Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਆਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਡੀ-ਵਾਰਮਿੰਗ ਕਰਨੀ ਯਕੀਨੀ ਬਣਾਈ ਜਾਵੇ- ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ

ਜਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹਦੇ 01 ਤੋਂ 19 ਸਾਲ ਦੇ ਲੱਗਭੱਗ 3,15,000 ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖਵਾਉਣ ਦਾ ਟੀਚਾ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 25 Apr 2023

Last updated on: Apr 25, 2023, 00:00 IST

26 ਅਪ੍ਰੈਲ ਨੂੰ ਰਾਸ਼ਟਰੀ ਡੀ-ਵਾਰਮਿੰਗ ਡੇ ਮਨਾਏ ਜਾਣ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਰਿਸ਼ੀਪਾਲ ਸਿੰਘ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਆਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਡੀ-ਵਾਰਮਿੰਗ ਕਰਨੀ ਯਕੀਨੀ ਬਣਾਈ ਜਾਵੇ ।

ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਜਿਲ੍ਹਾ ਟੀਕਾਕਰਨ ਅਫਸਰ -ਕਮ-ਨੋਡਲ ਅਫਸਰ ਆਰ. ਬੀ. ਐਸ. ਕੇ. ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਬਚਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਪਰਮਜੀਤ ਸਿੰਘ ਅਤੇ ਸਮੂਹ ਐੱਸ. ਐੱਮ. ਓਜ਼  ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਣਾ ਖਾਣ ਤੋਂ ਪਹਿਲਾ ਬੱਚਿਆਂ ਅਤੇ ਉਹਨਾ ਦੇ ਮਾਪਿਆ ਨੂੰ ਆਂਗਣਵਾੜੀ ਵਰਕਰਾਂ, ਅਧਿਆਪਕਾ ਅਤੇ ਆਸ਼ਾ ਵਰਕਰ ਅਤੇ ਸਿਹਤ ਕਰਮਚਾਰੀਆਂ ਰਾਹੀਂ ਪਹਿਲਾ ਹੱਥਾਂ ਦੀ ਸਫਾਈ ਦੀ ਮੱਹਤਤਾ ਅਤੇ ਸਫ਼ਾਈ ਕਿਵੇਂ ਕਰਨੀ ਸਬੰਧੀ ਜਾਣਕਾਰੀ ਹਰ ਬੱਚੇ ਅਤੇ ਵਿਅਕਤੀ ਤੱਕ ਪਹੁੰਚਾਈ ਜਾਵੇ ਅਤੇ ਸਫਾਈ ਸਬੰਧੀ ਵੱਧ ਤੋਂ ਵੱਧ ਲੋਕਾ ਨੂੰ ਜਾਗਰੂਕ ਕੀਤਾ ਜਾਵੇ ।

ਉਹਨਾ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਡ ਡੇ ਮੀਲ ਬਣਾਉਦੇ ਵਰਕਰਾਂ ਸਕੂਲਾਂ ਦੀਆਂ ਕੰਨਟੀਨਾ ਤੇ ਕੰਮ ਕਰਦੇ ਕਰਮਚਾਰੀਆ, ਖਾਣਾ ਪਰੋਸਣ ਵਾਲੇ ਕਰਮਚਾਰੀਆਂ ਦੀ ਨਿੱਜੀ ਸਾਫ਼ ਸਫਾਈ ਵੱਲ ਧਿਆਨ ਦਿੱਤਾ ਜਾਵੇ ਅਤੇ ੳਹਨਾ ਦਾ ਸਮੇਂ-ਸਮੇਂ ਮੈਡੀਕਲ ਚੈਕਅੱਪ ਕਰਵਾਇਆ ਜਾਵੇ। ਇਸ ਮੌਕੇ ਉਹਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਾਦਇਤ ਕੀਤੀ ਕਿ ਸਾਰੇ ਸਕੂਲਾਂ ਦੀਆ ਪਾਣੀ ਵਾਲੀਆਂ ਟੈਕੀਆਂ ਚੈੱਕ ਕਰਕੇ ਅਤੇ ਉਹਨਾ ਦੀ ਸਫਾਈ ਅਤੇ ਕਲੋਰੀਰੇਸ਼ਨ ਕਰਵਾਈ ਜਾਵੇ ਅਤੇ ਇਸ ਸਬੰਧੀ ਵਿਥਾਰ ਰਿਪੋਰਟ ਭੇਜੀ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ 26 ਅਪ੍ਰੈਲ, 2023 ਨੂੰ ਡੀ ਵਾਰਮਿੰਗ ਡੇ ਅਤੇ 5 ਮਈ 2023 ਨੂੰ ਮੋਪ-ਅੱਪ ਡੇ ਮਨਾਇਆ ਜਾਵੇਗਾ।ਉਹਨਾਂ ਦੇ ਦੱਸਿਆ ਕਿ ਬੱਚਿਆ ਦਾ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣਾ ਬਹੁਤ ਜਰੂਰੀ ਹੈ ।ਪੇਟ ਵਿੱਚ ਕੀੜੇ ਹੋਣ ਨਾਲ ਬੱਚੇ ਕੁਪੋਸ਼ਣ ਦਾ ਸਿ਼ਕਾਰ ਹੋ ਜਾਦੇ ਹਨ ਅਤੇ ਉਹਨਾ ਨੂੰ ਖਾਧਾ ਪੀਤਾ ਨਹੀ ਲਗਦਾ। 

ਉਹਨਾ ਨੇ ਦੱਸਿਆ ਕਿ ਬੱਚੇ ਨੂੰ ਹਮੇਸ਼ਾ ਥਕਾਵਟ ਰਹਿੰਦੀ ਹੈ ਅਤੇ ਉਸ ਦਾ ਸਰੀਰਕ ਵਿਕਾਸ ਰੁੱਕ ਜਾਂਦਾ ਹੈ ਡੀ ਵਾਰਮਿੰਗ ਡੇ ਮਨਾਉਣ ਉਦੇਸ਼ ਬੱਚਿਆ ਨੂੰ ਹੀ ਪੇਟ ਦੇ ਕੀੜੀਆਂ ਤੋਂ ਮੁਕਤੀ ਦਿਵਾਉਣਾ ਹੈ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫਸਰ ਆਰ. ਬੀ. ਐਸ. ਕੇ. ਡਾ. ਵਰਿੰਦਰਪਾਲ ਕੌਰ ਨੇ ਦੱਸਿਆਂ ਕਿ ਡੀ ਵਾਰਿਮੰਗ ਡੇ ਵਾਲੇ ਦਿਨ ਜਿਲ੍ਹੇ ਦੇ ਸਾਰੇ 784 ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, 331 ਪ੍ਰਾਈਵੇਟ ਸਕੂਲਾਂ ਅਤੇ 1076 ਆਂਗਣਵਾੜੀ ਸੈਟਰਾਂ ਵਿੱਚ ਪੜਦੇ 01 ਤੋਂ 19 ਸਾਲ ਦੇ ਲੱਗਭੱਗ 3,15,000 ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖਵਾਉਣ ਦਾ ਟੀਚਾ ਹੈ।

ਉਹਨਾਂ ਦੱਸਿਆ ਕਿ ਆਂਗਣਵਾਂੜੀ ਸੈਂਟਰਾਂ ਦੇ ਵਿੱਚ ਰਜਿਸਟਰਡ ਬੱਚੇ 1-2 ਸਾਲ ਤੱਕ ਦੇ ਹਨ, ਨੂੰ ਐਲਬੈਂਡਾਜੋਲ ਦਾ ਸਿਰਪ ਪਿਲਾਇਆ ਜਾਣਾ ਹੈ, ਜੇਕਰ ਸਿਰਪ ਉਪਲੱਬਧ ਨਹੀ ਹੈ ਤਾਂ ਐਲਬੈਂਡਾਜੋਲ ਦੀ ਅੱਧੀ ਗੋਲੀ ਵੀ ਦਿੱਤੀ ਜਾ ਸਕਦੀ ਹੈ ਅਤੇ 02 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਪੂਰੀ ਗੋਲੀ ਖਵਾਈ ਜਾਣੀ ਹੈ । ਉਹਨਾ ਨੇ ਇਹ ਵੀ ਕਿਹਾ ਕਿ ਗੋਲੀ ਬੱਚੇ ਨੂੰ ਖਾਲੀ ਪੇਟ ਬਿਲਕੁਲ ਨਾ ਖੁਆਈ ਜਾਵੇ, ਇਸ ਗੱਲ ਦਾ ਖਿਆਲ ਰੱਖਿਆ ਜਾਵੇ ਕਿ ਇਹ ਗੋਲੀ ਟੀਚਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਨਿਗਰਾਨੀ ਹੇਠ ਹੀ ਖੁਆਈ ਜਾਵੇ ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD