Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 23 Apr 2023

Last updated on: Apr 23, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ  ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ।ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ।

ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ।ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ।ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD