Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ ਹੌਲਦਾਰ ਮਨਦੀਪ ਸਿੰਘ ਦਾ ਅੱਜ ਪਿੰਡ ਚਣਕੋਈਆਂ ਕਲਾਂ (ਪਾਇਲ) ਵਿਖੇ ਪੂਰੇ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ

DC Ludhiana, Surabhi Malik, Ludhiana, Deputy Commissioner Ludhiana, Havaldar Mandeep Singh,Payal, Ludhiana, Amneet Kondal, Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Obituary

Web Admin

Web Admin

5 Dariya News

ਲੁਧਿਆਣਾ , 22 Apr 2023

Last updated on: Apr 22, 2023, 00:00 IST

ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਪੰਛ ਨੈਸ਼ਨਲ ਹਾਈਵੇ ਤੇ ਤੋਤਾ ਗਲੀ ਵਿੱਚ ਅੱਤਵਾਦੀ ਹਮਲੇ ਦੌਰਾਨ ਸ਼ਹੀਦੀ ਪਾਈ, ਦਾ ਅੰਤਿਮ ਸੰਸਕਾਰ ਪਿੰਡ ਚਣਕੋਈਆਂ ਕਲਾਂ, ਤਹਿਸੀਲ ਪਾਇਲ, ਜਿ਼ਲ੍ਹਾ ਲੁਧਿਆਣਾ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਗਿਆ ਅਤੇ ਸੈਨਾ ਦੀਆਂ ਟੁਕੜੀਆਂ ਵੱਲੋ ਹੌਲਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਈ ਦਿੱਤੀ। 

ਸ਼ਹੀਦ ਹੌਲਦਾਰ ਮਨਦੀਪ ਸਿੰਘ ਆਪਣੇ ਪਿੱਛੇ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ (36 ਸਾਲ), ਪੁੱਤਰ ਕਰਨਦੀਪ ਸਿੰਘ (8 ਸਾਲ) ਅਤੇ ਪੁੱਤਰੀ ਖੁਸ਼ਦੀਪ ਕੌਰ (11 ਸਾਲ) ਛੱਡ ਗਏ ਹਨ।ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋ ਸ਼ਹੀਦ ਹੌਲਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਟੈਲੀਫੋਨ ਤੇ ਗੱਲਬਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ ਅਤੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ ਗਿਆ।

ਪੰਜਾਬ ਸਰਕਾਰ ਵੱਲੋਂ ਪਾਇਲ ਹਲਕਾ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੀਨੀਅਰ ਪੁਲਿਸ ਕਪਤਾਨ ਖੰਨਾ ਅਮਨੀਤ ਕੋਂਡਲ ਨੇ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਬ੍ਰਿਗੇਡੀਅਰ ਸ੍ਰੀ ਭੁਪਿੰਦਰ ਸਿੰਘ ਢਿੱਲੋਂ ਅਤੇ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਜਸਲੀਨ ਕੌਰ ਭੁੱਲਰ ਵੱਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਮੌਕੇ ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ ਤਾਂ ਇਹਨਾਂ ਫੌਜੀ ਜਵਾਨ ਸ਼ਹੀਦਾਂ ਦੀ ਬਦੌਲਤ ਹਾਂ। ਉਹਨਾਂ ਕਿਹਾ ਕਿ ਅਸੀਂ ਹੌਲਦਾਰ ਮਨਦੀਪ ਸਿੰਘ ਦੀ ਸ਼ਹੀਦੀ ਨੂੰ ਕਰੋੜਾਂ ਵਾਰ ਨਮਨ ਕਰਦੇ ਹਾਂ। 

ਉਹਨਾਂ ਕਿਹਾ ਕਿ ਅੱਜ ਸਵੇਰੇ ਉਹਨਾਂ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਨਾਲ ਗੱਲਬਾਤ ਹੋਈ ਹੈ ਜਿਸ ਦੌਰਾਨ ਉਹਨਾਂ ਕਿਹਾ ਹੈ ਕਿ ਉਹਨਾਂ ਦੀ ਤਰਫੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ, ਉਹਨਾਂ ਦੇ ਦੁੱਖ ਵਿੱਚ ਸ਼ਰੀਕ ਹੋਣਾ ਅਤੇ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਲਈ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਬਹੁਤ ਹੀ ਜਲਦ ਪਹੁੰਚਾਈ ਜਾਵੇਗੀ। 

ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰ ਲਈ ਇਹ ਇੱਕ ਤੁੱਛ ਜਿਹੀ ਭੇਟਾ ਹੈ। ਸ਼ਹੀਦ ਜਵਾਨਾਂ ਦੀ ਸ਼ਹੀਦੀ ਅੱਗੇ ਕੁਝ ਵੀ ਕਹਿ ਨਹੀਂ ਸਕਦੇ ਕਿਉਂਕਿ ਇਹਨਾਂ ਦੀ ਬਦੌਲਤ ਹੀ ਅੱਜ ਅਸੀਂ ਸਿਰ ਉੱਚਾ ਕਰਕੇ ਜਿਊਂਦੇ ਹਾਂ। ਉਹਨਾਂ ਕਿਹਾ ਕਿ ਇਸ ਪਰਿਵਾਰ ਦੇ ਅੱਗੇ ਮੇਰਾ ਸਿਰ ਨਮਨ ਹੁੰਦਾ ਹੈ। ਇਸ ਪਰਿਵਾਰ ਦੇ ਨਾਲ ਅਸੀਂ ਚਟਾਨ ਵਾਂਗ ਖੜ੍ਹੇ ਹਾਂ ਕੋਈ ਵੀ ਦੁੱਖ ਤਕਲੀਫ ਇਸ ਪਰਿਵਾਰ ਨੂੰ ਨਹੀਂ ਆਉਣ ਦੇਵਾਂਗੇ।

ਉਹਨਾਂ ਕਿਹਾ ਕਿ ਹੌਲਦਾਰ ਮਨਦੀਪ ਸਿੰਘ ਦੀ ਯਾਦਗਾਰ ਬਣਾਉਣ ਸਬੰਧੀ ਫੈਸਲਾ ਵੀ ਪਰਿਵਾਰ ਦੀ ਸਲਾਹ ਅਨੁਸਾਰ ਹੀ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਹੌਲਦਾਰ ਮਨਦੀਪ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸਨ ਹਮੇਸ਼ਾ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ।

ਡਿਪਟੀ ਕਮਿਸ਼ਨਰ ਨੇ ਸ਼ਹੀਦ ਦੇ ਬੱਚਿਆਂ ਪੁੱਤਰ ਕਰਨਦੀਪ ਸਿੰਘ  ਅਤੇ ਪੁੱਤਰੀ ਖੁਸ਼ਦੀਪ ਕੌਰ ਨੂੰ ਕਲਾਵੇ ਵਿੱਚ ਲੈ ਕੇ ਦਿਲਾਸਾ ਦਿੱਤਾ। ਉਹਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ।

ਸ਼ਹੀਦ ਹੌਲਦਾਰ ਮਨਦੀਪ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ, ਭੈਣ ਗਗਨਦੀਪ ਕੌਰ, ਦੋਵੇਂ ਭਰਾ ਸ੍ਰੀ ਜਗਪਾਲ ਸਿੰਘ ਅਤੇ ਜਗਜੀਤ ਸਿੰਘ ਅਤੇ ਚਾਚੇ ਸੂਬੇਦਾਰ ਜਸਵੀਰ ਸਿੰਘ, ਸ੍ਰੀ ਬੂਟਾ ਸਿੰਘ ਅਤੇ ਮੋਹਣ ਸਿੰਘ ਨੇ ਕਿਹਾ ਕਿ ਸਾਨੂੰ ਮਨਦੀਪ ਸਿੰਘ ਦੀ ਸ਼ਹੀਦੀ ਤੇ ਮਾਣ ਹੈ ਕਿਉਂਕਿ ਉਸ ਨੇ ਦੇਸ਼ ਲਈ ਕੁਰਬਾਨੀ ਕੀਤੀ ਹੈ। ਇਸ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਾਕ ਸਬੰਧੀ ਵੀ ਹਾਜ਼ਰ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana , Havaldar Mandeep Singh , Payal , Ludhiana , Amneet Kondal , Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD