Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸੀਜੀਸੀ ਲਾਂਡਰਾਂ ਵੱਲੋਂ ਆਈਕੇਜੀਪੀਟੀਯੂ ਇੰਟਰ ਕਾਲਜ ਐਥਲੈਟਿਕ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 24 Apr 2023

Last updated on: Apr 24, 2023, 00:00 IST

ਗੁਰੂ ਤੇਗ ਬਹਾਦਰ ਕਾਲਜ, ਦਾਖਾ, ਲੁਧਿਆਣਾ ਵਿਖੇ ਕਰਵਾਈ ਆਈਜੀਪੀਟੀਯੂ ਇੰਟਰ ਕਾਲਜ ਐਥਲੈਟਿਕ ਮੀਟ ਵਿੱਚ ਸੀਜੀਸੀ ਲਾਂਡਰਾਂ  ਦੇ ਵਿਿਦਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੀਟੈੱਕ (ਸਾਲ ਚੌਥਾ) ਦੇ ਵਿਵੇਕ ਬੈਨਰਜੀ ਨੇ 100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ।

ਉਸ ਨੇ 10.68 ਸਕਿੰਟ ਵਿੱਚ ਆਪਣੀ ਦੌੜ ਪੂਰੀ ਕਰਕੇ ਆਪਣੇ ਵਰਗ(ਸ਼੍ਰੈਣੀ)  ਵਿੱਚ ਨਵਾਂ ਰਿਕਾਰਡ ਵੀ ਕਾਇਮ ਕੀਤਾ। ਇਸੇ ਤਰ੍ਹਾਂ ਵਿਿਦਆਰਥੀ ਗੁਰੀ ਕਲਾ, ਬੀਟੈਕ, (ਤੀਜੇ ਸਾਲ) ਨੇ 3,000 ਮੀਟਰ ਦੌੜ (ਲੜਕੀਆਂ ਲਈ) ਵਿੱਚ ਸੋਨ ਤਮਗਾ ਜਿੱਤਿਆ ਜਦੋਂ ਕਿ ਸੀਜੀਸੀ ਦੀ ਬੀਟੈੱਕ (ਸਾਲ ਪਹਿਲਾ)  ਦੀ ਵਿਿਦਆਰਥਣ ਰਿਚਾ ਨੇ 800 ਮੀਟਰ ਦੌੜ ਵਿੱਚ ਸੋਨ ਤਮਗਾ ਜਿੱਤਿਆ। 

ਇਸੇ ਤਰ੍ਹਾਂ ਬੀਟੈਕ, (ਪਹਿਲੇ ਸਾਲ) ਦੀ ਜਾਨਹਵੀ ਨੇ 400 ਮੀਟਰ ਦੌੜ (ਲੜਕੀਆਂ) ਵਿੱਚ ਸੋਨ ਤਗਮਾ ਹਾਸਲ ਕੀਤਾ। ਵਿਿਦਆਰਥਣ ਦਿਲਜੋਤ ਕੌਰ, ਐਮਬੀਏ, (ਸਾਲ ਦੂਜਾ) ਨੇ ਸ਼ਾਟਪੁੱਟ ਵਿੱਚ ਸੋਨੇ ਦਾ ਤਗਮਾ ਹਾਸਲ ਕੀਤਾ। ਐਥਲੇਟਿਕ ਮੀਟ ਦੌਰਾਨ ਵਿਿਦਆਰਥੀ ਅਭਿਸ਼ੇਕ ਖਜੂਰੀਆ, ਬੀਟੈਕ (ਸਾਲ ਤੀਜਾ) ਨੇ ਉੱਚੀ ਛਾਲ ਅਤੇ ਲੰਬੀ ਛਾਲ ਵਰਗਾਂ ਵਿੱਚ ਸੋਨ ਤਗਮਾ ਜਿੱਤਿਆ। 

ਇਸੇ ਤਰ੍ਹਾਂ 4x400 ਮੀਟਰ ਰਿਲੇਅ ਦੌੜ ਵਿੱਚ ਸੀਜੀਸੀ (ਲੜਕੀਆਂ ਦੀ ਟੀਮ) ਨੇ ਸੋਨ ਤਮਗਾ ਹਾਸਲ ਕੀਤਾ। ਲੜਕੀਆਂ ਦੀ ਟੀਮ ਵਿੱਚ ਗੁਰੀ ਕਾਲਾ, ਆਕਾਂਕਸ਼ਾ, ਸਿਮਰਨਜੀਤ ਕੌਰ ਅਤੇ ਭੁਪਿੰਦਰ ਸ਼ਾਮਲ ਸਨ। ਸੀਜੀਸੀ ਲਾਂਡਰਾਂ ਅਥਲੈਟਿਕ ਮੀਟ ਵਿੱਚ ਉਪ ਜੇਤੂ ਰਹੀ। ਸੀਜੀਸੀ ਦੇ ਵਿਿਦਆਰਥੀਆਂ ਨੂੰ ਉਪ ਜੇਤੂ ਟਰਾਫੀ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD