Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਖਿਡਾਰੀਆਂ ਨੂੰ 20 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਖਿਡਾਰੀਆਂ ਵੱਲੋਂ ਤਗਮੇ ਜਿਤਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ-ਡਿਪਟੀ ਕਮਿਸ਼ਨਰ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Meet Hayer, Parminder Singh Goldy

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Apr 2023

Last updated on: Apr 24, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਵਿਚ ਤਗਮੇ ਜਿਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿਚ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਖਿਡਾਰੀਆਂ ਨੂੰ ਕਰੀਬ 20 ਲੱਖ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਇਹ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗਲ ਹੈ। ਉਨ੍ਹਾਂ ਕਿਹਾ ਕਿ 6 ਖਿਡਾਰੀਆਂ ਵਿਚੋਂ 4 ਲੜਕੀਆਂ ਵੀ ਹਨ ਜੋ ਕਿ ਦਰਸ਼ਾਉਂਦੀਆਂ ਹਨ ਕਿ ਲੜਕੀਆਂ ਕਿਸੇ ਖੇਤਰ ਵਿਚ ਲੜਕਿਆਂ ਨਾਲੋਂ ਪਿਛੇ ਨਹੀਂ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਜਵਾਨ ਵਰਗ ਆਪਣੇ ਭਵਿੱਖ ਪ੍ਰਤੀ ਸੁਚੇਤ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਖੇਡਣ ਵੱਲ ਉਜਾਗਰ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨ ਪੀੜੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਦੀ ਬਜਾਏ ਖੇਡਾਂ ਖੇਡਣ ਵੱਲ ਧਿਆਨ ਦੇਣਾ ਚਾਹੀਦਾ ਹੈ, ਜਿਸ ਨਾਲ ਸ਼ਰੀਰ ਤਾਂ ਤੰਦਰੁਸਤ ਰਹਿੰਦਾ ਹੈ ਉਥੇ ਨਕਾਰਾਤਮਕ ਵਿਚਾਰਾਂ ਤੋਂ ਵੀ ਬਚਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਲੜਕਿਆਂ ਦੇ ਨਾਲ ਨਾਲ ਲੜਕੀਆਂ ਵੀ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰ ਰਹੀਆਂ ਹਨ।

ਅਨਿੰਦਰਵੀਰ ਕੌਰ ਜਿ਼ਲ੍ਹਾ ਖੇਡ ਅਫਸਰ ਦੇ ਅਨੁਸਾਰ  ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਖਿਡਾਰੀਆਂ ਨੇ ਭਾਗ ਲਿਆ।ਸਾਫਟਬਾਲ ਗੇਮ ਦੀ ਖਿਡਾਰਨ ਰਮਨਦੀਪ ਕੌਰ ਨੂੰ 5 ਲੱਖ ਦੀ ਰਾਸ਼ੀ , ਐਥਲੈਟਿਕਸ ਗੇਮ ਦੇ ਖਿਡਾਰੀ ਕਰਨਵੀਰ ਸਿੰਘ ਨੂੰ 3 ਲੱਖ ਦੀ ਰਾਸ਼ੀ, ਐਥਲੈਟਿਕਸ ਗੇਮ ਦੀ ਖਿਡਾਰਨ ਮਨਪ੍ਰੀਤ ਕੌਰ ਨੂੰ 3 ਲੱਖ ਦੀ ਰਾਸ਼ੀ, ਬਾਸਕਿਟਬਾਲ ਗੇਮ ਦੇ ਖਿਡਾਰੀ ਪਾਲਪ੍ਰੀਤ ਸਿੰਘ ਨੂੰ 3 ਲੱਖ ਦੀ ਰਾਸ਼ੀ ਅਤੇ ਨੈੱਟਬਾਲ ਗੇਮ ਦੀਆਂ ਖਿਡਾਰਨਾਂ ਪਰਵਿੰਦਰ ਕੌਰ ਅਤੇ  ਪੂਜਾ ਕੌਰ ਨੂੰ 3-3 ਲੱਖ ਦੀ ਰਾਸ਼ੀ  ਦੇ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਨਮਾਨਿਤ ਕੀਤਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer , Parminder Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD