Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

36ਵੀਂ ਨੈਸ਼ਨਲ ਗੇਮਜ਼ ਵਿੱਚ ਜਿਲ੍ਹੇ ਦੇ 20 ਖਿਡਾਰੀਆਂ ਨੇ ਕੀਤਾ ਪੰਜਾਬ ਦਾ ਨਾਂ ਰੌਸ਼ਨ

6 ਗੋਲਡ, 11 ਸਿਲਵਰ ਅਤੇ 4 ਕਾਂਸੇ ਦੇ ਮੈਡਲ ਜਿੱਤੇ, ਜ਼ਿਲ੍ਹੇ ਦੇ 20 ਖਿਡਾਰੀਆਂ ਨੂੰ ਮਿਲੀ 71 ਲੱਖ ਦੀ ਇਨਾਮੀ ਰਾਸ਼ੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Meet Hayer, Parminder Singh Goldy

Web Admin

Web Admin

5 Dariya News

ਅੰਮ੍ਰਿਤਸਰ , 24 Apr 2023

Last updated on: Apr 24, 2023, 00:00 IST

ਰਾਜ ਵਿੱਚ ਖੇਡਾਂ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ’ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ, ਜਿਸ ’ਚ ਅੰਮ੍ਰਿਤਸਰ ਜਿਲ੍ਹੇ ਦੇ 20 ਖਿਡਾਰੀਆਂ ਨੂੰ 71 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੇ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਗੁਜਰਾਤ ਵਿਖੇ 36ਵੀਂ ਨੈਸ਼ਨਲ ਗੇਮਜ਼ 2022 ਦੀਆਂ ਖੇਡਾਂ ਦੌਰਾਨ ਜਿਲ੍ਹੇ ਦੇ 20 ਖਿਡਾਰੀਆਂ ਨੇ 6 ਗੋਲਡ, 11 ਸਿਲਵਰ ਅਤੇ 4 ਕਾਂਸੇ ਦੇ ਮੈਡਲ ਜਿੱਤੇ ਸਨ। ਜਿਸ ਸਦਕਾ ਇਨਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ 71 ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ ਹੈ। 

ਉਨਾਂ ਦੱਸਿਆ ਕਿ ਵੇਟ ਲਿਫਟਿੰਗ ਵਿੱਚ 109 ਕਿਲੋਗ੍ਰਾਮ ਭਾਰ ਦੇ ਮੁਕਾਬਲਿਆਂ ਵਿੱਚ ਸ: ਲਵਪ੍ਰੀਤ ਸਿੰਘ ਨੇ ਗੋਲਡ, ਸਾਫਟ ਬਾਲ ਵਿੱਚ ਸਿਮਰਨਜੀਤ ਕੌਰ, ਸੋਨੀਆ ਕੁਮਾਰ, ਹਰਦਿਸ਼ ਕੌਰ, ਮਨਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ ਹੈ ਅਤੇ ਆਰਚਰੀ ਵਿੱਚ ਸੁਖਵਿੰਦਰ ਸਿੰਘ, ਬਾਸਕਿਲ ਬਾਲ ਵਿੱਚ ਅੰਮ੍ਰਿਤਪਾਲ ਸਿੰਘ, ਜੂਡੋ ਵਿੱਚ ਨਵਰੂਪ ਕੌਰ, ਸ਼ੂਟਿੰਗ ਵਿੱਚ ਜੋਰਾਵਰ ਸਿੰਘ ਸੰਧੂ, 67 ਕਿਲੋਗ੍ਰਾਮ ਵਾਲੇ ਰੈਸਲੰਗ ਦੇ ਮੁਕਾਬਲਿਆਂ ਵਿੱਚ ਕਰਨਜੀਤ ਸਿੰਘ, ਰੋਵਿੰਗ ਵਿੱਚ ਹਰਿੰਦਰ ਸਿੰਘ, ਵੁਸ਼ੂ ਗੇਮ ਵਿੱਚ ਮਯੰਕ ਮਹਾਜਨ, ਹਾਕੀ ਵਿੱਚ ਯੋਗਤਾ ਬਾਲੀ, ਗੁਰਜੀਤ ਕੌਰ, ਮਨਮੀਤ ਕੌਰ, ਕੰਵਲਪ੍ਰੀਤ ਸਿੰਘ ਨੇ ਸਿਲਵਰ ਮੈਡਲ ਪ੍ਰਾਪਤ ਕਰਕੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ। 

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਥਲੈਟਿਕਸ ਵਿੱਚ ਅਰਪਿੰਦਰਪਾਲ ਸਿੰਘ, ਬਾਕਸਿੰਗ ਵਿੱਚ ਕਮਲਪ੍ਰੀਤ ਕੌਰ ਨੇ ਕਾਂਸੇ ਮੈਡਲ ਅਤੇ ਸਾਇਕਲੰਗ ਵਿੱਚ ਅਮਰਜੀਤ ਸਿੰਘ ਨੇ 2 ਕਾਂਸੇ ਮੈਡਲ ਜਿੱਤੇ ਸਨ ਅਤੇ ਪੰਜਾਬ ਸਰਕਾਰ ਵਲੋਂ ਅਮਰਜੀਤ ਸਿੰਘ ਨੂੰ 4 ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ ਸੀ।ਸ੍ਰੀ ਸੂਦਨ ਨੇ ਦੱਸਿਆ ਕਿ ਇਹ ਮਾਣ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਉਹ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨਗੇ। 

ਉਨਾਂ ਕਿਹਾ ਕਿ ਖੇਡਾਂ ਜਿੱਥੇ ਵਿਅਕਤੀ ਦੇ ਮਾਨਸਿਕ ਪੱਧਰ ਨੂੰ ਉੱਚਾ ਚੁਕਦੀਆਂ ਹਨ ਉਥੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿੰਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਗਵਾਚੀ ਸ਼ਾਨ ਬਹਾਲ ਕਰਨ ਲਈ ਦਿਨ ਰਾਤ ਇਕ ਕਰ ਰਹੀ ਹੈ ਅਤੇ ਵੱਖ ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਚੰਗਾ ਮਾਨ ਸਨਮਾਨ ਦੇ ਕੇ ਨਵਾਜਿਆ ਜਾ ਰਿਹਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer , Parminder Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD