Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼

ਮਹਾਰਾਸ਼ਟਰ ਦੀ ਟੀਮ ਨੇ ਜਿੱਤਿਆ ਫੇਅਰ ਪਲੇਅ ਐਵਾਰਡ

Gatka, National Gatka Association, Chandigarh

Web Admin

Web Admin

5 Dariya News

ਚੰਡੀਗੜ੍ਹ , 24 Apr 2023

Last updated on: Apr 24, 2023, 00:00 IST

ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ ਅੰਤਿਮ ਦਿਨ ਲੜਕਿਆਂ ਦੇ ਵਰਗ ਵਿੱਚੋਂ ਚੰਡੀਗੜ੍ਹ ਦੇ ਲੜਕੇ ਜੇਤੂ ਰਹੇ ਜਦਕਿ ਲੜਕੀਆਂ ਦੇ ਵਰਗ ਵਿਚ ਪੰਜਾਬ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ। ਇਸ ਦੋ ਰੋਜਾ ਨੈਸ਼ਨਲ ਟੂਰਨਾਮੈਂਟ ਦੌਰਾਨ ਮਹਾਰਾਸ਼ਟਰ ਨੇ ਫੇਅਰ ਪਲੇਅ ਐਵਾਰਡ ਜਿੱਤਿਆ ਜਦ ਕਿ ਝਾਰਖੰਡ ਨੇ ਬੈਸਟ ਇੰਪਰੂਵਡ ਟੀਮ ਦਾ ਐਵਾਰਡ ਹਾਸਲ ਕੀਤਾ। 

ਹਰਿਆਣਾ ਦੀ ਅਰਜਮੀਤ ਕੌਰ ਨੇ ਬੈਸਟ ਮਹਿਲਾ ਪਲੇਅਰ ਐਵਾਰਡ ਹਾਸਿਲ ਕੀਤਾ ਜਦਕਿ ਚੰਡੀਗੜ੍ਹ ਦੇ ਯਸ਼ਪ੍ਰੀਤ ਸਿੰਘ ਨੇ ਬੈਸਟ ਪਲੇਅਰ ਐਵਾਰਡ ਹਾਸਲ ਕੀਤਾ। ਅੱਜ ਦੇ ਫਾਈਨਲ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਨਿਰਦੇਸ਼ਕ ਡਾ. ਦਲਵਿੰਦਰ ਸਿੰਘ, ਦੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਸੰਯੁਕਤ ਖੇਡ ਨਿਰਦੇਸ਼ਕ ਡਾ. ਸੁਨੀਲ ਰਾਇਤ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਰਨਲ ਸਕੱਤਰ ਐਨ.ਐਸ. ਠਾਕੁਰ ਅਤੇ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਨੇ ਸਾਂਝੇ ਤੌਰ ਤੇ ਕੀਤਾ। 

ਇਸ ਮੌਕੇ ਖੇਡ ਨਿਰਦੇਸ਼ਕ ਡਾ. ਦਲਵਿੰਦਰ ਸਿੰਘ ਨੇ ਸਮੂਹ ਖਿਡਾਰੀਆਂ ਨੂੰ ਆਦਰਸ਼ਕ ਖੇਡ ਭਾਵਨਾ ਨਾਲ ਖੇਡਣ ਅਤੇ ਭਵਿੱਖ ਵਿਚ ਬਿਹਤਰ ਮੁਕਾਬਲਿਆਂ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਦੂਜਾ ਫੈਡਰੇਸ਼ਨ ਗੱਤਕਾ ਕੱਪ ਝਾਰਖੰਡ ਵਿਖੇ ਹੋਵੇਗਾ ਅਤੇ ਚੈਂਪੀਅਨਜ਼ ਗੱਤਕਾ ਟਰਾਫੀ ਲਈ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਵਿਚ ਜੇਤੂਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ।

ਇਹ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਅਤੇ ਵਿੱਤ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਦੋ ਰੋਜਾ ਨੈਸ਼ਨਲ ਟੂਰਨਾਮੈਂਟ ਵਿਚ 13 ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਉਨਾਂ ਦੱਸਿਆ ਕਿ ਲੜਕੀਆਂ ਦੇ ਗੱਤਕਾ ਸੋਟੀ (ਵਿਅਕਤੀਗਤ) ਫਾਈਨਲ ਮੁਕਾਬਲੇ ਵਿੱਚ ਹਰਿਆਣਾ ਦੀ ਪਰਮਜੀਤ ਕੌਰ ਨੇ ਸੋਨ ਤਗਮਾ, ਝਾਰਖੰਡ ਦੀ ਕਾਜਲ ਨੇ ਚਾਂਦੀ ਦਾ ਤਗਮਾ, ਪੰਜਾਬ ਦੀ ਕਿਰਨਦੀਪ ਕੌਰ ਤੇ ਮੱਧ ਪ੍ਰਦੇਸ ਦੀ ਮਹਿਕ ਨੇ ਸਾਂਝੇ ਤੌਰ ਤੇ ਕਾਂਸੇ ਦਾ ਤਗਮਾ ਹਾਸਲ ਕੀਤਾ। 

ਇਸੇ ਤਰਾਂ ਗੱਤਕਾ ਸੋਟੀ ਵਿਅਕਤੀਗਤ ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਪੰਜਾਬ ਦੇ ਗੁਰਸਾਗਰ ਸਿੰਘ ਨੇ ਸੋਨ ਤਗਮਾ ਜਦਕਿ ਚੰਡੀਗੜ ਦੇ ਜੀਵਨਜੋਤ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਛੱਤੀਸਗੜ ਦੇ ਅਰਸ਼ਦੀਪ ਸਿੰਘ ਤੇ ਉੱਤਰਾਖੰਡ ਦੇ ਜੈਦੀਪ ਸਿੰਘ ਨੇ ਤੀਜੇ ਸਥਾਨ ਉਤੇ ਕਾਂਸੇ ਦਾ ਤਗਮਾ ਜਿੱਤਿਆ। ਲੜਕੀਆਂ ਦੇ ਫੱਰੀ ਸੋਟੀ (ਟੀਮ) ਈਵੈਂਟ ਵਿੱਚ ਪੰਜਾਬ ਦੀ ਹਰਮੀਤ ਕੌਰ, ਜਸਪ੍ਰੀਤ ਕੌਰ ਅਤੇ ਸੁਮਨਦੀਪ ਕੌਰ ਨੇ ਸੋਨ ਤਮਗਾ ਜਿੱਤਿਆ। 

ਹਰਿਆਣਾ ਦੀ ਕੰਚਨਪ੍ਰੀਤ ਕੌਰ, ਤਮੰਨਾ ਅਤੇ ਹਿਮਾਂਸ਼ੀ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸੇ ਈਵੈਂਟ ਵਿੱਚ ਜੰਮੂ-ਕਸ਼ਮੀਰ ਦੀ ਸਿਮਰਨਜੀਤ ਕੌਰ, ਮਨਜੋਤ ਕੌਰ ਤੇ ਪਰਮਜੀਤ ਕੌਰ ਅਤੇ ਦਿੱਲੀ ਦੀ ਸੂਖਮ ਕੌਰ, ਹਰਪ੍ਰੀਤ ਕੌਰ ਅਤੇ ਇਸ਼ਨੀਤ ਕੌਰ ਨੇ ਸਾਂਝੇ ਤੌਰ 'ਤੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਫੱਰੀ ਸੋਟੀ (ਟੀਮ) ਈਵੈਂਟ ਵਿੱਚ ਚੰਡੀਗੜ੍ਹ ਦੇ ਸਰਬਜੀਤ ਸਿੰਘ, ਯਸ਼ਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਸੋਨ ਤਗਮੇ ਜਿੱਤੇ। ਬਿਹਾਰ ਦੇ ਰਿਸ਼ੂ ਰਾਜ, ਵਿਸ਼ਾਲ ਸਿੰਘ ਅਤੇ ਅੰਕੁਸ਼ ਕੁਮਾਰ ਨੇ ਚਾਂਦੀ ਦੇ ਤਗਮੇ ਜਿੱਤੇ ਜਦਕਿ ਪੰਜਾਬ ਤੋਂ ਵੀਰੂ ਸਿੰਘ, ਕਮਲਪ੍ਰੀਤ ਸਿੰਘ ਅਤੇ  ਅਨਮੋਲਦੀਪ ਸਿੰਘ ਅਤੇ ਛੱਤੀਸਗੜ੍ਹ ਦੇ ਮਨਦੀਪ ਸਿੰਘ, ਰਾਜਵੀਰ ਸਿੰਘ ਅਤੇ ਦੀਪਾਂਸ਼ੂ ਯਾਦਵ ਨੇ ਸਾਂਝੇ ਤੌਰ 'ਤੇ ਕਾਂਸੀ ਦੇ ਤਗਮੇ ਜਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਜੀ.ਏ.ਆਈ. ਦੇ ਮੀਤ ਪ੍ਰਧਾਨ ਸੁਖਚੈਨ ਸਿੰਘ, ਇੰਟਰਨੈਸ਼ਨਲ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਸਕੱਤਰ ਬਲਜੀਤ ਸਿੰਘ, ਚੰਡੀਗੜ ਕਿਸ਼ਤੀ ਚਾਲਨ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਰਾਜੀਵ ਸ਼ਰਮਾ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੰਯੁਕਤ ਸਕੱਤਰ ਵਰਿੰਦਰਪਾਲ ਸਿੰਘ ਨਾਰੰਗਵਾਲ, ਇੰਦਰਜੋਧ ਸਿੰਘ ਜ਼ੀਰਕਪੁਰ, ਜ਼ਿਲਾ ਗੱਤਕਾ ਐਸੋਸੀਏਸ਼ਨ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਆਦਿ ਹਾਜ਼ਰ ਸਨ।

 

Tags: Gatka , National Gatka Association , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD