Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Health, World Malaria Day 2023, World Malaria Day, Malaria, Malaria No More India

Web Admin

Web Admin

5 Dariya News

ਸੰਗਰੂਰ , 25 Apr 2023

Last updated on: Apr 25, 2023, 00:00 IST

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 

ਇਸ ਮੌਕੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਵਲ ਸਰਜਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਵਿਸ਼ਵ ਮਲੇਰੀਆ ਦਿਵਸ ਦਾ ਵਿਸ਼ਾ ‘ਹੁਣ ਸਮਾਂ ਮਲੇਰੀਆ ਨੂੰ ਖਤਮ ਕਰਨ ਦਾ’ ਹੈ। 

ਇਸ ਲਈ ਆਓ ਅਸੀਂ ਸਭ ਰਲ ਮਿਲ ਕੇ ਸਾਡੇ ਕੋਲ ਮੌਜੂਦ ਸਾਰੇ ਸਰੋਤਾਂ ਦੀ ਵਰਤੋਂ ਕਰੀਏ ਤਾਂ ਜੋ ਮਲੇਰੀਆ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਜਾਗਰੂਕਤਾ ਹੀ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਅਨਾਫੀਲਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। 

ਉਨ੍ਹਾਂ ਕਿਹਾ ਅਜਿਹੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਜਾਂਚ ਕਰਾਉਣੀ ਚਾਹੀਦੀ ਹੈ। ਮਲੇਰੀਆ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਕੂਲਰਾਂ, ਗਮਲਿਆਂ ਆਦਿ ਅਤੇ ਆਲੇ ਦੁਆਲੇ ਗਲੀਆਂ, ਨਾਲੀਆਂ ਆਦਿ ਵਿੱਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। 

ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਕ੍ਰਿਪਾਲ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਤੇ ਸਰੋਜ ਰਾਣੀ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਏ.ਐਮ.ਓ ਮਲਕੀਤ ਸਿੰਘ, ਜਗਤਾਰ ਸਿੰਘ ਤੇ ਹਰਦੇਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Health , World Malaria Day 2023 , World Malaria Day , Malaria , Malaria No More India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD