Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਭਗਵਾਨ ਵਾਲਮੀਕਿ ਕਮੇਟੀ ਵੱਲੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ ਦੇਣ ਦਾ ਐਲਾਨ

ਵਾਲਮੀਕਿ ਭਾਈਚਾਰੇ ਵੱਲੋਂ ਕਰਮਜੀਤ ਚੌਧਰੀ ਨੂੰ ਸਮਰਥਨ ਦੇਣ ਸਦਕਾ ਕਾਂਗਰਸ ਨੂੰ ਮਿਲਿਆ ਵੱਡਾ ਹੁਲਾਰਾ

Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha

Web Admin

Web Admin

5 Dariya News

ਜਲੰਧਰ , 22 Apr 2023

Last updated on: Apr 22, 2023, 00:00 IST

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਦਿੰਦੇ ਹੋਏ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਪੰਜਾਬ, ਜਲੰਧਰ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਵਾਲਮੀਕਿ ਆਗੂਆਂ ਨੇ ਇਹ ਐਲਾਨ ਸ਼ਹਿਰ ਦੀ ਰੇਲਵੇ ਕਲੋਨੀ ਵਿਖੇ ਕਰਮਜੀਤ ਚੌਧਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ, ਜਿੱਥੇ ਉਨ੍ਹਾਂ ਨੇ ਕਰਮਜੀਤ ਚੌਧਰੀ ਦੀ ਉਮੀਦਵਾਰੀ ਲਈ ਆਪਣੇ ਭਾਈਚਾਰੇ ਵੱਲੋਂ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।

ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਗਿੱਲ ਅਤੇ ਰਾਜ ਕੁਮਾਰ ਰਾਜੂ ਸਮੇਤ ਵਾਲਮੀਕਿ ਸਮਾਜ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਚੌਧਰੀ ਪਰਿਵਾਰ ਨੇ ਹਮੇਸ਼ਾ ਵਾਲਮੀਕਿ ਸਮਾਜ ਦੇ ਹੱਕਾਂ ਲਈ ਲੜਾਈ ਲੜੀ ਹੈ ਅਤੇ ਉਨ੍ਹਾਂ ਦੀ ਤਰੱਕੀ ਲਈ ਕੰਮ ਕੀਤਾ ਹੈ। ਉਹਨਾਂ ਆਖਿਆ, "ਭਾਰਤ ਦੀ ਆਜ਼ਾਦੀ ਤੋਂ ਲੈ ਕੇ ਕਾਂਗਰਸ ਪਾਰਟੀ ਨੇ ਸਾਡੇ ਵਾਸਤੇ ਮਾਣ ਸਨਮਾਨ ਦੀ ਜ਼ਿੰਦਗੀ ਨੂੰ ਯਕੀਨੀ ਬਣਾਉਣ ਲਈ ਕੰਮ ਕੀਤਾ ਹੈ, ਅਤੇ ਇਹ ਸਵਰਗ ਵਾਸੀ ਚੌਧਰੀ ਸੰਤੋਖ ਸਿੰਘ ਵਰਗੇ ਉੱਤਮ ਨੇਤਾਵਾਂ ਦੀ ਬਦੌਲਤ ਹੀ ਹੈ ਕਿ ਗਰੀਬ ਅਤੇ ਸਮਾਜਿਕ ਹਾਸ਼ੀਏ 'ਤੇ ਬੈਠੇ ਲੋਕਾਂ ਨੂੰ ਅੱਗੇ ਵਧਣ ਦੇ ਮੌਕੇ ਮਿਲੇ ਹਨ।

ਉਹਨਾਂ ਦਾ ਤਹਿ ਦਿਲੋਂ ਸ਼ੁਕਰੀਆ ਕਰਨ ਲਈ ਅਤੇ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਅਸੀਂ ਜ਼ਿਮਨੀ ਚੋਣ ਵਿੱਚ ਖੁੱਲ੍ਹ ਕੇ ਕਰਮਜੀਤ ਕੌਰ ਚੌਧਰੀ ਜੀ ਦਾ ਸਮਰਥਨ ਕਰ ਰਹੇ ਹਾਂ।"ਇਸ ਮੌਕੇ ਕਰਮਜੀਤ ਕੌਰ ਚੌਧਰੀ ਨੇ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਸਮਾਜ ਦੀ ਬਿਹਤਰੀ ਲਈ ਅਣਥੱਕ ਮਿਹਨਤ ਕਰਦੇ ਰਹਿਣ ਦਾ ਪ੍ਰਣ ਕੀਤਾ। ਉਹਨਾਂ ਨੇ ਵਾਲਮੀਕਿ ਸਮਾਜ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਆਗੂਆਂ ਨੂੰ ਆਪਣੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਵੱਲੋਂ ਕਰਮਜੀਤ ਕੌਰ ਚੌਧਰੀ ਨੂੰ ਦਿੱਤਾ ਗਿਆ ਖੁੱਲ੍ਹਾ ਸਮਰਥਨ ਕਾਂਗਰਸ ਪਾਰਟੀ ਨੂੰ ਜ਼ਿਮਨੀ ਚੋਣ 'ਚ ਹੋਰ ਮਜ਼ਬੂਤ ਕਰੇਗਾ, ਕਿਉਂਕਿ ਕਮੇਟੀ ਦਾ ਵਾਲਮੀਕਿ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਵਾਲਮੀਕਿ ਭਾਈਚਾਰੇ ਦੇ ਸਮਰਥਨ ਨਾਲ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਜਲੰਧਰ ਦੀ ਜ਼ਿਮਨੀ ਚੋਣ ਅਹਿਮ ਹੈ ਅਤੇ ਉਹਨਾਂ ਦਾ ਸਮਰਥਨ ਗੇਮ ਚੇਂਜਰ ਸਾਬਤ ਹੋ ਸਕਦਾ ਹੈ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਰੇਲਵੇ ਕਲੋਨੀ ਦੇ ਜਨਰਲ ਸਕੱਤਰ ਤਰਸੇਮ ਸੈਣੀ, ਪੰਕਜ ਸਹੋਤਾ, ਸ੍ਰੀਕਾਂਤ, ਨਿੱਕੂ ਹੰਸ, ਧਰਮਪਾਲ ਸਹੋਤਾ, ਸੋਨੂੰ ਗਿੱਲ, ਅਸ਼ਵਨੀ ਫਰਵਾਹਾ, ਕਾਲਾ ਰਾਮ ਫਰਵਾਹਾ, ਸੁਨੀਲ ਦੱਤ ਬੌਬੀ, ਸੁਸ਼ੀਲ ਕੁਮਾਰ ਭਾਟੀਆ ਅਤੇ ਭੂਸ਼ਨ ਗਿੱਲ ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD