੍ਹਾ ਸੰਗਰੂਰ ਵਿੱਚ ਸਨ।

 

Tags: Obituary , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD