Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਮੋਗਾ ਦੇ ਰਾਸ਼ਟਰੀ ਖੇਡਾਂ ਵਿੱਚ 8 ਤਮਗਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

ਤੇਜਿੰਦਰਪਾਲ ਸਿੰਘ ਤੂਰ ਸਮੇਤ ਹੋਰ ਖਿਡਾਰੀਆਂ ਨੂੰ 32 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ, ਤਮਗਾ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ ਮਿਲਣਗੇ 16 ਹਜ਼ਾਰ ਰੁਪਏ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Meet Hayer, Moga, Parminder Singh Goldy

Web Admin

Web Admin

5 Dariya News

ਮੋਗਾ , 23 Apr 2023

Last updated on: Apr 23, 2023, 00:00 IST

ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ। ਇਸੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਈਆਂ ਨੈਸ਼ਨਲ ਗੇਮਜ਼-2022 ਵਿੱਚ ਤਮਗੇ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਦੇ 35 ਸੈਕਟਰ ਵਿਖੇ ਸਥਾਪਿਤ ਮਿਊਂਸਿਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਨੇ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੈਸ਼ਨਲ ਗੇਮਜ਼ ਵਿੱਚ ਜ਼ਿਲ੍ਹਾ ਮੋਗਾ ਦੇ ਮਾਣਮੱਤੇ ਕੌਮਾਂਤਰੀ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੇ ਐਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਸੀ। ਜਿਸ ਕਰਕੇ ਉਸਨੂੰ ਮੁੱਖ ਮੰਤਰੀ ਪੰਜਾਬ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਜ਼ਿਲ੍ਹਾ ਮੋਗਾ ਦੇ ਤੇਜਿੰਦਰਪਾਲ ਸਿੰਘ ਤੂਰ ਸਮੇਤ 8 ਖਿਡਾਰੀਆਂ ਨੇ ਸੋਨੇ ਅਤੇ ਚਾਂਦੀ ਦੇ ਤਮਗੇ ਹਾਸਿਲ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਖਿਡਾਰਨਾਂ ਮਨਵੀਰ ਕੌਰ, ਹਰਵਿੰਦਰ ਕੌਰ ਅਤੇ ਪਰਕਾਸ਼ ਕੌਰ ਨੇ ਵੀ ਟੀਮ ਵਰਗ ਦੇ ਸਾਫਟਬਾਲ ਮੁਕਾਬਲੇ ਵਿੱਚ ਸੋਨ ਤਮਗੇ ਹਾਸਿਲ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਖਿਡਾਰਨਾਂ ਨੂੰ ਵੀ 5-5 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ।

ਉਨ੍ਹਾਂ ਦੱਸਿਆ ਕਿ ਖਿਡਾਰੀ ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਭਗਵਾਨ ਸਿੰਘ ਅਤੇ ਜਸਮੇਲ ਸਿੰਘ ਨੇ ਰੋਇੰਗ ਖੇਡ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਸੀ, ਜਿਸ ਬਦਲੇ ਉਹਨਾਂ ਨੂੰ 3-3 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ 16 ਹਜ਼ਾਰ ਰੁਪਏ ਦਿੱਤੇ ਜਾਣਗੇ, ਤਾਂ ਜੋ ਊਹ ਹੋਰ ਵਧੀਆਂ ਢੰਗ ਨਾਲ ਆਪਣਾ ਅਭਿਆਸ ਜਾਰੀ ਰੱਖਣ ਅਤੇ ਅਗਲੀਆਂ ਹੋਣ ਵਾਲੀਆਂ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਤਮਗੇ ਹਾਸਿਲ ਕਰ ਸਕਣ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਸ ਸਨਮਾਨ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਮਾਣਮੱਤੀਆਂ ਪ੍ਰਾਪਤੀਆਂ ਕਰਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਉਹਨਾਂ ਹੋਰ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣ ਅਤੇ ਆਪਣੇ ਮਾਪਿਆਂ, ਜ਼ਿਲ੍ਹਾ ਮੋਗਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ ਬਲਜਿੰਦਰ ਸਿੰਘ ਵੀ ਨਾਲ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer , Moga , Parminder Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD