Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਮੂਲ ਅਨਾਜ ਦੀ ਵਰਤੋਂ 'ਤੇ ਜ਼ੋਰ-ਬਲਤੇਜ ਪੰਨੂ

ਕਿਹਾ, 'ਕਿਸਾਨ ਕਣਕ-ਝੋਨੇ ਦੇ ਬਦਲ ਵਜੋਂ ਮੋਟੇ ਅਨਾਜ ਬੀਜ ਕੇ ਆਪਣੀ ਆਮਦਨ ਵਧਾਉਣ'

Baltej Singh Pannu, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 23 Apr 2023

Last updated on: Apr 23, 2023, 00:00 IST

'ਤੰਦਰੁਸਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੇ ਮੂਲ ਅਨਾਜ, ਜਿਨ੍ਹਾਂ ਨੂੰ ਮੋਟੇ ਅਨਾਜ ਵੀ ਕਿਹਾ ਜਾਂਦਾ ਹੈ, ਦੀ ਵਰਤੋਂ ਕਰਨ 'ਤੇ ਜੋਰ ਦਿੰਦਿਆਂ ਇਨ੍ਹਾਂ ਅਨਾਜਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ ਹੈ।' ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ ਨੇ ਕੀਤਾ।

ਉਹ ਕੌਮਾਂਤਰੀ ਮਿਲੇਟ ਸਾਲ-2023 ਦੇ ਮੱਦੇਨਜ਼ਰ ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ (ਐਫ.ਡੀ.ਏ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 'ਆਪਣਾ ਵਿਰਸਾ, ਮੂਲ ਅਨਾਜ ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ' ਦਾ ਉਦਘਾਟਨ ਕਰਨ ਮੌਕੇ ਇੱਥੇ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ।

ਇਸ ਮੌਕੇ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਹਰ ਪੰਜਾਬੀ ਸਿਹਤਮੰਦ ਹੋਵੇਗਾ ਤਾਂ ਹੀ ਰੰਗਲਾ ਪੰਜਾਬ ਬਣ ਸਕੇਗਾ, ਇਸੇ ਲਈ ਪੰਜਾਬ ਸਰਕਾਰ ਲੋਕਾਂ ਨੂੰ ਮੋਟੇ ਅਨਾਜ ਖਾਣ ਪ੍ਰਤੀ ਜਾਗਰੂਕ ਕਰ ਰਹੀ ਹੈ ਪਟਿਆਲਾ ਦਾ ਮਿਲੇਟ ਮੇਲਾ ਇਸ ਵੱਲ ਵਧਾਇਆ ਇਕ ਸ਼ਲਾਘਾਯੋਗ ਕਦਮ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਮੋਟੇ ਅਨਾਜਾਂ ਦੀ ਅੱਜ ਪੂਰੇ ਵਿਸ਼ਵ ਭਰ 'ਚ ਚਰਚਾ ਛਿੜੀ ਹੈ ਅਤੇ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਕਣਕ ਝੋਨੇ ਤੋਂ ਬਦਲਵੀਆਂ ਫ਼ਸਲਾਂ ਬੀਜਣ ਦੀ ਅਪੀਲ ਕਰਦੇ ਹਨ, ਤਾਂ ਅਜਿਹੇ 'ਚ ਮੂਲ ਤੇ ਮੋਟੇ ਅਨਾਜ, ਕਿਸਾਨਾਂ ਵੱਲੋਂ ਬਦਲਵੀਆਂ ਫ਼ਸਲਾਂ ਵਜੋਂ ਅਪਣਾਉਣ ਦੀ ਲੋੜ ਹੈ ਤਾਂ ਕਿ ਉਨ੍ਹਾਂ ਦੀ ਆਮਦਨ ਵੀ ਵਧ ਸਕੇ।

ਸਿਹਤ ਵਿਭਾਗ, ਨਿਟਉਟਰੀਲਾਈਟ ਐਮਵੇਅ ਤੇ ਐਫ਼.ਐਸ.ਐਸ.ਏ.ਆਈ ਦੇ ਸਹਿਯੋਗ ਨਾਲ ਕਰਵਾਏ ਇਸ ਮਿਲੇਟ ਮੇਲੇ 'ਚ ਵਾਰਮ ਅੱਪ ਜ਼ੁੰਬਾ ਅਤੇ ਵਾਕਾਥੋਨ ਤੋਂ ਇਲਾਵਾ ਮਿਲੇਟਸ ਤੇ ਮੂਲ ਅਨਾਜ 'ਤੇ ਅਧਾਰਤ ਵੱਖ-ਵੱਖ ਉਤਪਾਦਾਂ ਸਮੇਤ ਐਮਵੇਅ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।

ਇਸ ਮੌਕੇ ਕੇ.ਵੀ.ਕੇ. ਰੌਣੀ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਅਤੇ ਮੂਲ ਅਨਾਜ 'ਤੇ ਅਧਾਰਤ ਇਲਾਜ ਪ੍ਰਣਾਲੀ 'ਚ ਕੰਮ ਕਰ ਰਹੇ ਡਾ. ਅਨੁਪਮ ਆਜ਼ਾਦ ਨੇ ਮੂਲ ਅਨਾਜਾਂ ਕੁਟਕੀ, ਰਾਗੀ, ਕੋਦੋ, ਬਾਜਰਾ, ਜਵਾਰ, ਸੈਣਾ, ਪਾਵਨ ਆਦਿ ਅਪਣਾਉਣ ਦੇ ਲਾਭ ਦੱਸੇ। ਦੋਵਾਂ ਮਾਹਰਾਂ ਨੇ ਕਿਹਾ ਕਿ ਅੱਜ, ਜਿਸ ਤਰ੍ਹਾਂ ਜੀਵਨ ਸ਼ੈਲੀ ਬਿਮਾਰੀਆਂ, ਸ਼ੂਗਰ, ਬੀਪੀ. ਆਦਿ ਸ਼ੂਟ ਵੱਟ ਰਹੀਆਂ ਹਨ, ਤੋਂ ਬਚਾਅ ਲਈ ਹਰੀ ਕ੍ਰਾਂਤੀ ਤੋਂ ਪਹਿਲਾਂ ਦੇ ਸਾਡੇ ਖਾਣ-ਪਾਨ ਦਾ ਹਿੱਸਾ ਰਹੇ ਫਾਈਬਰ ਭਰਪੂਰ ਮੂਲ ਅਨਾਜਾਂ, ਮਿਲੇਟਸ ਵੱਲ ਸਾਨੂੰ ਪਰਤਣਾ ਹੀ ਪਵੇਗਾ।

ਇਸ ਮਿਲੇਟ ਮੇਲੇ ਦੇ ਨੋਡਲ ਅਫ਼ਸਰ ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੇਲੇ ਦਾ ਮੁੱਖ ਮੰਤਵ ਮੂਲ ਅਨਾਜ ਭਾਵ ਮਿਲੇਟਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਤੇ ਰੋਜ਼ਾਨਾ ਆਪਣੇ ਜੀਵਨ ਵਿੱਚ ਮੂਲ ਅਨਾਜ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਕਿ ਉਹ ਰੋਗਾਂ ਤੋਂ ਮੁਕਤ ਰਹਿ ਕੇ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਣ।

ਮਿਲੇਟ ਮੇਲੇ 'ਚ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਸੀਨੀਅਰ ਵਾਈਸ ਪ੍ਰੈਜੀਡੈਂਟ ਨੌਰਥ ਸਾਊਥ ਇੰਡੀਆ ਐਮਵੇਅ ਗੁਰਸ਼ਰਨ ਸਿੰਘ ਚੀਮਾ, ਕੰਟਰੋਲਰ ਲਾਇਸੈਂਸਿੰਗ ਅਥਾਰਟੀ ਡਾ. ਪ੍ਰੀਤੀ, ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ ਦੇ ਸੰਯੁਕਤ ਕਮਿਸ਼ਨਰ ਮਨੋਜ ਖੋਸਲਾ, ਐਫਡੀਏ ਦੇ ਲੈਬ ਡਾਇਰੈਕਟਰ ਰਵਨੀਤ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਕੌਸ਼ਲ, ਡੀ.ਐਸ.ਪੀ. ਸੁਖਅੰਮ੍ਰਿਤ ਰੰਧਾਵਾ, ਐਫ.ਡੀ.ਏ ਦੇ ਸਹਾਇਕ ਕਮਿਸ਼ਨਰ ਰਾਖੀ ਵਿਨਾਇਕ, ਫੂਡ ਸੇਫਟੀ ਅਫ਼ਸਰ ਪੁਨੀਤ ਸ਼ਰਮਾ, ਬਲਵਿੰਦਰ ਸੈਣੀ, ਗੁਲਜ਼ਾਰ ਪਟਿਆਲਵੀ, ਹਰੀ ਚੰਦ ਬਾਂਸਲ, ਗੱਜਣ ਸਿੰਘ, ਕੁੰਦਨ ਗੋਗੀਆ, ਲਾਲ ਸਿੰਘ, ਪਰਦੀਪ ਸ਼ਰਮਾ, ਅੰਮ੍ਰਿਤਵੀਰ ਭਾਟੀਆ ਸਮੇਤ ਵੱਡੀ ਗਿਣਤੀ ਪਟਿਆਲਵੀ ਵੀ ਮੌਜੂਦ ਸਨ।

 

Tags: Baltej Singh Pannu , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD