Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਹੋਏ ਮੂਟ ਕੋਰਟ ਮੁਕਾਬਲੇ

ਵਿਵੇਕਾਨੰਦ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਨੇ 11ਵਾਂ ਨੈਸ਼ਨਲ ਮੂਟ ਕੋਰਟ ਮੁਕਾਬਲਾ ਜਿੱਤਿਆ

Rajiv Gandhi National University of Law, Vivekananda Institute of Professional Studies, 11th RGNUL National Moot Court Competition, Patiala

Web Admin

Web Admin

5 Dariya News

ਪਟਿਆਲਾ , 22 Apr 2023

Last updated on: Apr 22, 2023, 00:00 IST

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਵੱਲੋਂ ਕਰਵਾਏ ਗਏ ਦੋ ਦਿਨਾਂ 11ਵੇਂ ਨੈਸ਼ਨਲ ਮੂਟ ਕੋਰਟ ਮੁਕਾਬਲੇ ਵਿੱਚ ਦੇਸ਼ ਭਰ ਦੀਆਂ ਕੁੱਲ 30 ਟੀਮਾਂ ਨੇ ਭਾਗ ਲਿਆ ਅਤੇ ਵਿਵੇਕਾਨੰਦ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਦਿੱਲੀ ਨੇ ਇਨ੍ਹਾਂ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ।

ਜ਼ਿਕਰਯੋਗ ਹੈ ਕਿ 20 ਅਪ੍ਰੈਲ ਨੂੰ ਕੁਆਰਟਰ-ਫਾਈਨਲ ਰਾਊਂਡ ਹੋਇਆ ਜਿਸ ਵਿੱਚ ਸਿਖਰਲੀਆਂ 8 ਟੀਮਾਂ ਨੂੰ ਅਕਾਦਮਿਕ ਅਤੇ ਵਕੀਲਾਂ ਦੇ ਇੱਕ ਪੈਨਲ ਵੱਲੋਂ ਚੁਣਿਆ ਗਿਆ ਅਤੇ ਸੈਮੀ-ਫਾਈਨਲ ਰਾਊਂਡ ਵਿੱਚ ਚੋਟੀ ਦੀਆਂ 4 ਟੀਮਾਂ ਦਾ ਫ਼ੈਸਲਾ ਤਿੰਨ ਜੱਜਾਂ ਵਾਲੇ ਬੈਂਚ ਵੱਲੋਂ ਕੀਤਾ ਗਿਆ, ਜਿਸ ਵਿੱਚ ਸੈਸ਼ਨ ਕੋਰਟਾਂ ਦੇ ਮੌਜੂਦਾ ਜੱਜ, ਸੀਨੀਅਰ ਪ੍ਰੋਫੈਸਰ ਅਤੇ ਵਕੀਲ ਸ਼ਾਮਲ ਸਨ। ਟੀਮਾਂ ਵੱਲੋਂ ਕਾਨੂੰਨ ਅਤੇ ਤੱਥਾਂ ਦੇ ਉਨ੍ਹਾਂ ਦੇ ਗਿਆਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਸੈਮੀਫਾਈਨਲ ਵਿੱਚ ਬਰਕਰਾਰ ਰਹਿਣ ਵਾਲੀਆਂ ਦੋ ਟੀਮਾਂ ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਅਤੇ ਵਿਵੇਕਾਨੰਦ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਦਿੱਲੀ ਸਨ।

ਮੁਕਾਬਲਿਆਂ ਦੇ ਆਖੀਰੀ ਦੌਰ ’ਚ ਮਾਨਯੋਗ ਜਸਟਿਸ ਦਰਸ਼ਨ ਸਿੰਘ, ਸਾਬਕਾ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪ੍ਰੋ. (ਡਾ.) ਗੁਰਪਾਲ ਸਿੰਘ, ਕਾਨੂੰਨ ਦੇ ਪ੍ਰੋਫੈਸਰ 'ਤੇ ਆਧਾਰਿਤ ਤਿੰਨ ਜੱਜਾਂ ਦੇ ਬੈਂਚ ਵੱਲੋਂ ਫ਼ੈਸਲਾ ਕੀਤਾ ਗਿਆ, ਜਿਸ ’ਚ ਵਿਵੇਕਾਨੰਦ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਦਿੱਲੀ ਨੇ ਪਹਿਲਾ ਇਨਾਮ ਜਿੱਤਿਆ ਅਤੇ ਆਰਮੀ ਇੰਸਟੀਚਿਊਟ ਆਫ਼ ਲਾਅ, ਮੁਹਾਲੀ ਉਪ ਜੇਤੂ ਐਲਾਨਿਆ ਗਿਆ। ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਦੀ ਸਮਿਕਾ ਵਰਮਾ ਨੂੰ ਸਰਵੋਤਮ ਬੁਲਾਰੇ ਵਜੋਂ ਚੁਣਿਆ ਗਿਆ।

ਇਹ ਮੁਕਾਬਲਾ ਪ੍ਰੋ.(ਡਾ.) ਆਨੰਦ ਪਵਾਰ, ਵਾਈਸ-ਚਾਂਸਲਰ, ਆਰ.ਜੀ.ਐਨ.ਯੂ.ਐਲ., ਡਾ. ਗੀਤਿਕਾ ਵਾਲੀਆ, ਐਸੋਸੀਏਟ ਪ੍ਰੋਫੈਸਰ ਆਫ਼ ਲਾਅ ਅਤੇ ਆਰਜੀਐਨਯੂਐਲ ਵਿਖੇ ਮੂਟ ਕੋਰਟ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਹੇਠ ਕਰਵਾਇਆ ਗਿਆ।

 

Tags: Rajiv Gandhi National University of Law , Vivekananda Institute of Professional Studies , 11th RGNUL National Moot Court Competition , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD