Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਈਨਿੰਗ ਦੇ ਅਧਿਕਾਰ ਦੇਣ ਲਈ ਲਾਟਰੀਆਂ ਦਾ ਜਨਤਕ ਡਰਾਅ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 24 Apr 2023

Last updated on: Apr 24, 2023, 00:00 IST

ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਪਹੁੰਚ ਸਦਕਾ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਅਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in 'ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। 

ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ।ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ। 

ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ।ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ। 

ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਭਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

ਇਨ੍ਹਾਂ ਟੈਂਡਰਾਂ ਦੇ ਮੁਲਾਂਕਣ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੀਤ ਹੇਅਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨਾਲ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਾਰੇ ਟੈਂਡਰਾਂ ਦਾ ਮੁਲਾਂਕਣ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਸਕੇ। ਜਿੱਥੇ ਕਿਤੇ ਵੀ ਵਿੱਤੀ ਬੋਲੀਆਂ ਵਿੱਚ ਬਰਾਬਰੀ ਹੁੰਦੀ ਹੈ, ਤਾਂ ਇਸ ਮਸਲੇ ਨੂੰ ਡਰਾਅ ਕੱਢ ਕੇ ਸੁਲਝਾਇਆ ਜਾਣਾ ਚਾਹੀਦਾ ਹੈ, ਬੋਲੀਕਾਰਾਂ ਨੂੰ ਕਾਰਵਾਈ ਨੂੰ ਰਿਕਾਰਡ ਕਰਨ ਲਈ ਆਪਣੇ ਖੁਦ ਦੇ ਕੈਮਰੇ ਲਗਾਉਣ ਦੀ ਇਜਾਜ਼ਤ ਦੇਣ ਨਾਲ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਜਨਤਕ ਕੀਤਾ ਜਾਵੇਗਾ। 

ਉਨ੍ਹਾਂ ਅੱਗੇ ਕਿਹਾ ਕਿ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਡਰਾਅ ਕੱਢਣ ਮੌਕੇ ਮੀਡੀਆ ਨੂੰ ਵੀ ਸੱਦਾ ਦਿੱਤਾ ਜਾਵੇਗਾ।ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ। 

ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। 

ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ।ਖਣਨ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD