Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

ਅਜ਼ਾਦਵੀਰ ਸਿੰਘ, ਸਾਨਿਆ, ਹਰਪ੍ਰੀਤ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ 3-3 ਲੱਖ ਰੁਪਏ ਅਤੇ ਸਪਰਸ਼ ਕੁਮਾਰ ਨੂੰ 2 ਲੱਖ ਰੁਪਏ ਦੇ ਨਗਦ ਇਨਾਮ ਪ੍ਰਦਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Meet Hayer, Parminder Singh Goldy

Web Admin

Web Admin

5 Dariya News

ਸੰਗਰੂਰ , 23 Apr 2023

Last updated on: Apr 23, 2023, 00:00 IST

ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜ਼ਿਲ੍ਹੇ ਦੇ 5 ਖ਼ਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡ ਸਰਗਰਮੀਆਂ ਵਿੱਚ ਵੱਡਾ ਇਜ਼ਾਫਾ ਹੋਇਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਦਿਨੀਂ ਆਯੋਜਿਤ ਸਮਾਗਮ ਦੌਰਾਨ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਚਾਰ ਖਿਡਾਰੀਆਂ ਨੂੰ ਕੌਮੀ ਖੇਡਾਂ ਵਿਚ ਚਾਂਦੀ ਦੇ ਤਮਗੇ ਜਿੱਤਣ ਲਈ 3-3 ਲੱਖ ਰੁਪਏ ਦੇ ਨਗਦ ਇਨਾਮ ਅਤੇ ਇੱਕ ਖਿਡਾਰੀ ਨੂੰ ਕਾਂਸੀ ਦਾ ਤਮਗਾ ਜਿੱਤਣ ਲਈ ਦੋ ਲੱਖ ਰੁਪਏ ਦੇ ਇਨਾਮ ਨਾਲ ਨਿਵਾਜਿਆ ਗਿਆ ਹੈ।

 ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਅਜ਼ਾਦਵੀਰ ਸਿੰਘ ਨੂੰ ਤੀਰ ਅੰਦਾਜੀ (ਵਿਅਕਤੀਗਤ), ਸਾਨਿਆ ਨੂੰ ਤਲਵਾਰਬਾਜ਼ੀ, ਹਰਪ੍ਰੀਤ ਸਿੰਘ ਨੂੰ ਕੁਸ਼ਤੀ (87 ਕਿਲੋ) ਅਤੇ ਸੁਖਜਿੰਦਰ ਸਿੰਘ ਨੂੰ ਰੋਇੰਗ (ਐਮ4x 2 ਕਿਲੋਮੀਟਰ) ਵਿੱਚ ਚਾਂਦੀ ਤਮਗਾ ਹਾਸਿਲ ਕਰਨ ਲਈ ਸਨਮਾਨ ਵਜੋਂ 3-3 ਲੱਖ ਰੁਪਏ ਨਗਦ ਇਨਾਮ ਵਜੋਂ ਪ੍ਰਦਾਨ ਕੀਤੇ ਗਏ ਹਨ ਜਦੋਂ ਕਿ ਸਪਰਸ਼ ਕੁਮਾਰ ਨੂੰ ਮੁੱਕੇਬਾਜ਼ੀ (51 ਕਿਲੋ) ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ 2 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਅਤੇ ਇਨ੍ਹਾਂ ਖ਼ਿਡਾਰੀਆਂ ਦੇ ਸਮੂਹ ਕੋਚਾਂ ਨੂੰ ਵੀ ਵਧਾਈ ਦਿੱਤੀ ਹੈ।ਸ੍ਰੀ ਜੋਰਵਾਲ ਨੇ ਕਿਹਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਤੋਂ ਸੇਧ ਲੈ ਕੇ ਨਵੇਂ ਉੱਭਰ ਰਹੇ ਖਿਡਾਰੀਆਂ ਵਿੱਚ ਜੋਸ਼ ਪੈਦਾ ਕਰਨ, ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਦੇ ਉਦੇਸ਼ ਵਜੋਂ ਇਹ ਪੰਜਾਬ ਸਰਕਾਰ ਦਾ ਅਗਾਂਹਵਧੂ ਉਪਰਾਲਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer , Parminder Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD