Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਲੇਰੀਆ ਦੇ ਮੁਕੰਮਲ ਖ਼ਾਤਮੇ ਲਈ ਲੋਕ ਸਾਥ ਦੇਣ : ਸਿਵਲ ਸਰਜਨ

ਵਿਸ਼ਵ ਮਲੇਰੀਆ ਦਿਵਸ ਮੌਕੇ ਵੱਖ-ਵੱਖ ਥਾਈਂ ਜਾਗਰੂਕਤਾ ਸਮਾਗਮ

Health , Health Punjab , SMO Rupinder Gill,  Rupinder Gill, Mohali, Malaria, World Malaria day

Web Admin

Web Admin

5 Dariya News

ਮੋਹਾਲੀ , 25 Apr 2023

Last updated on: Apr 25, 2023, 00:00 IST

‘ਮਲੇਰੀਆ ਬਾਰੇ ਜਾਗਰੂਕਤਾ ਅਤੇ ਸਾਵਧਾਨੀਆਂ ਇਸ ਗੰਭੀਰ ਬੁਖ਼ਾਰ ਤੋਂ ਬਚਾਅ ਕਰ ਸਕਦੀਆ ਹਨ, ਇਸ ਲਈ ਮਲੇਰੀਆ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਹਰ ਕਿਸੇ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।’ ਇਹ ਗੱਲ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਨੇ ਵਿਸ਼ਵ ਮਲੇਰੀਆ ਦਿਵਸ ਸਬੰਧੀ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਹੀ। 

ਉਨ੍ਹਾਂ ਆਖਿਆ ਕਿ ਸਰਕਾਰ ਨੇ 2030 ਤਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਈ ਜਾਵੇ। 

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸਲਾਹ ਲਈ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਮਲੇਰੀਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। 

ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। sਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। 

ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਏ ਜਾਣ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ।

ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ। ਸਮਾਗਮ ਦੌਰਾਨ ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ, ਸਿਲਵਰ ਓਕ, ਅੰਬਿਕਾ ਗਰੁਪ  ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਪੋਸਟਰ ਬਣਾਏ ਗਏ ਅਤੇ ਨੁੱਕੜ ਨਾਟਕ ਵੀ ਖੇਡਿਆ ਗਿਆ। ਸਿਵਲ ਸਰਜਨ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਸਮਾਗਮ ਮਗਰੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। 

ਇਸ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਵੀ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ, ਡਾ. ਵਿਜੇ ਭਗਤ, ਡਾ. ਬਬਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਹੈਲਥ ਇੰਸਪੈਕਟਰ ਹਰਵਿੰਦਰ ਸਿੰਘ ਛੀਨਾ, ਬਲਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।

 

Tags: Health , Health Punjab , SMO Rupinder Gill , Rupinder Gill , Mohali , Malaria , World Malaria day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD