Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਮੇਰੀ ਸਰਕਾਰ ਸਖ਼ਤੀ ਨਾਲ ਨਿਪਟੇਗੀ : ਭਗਵੰਤ ਮਾਨ

ਏਨਾ ਸਮਾਂ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਲਈ ਸਵਾ ਤਿੰਨ ਕਰੋੜ ਪੰਜਾਬੀਆਂ ਦਾ ਕੀਤਾ ਧੰਨਵਾਦ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 23 Apr 2023

Last updated on: Apr 23, 2023, 00:00 IST

ਗਰਮਖਿਆਲੀ ਆਗੂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਮ ਆਦਮੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਅੰਮ੍ਰਿਤਪਾਲ ਸਿੰਘ ਜੋ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਹੱਥਠੋਕਾ ਸੀ, ਦੇ ਖਿਲਾਫ਼ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਬੇਕਸੂਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੰਘੀ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਸਕਦੀ ਸੀ ਪਰ ਉਹ ਕਦੇ ਵੀ ਖੂਨ-ਖਰਾਬਾ ਨਹੀਂ ਹੋਣਾ ਦੇਣਾ ਚਾਹੁੰਦੇ ਸਨ ਅਤੇ ਅੱਜ ਇਕ ਵੀ ਗੋਲੀ ਚਲਾਏ ਬਿਨਾਂ ਵੱਖਵਾਦੀ ਨੇਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ ਪਰ ਸੂਬਾ ਸਰਕਾਰ ਨੇ ਅਜਿਹੇ ਸਾਰੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਇਸ ਸਾਜ਼ਿਸ਼ ਨੂੰ ਬੁਰੀ ਤਰ੍ਹਾਂ ਨਾਕਾਮ ਕਰ ਦਿੱਤਾ। 

ਭਗਵੰਤ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਧਾਰਮਿਕ ਆਗੂ ਐਲਾਨਣ ਵਾਲਾ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜੋ ਨੌਜਵਾਨਾਂ ਨੂੰ ਹਥਿਆਰ ਚੁੱਕਣ ਅਤੇ ਦੇਸ਼ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਕਸਾਉਣ ਵਾਲੀ ਸੰਸਥਾ ਚਲਾ ਰਿਹਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਭਗੌੜੇ ਨੂੰ ਫੜਨ ਲਈ ਸ਼ਨਿਚਰਵਾਰ ਸ਼ਾਮ ਤੋਂ ਚੱਲ ਰਹੇ ਅਪ੍ਰੇਸ਼ਨ ਬਾਰੇ ਜਾਣਦੇ ਸਨ ਅਤੇ ਸ਼ਨਿਚਰਵਾਰ ਤੇ ਐਤਵਾਰ ਦੀ ਰਾਤ ਉਹ ਸੁੱਤੇ ਵੀ ਨਹੀਂ ਕਿਉਂਕਿ ਉਹ ਅਧਿਕਾਰੀਆਂ ਤੋਂ ਹਰ 15 ਮਿੰਟ ਬਾਅਦ ਜਾਣਕਾਰੀ ਲੈਂਦੇ ਸਨ। 

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਲਈ ਸਰਵਉੱਚ ਹਨ, ਜਿਸ ਕਾਰਨ ਪੁਲਿਸ ਨੇ ਪਾਵਨ ਸਰੂਪ ਨੂੰ ਲੈ ਕੇ ਜਾਣ ਵਾਲੇ ਵਾਹਨ ਨੂੰ ਬਣਦਾ ਸਤਿਕਾਰ ਦਿੱਤਾ ਅਤੇ ਇਸ ਦੀ ਨਿਰਵਿਘਨ ਆਵਾਜਾਈ ਦੀ ਵੀ ਇਜਾਜ਼ਤ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਘਟਨਾ ਦੌਰਾਨ ਕੁਝ ਪੁਲਿਸ ਅਧਿਕਾਰੀ ਵੀ ਜ਼ਖਮੀ ਹੋਏ ਸਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ ਨੂੰ ਯਕੀਨੀ ਬਣਾਇਆ ਗਿਆ ਸੀ। ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਸ਼ਾਂਤੀ ਅਤੇ ਸੰਜਮ ਵਰਤਣ ਲਈ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭਗਵੰਤ ਮਾਨ ਨੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਦੇ ਨਾਲ ਡਟ ਕੇ ਖੜ੍ਹਨ ਲਈ ਲੋਕਾਂ ਦੇ ਸ਼ੁਕਰਗੁਜ਼ਾਰ ਹੁੰਦਿਆਂ ਪੰਜਾਬ ਨੂੰ ਦੇਸ਼ ਵਿੱਚ ਸ਼ਾਂਤਮਈ, ਅਗਾਂਹਵਧੂ ਅਤੇ ਖੁਸ਼ਹਾਲ ਸੂਬੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। .

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਸੂਬੇ ਦੇ ਨੌਜਵਾਨਾਂ ਨੂੰ ਧਰਮ ਦੇ ਨਾਂ 'ਤੇ ਚਲਾਈਆਂ ਜਾ ਰਹੀਆਂ ਨਫਰਤ ਦੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਮੈਂ ਨੌਜਵਾਨਾਂ ਦੇ ਹੱਥਾਂ 'ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਅਹਿਮ ਅਹੁਦਿਆਂ 'ਤੇ ਨਿਯੁਕਤੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ 'ਚ ਹਥਿਆਰ ਫੜਨ ਦਾ ਸੱਦਾ ਦੇ ਕੇ ਪੁੱਠੇ ਰਾਹ ਉਤੇ ਤੋਰਨਾ ਚਾਹੁੰਦੇ ਹਨ।”

ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਇਹ ਭਰਮ ਪਾਲ ਰਹੀਆਂ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡ ਸਕਦੀਆਂ ਹਨ ਪਰ ਅਜਿਹਾ ਕਿਸੇ ਵੀ ਕੀਮਤ ਉਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ 'ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉਗ ਸਕਦਾ ਹੈ। 

ਉਨ੍ਹਾਂ ਨੇ ਕੌਮੀ ਆਜ਼ਾਦੀ ਸੰਘਰਸ਼, ਸੂਬੇ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਹਰੀ ਅਤੇ ਚਿੱਟੀ ਕ੍ਰਾਂਤੀ ਦੇ ਦੌਰ ਦੀ ਸ਼ੁਰੂਆਤ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਚਾਰ ਬਹਾਦਰ ਜਵਾਨਾਂ ਨੇ ਜੰਮੂ-ਕਸ਼ਮੀਰ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD