Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

'ਆਪ' ਸਰਕਾਰ ਤੋਂ ਹਰ ਵਰਗ ਦੁਖੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਲੋਕਾਂ ਲਈ ਕਾਂਗਰਸ ਹੀ ਸਹੀ ਪਾਰਟੀ: ਵਿਧਾਇਕ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha

Web Admin

Web Admin

5 Dariya News

ਜਲੰਧਰ , 22 Apr 2023

Last updated on: Apr 22, 2023, 00:00 IST

ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਸਮਾਜ ਦਾ ਹਰ ਵਰਗ 'ਆਪ' ਤੋਂ ਦੁਖੀ ਹੈ ਅਤੇ 10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਇਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਫਿਲੌਰ ਵਿਧਾਨ ਸਭਾ ਹਲਕੇ ਵਿੱਚ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਕਾਂਗਰਸ ਪਾਰਟੀ ਹੀ ਸਹੀ ਪਾਰਟੀ ਹੈ।

ਵਿਕਰਮਜੀਤ ਚੌਧਰੀ ਨੇ ਕਈ ਅਹਿਮ ਮੁੱਦਿਆਂ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸੱਤਾਧਾਰੀ ਪਾਰਟੀ ਤੋਂ ਨਾਰਾਜ਼ ਹਨ ਕਿਉਂਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਉਹਨਾਂ ਵਿੱਚ ਅਸੰਤੁਸ਼ਟੀ ਦੀ ਭਾਵਨਾ ਵੱਧ ਰਹੀ ਹੈ।ਫਿਲੌਰ ਵਿਧਾਇਕ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੇ ਮੁੱਦੇ 'ਤੇ ਜਿਸ ਤਰਾਂ ਅੰਨਦਾਤਾ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ, ਉਸ ਤੋਂ ਕਿਸਾਨ ਨਿਰਾਸ਼ ਹਨ ਅਤੇ 'ਆਪ' ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 'ਚ 'ਆਪ' ਸਰਕਾਰ ਦੇ ਕਰੀਬ 14 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਔਰਤਾਂ ਆਪਣੇ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਉਡੀਕ ਕਰ ਰਹੀਆਂ ਹਨ, ਜਿਸ ਦਾ ਵਾਅਦਾ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ ਜਲੰਧਰ ਦੀਆਂ ਔਰਤਾਂ ਦਾ ਕਰੀਬ ਗਿਆਰਾਂ ਸੌ ਕਰੋੜ ਰੁਪਏ ਬਕਾਇਆ ਹੈ।

ਵਿਧਾਇਕ ਚੌਧਰੀ ਨੇ ਅੱਗੇ ਕਿਹਾ ਕਿ ਉਦਯੋਗਪਤੀ ਵੀ 'ਆਪ' ਸਰਕਾਰ ਤੋਂ ਨਾਖੁਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਫਰਵਰੀ 'ਚ ਹੋਏ ਨਿਵੇਸ਼ਕ ਸੰਮੇਲਨ 'ਚ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅਜੇ ਤੱਕ ਜ਼ਮੀਨੀ ਪੱਧਰ 'ਤੇ ਕੁਝ ਵੀ ਨਹੀਂ ਹੋਇਆ ਅਤੇ ਕੋਈ ਵੀ ਨਵਾਂ ਉਦਯੋਗਿਕ ਪੈਕੇਜ ਨਾ ਆਉਣ ਕਾਰਨ ਉਦਯੋਗਪਤੀ ਨਿਰਾਸ਼ ਹਨ।

ਵਿਧਾਇਕ ਚੌਧਰੀ ਨੇ ਪਾਰਟੀ ਵਰਕਰਾਂ ਨੂੰ ਆਖਿਆ ਕਿ ਉਹ 'ਆਪ' ਸਰਕਾਰ ਦੀਆਂ ਸਾਰੀਆਂ ਨਾਕਾਮੀਆਂ ਲੋਕਾਂ ਨਾਲ ਸਾਂਝੀਆਂ ਕਰਨ ਅਤੇ ਉਹਨਾਂ ਨੂੰ ਦੱਸਣ ਕਿ ਕਿਵੇਂ ਵਿਧਾਨ ਸਭਾ 'ਚ ਭਾਰੀ ਬਹੁਮਤ ਹੋਣ ਦੇ ਬਾਵਜੂਦ ਸਰਕਾਰ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ 'ਚ ਨਾਕਾਮ ਰਹੀ ਹੈ। ਇਸ ਤੋਂ ਉਲਟ ਕਾਂਗਰਸ ਪਾਰਟੀ ਜਨਤਾ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਬਦਲ ਹੈ ਅਤੇ ਉਹ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਜ਼ਿਮਨੀ ਚੋਣ ਵਿੱਚ ਸਹੀ ਪਾਰਟੀ ਚੁਣਨ।

 

Tags: Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD