Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab , Anurag Thakur, Anurag Singh Thakur, BJP, Bharatiya Janata Party, Minister of Information and Broadcasting

Web Admin

Web Admin

5 Dariya News

ਇੰਫਾਲ/ਚੰਡੀਗੜ੍ਹ , 25 Apr 2023

Last updated on: Apr 25, 2023, 00:00 IST

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।  

ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਸਮੂਹ ਸੂਬਿਆਂ/ਯੂ.ਟੀਜ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਦੋ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਵੱਖ-ਵੱਖ ਸੂਬਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਦਾ ਵੀ ਜ਼ਿਕਰ ਕੀਤਾ। 

ਉਨ੍ਹਾਂ ਕਿਹਾ ਕਿ ਇਕ-ਦੂਜੇ ਤੋਂ ਪ੍ਰੇਰਨਾ ਲੈ ਕੇ ਸਭ ਨੂੰ ਇਕੱਠਿਆਂ ਅੱਗੇ ਵਧਣਾ ਚਾਹੀਦਾ ਹੈ।ਇਸ ਸੈਸ਼ਨ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਤ ਹੇਅਰ ਵੱਲੋਂ ਚੁੱਕੇ ਮਾਮਲਿਆਂ ਦੀ ਪ੍ਰੋੜਤਾ ਕਰਦਿਆਂ ਟੇਲੈਂਟ ਹੰਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਦੀ ਗੱਲ ਕਹੀ। ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ। 

ਬਿਹਾਰ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਓਲੰਪਿਕਸ ਸਮੇਤ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਜ਼ਮੀਨੀ ਪੱਧਰ ਉਤੇ ਧਿਆਨ ਦੇਣਾ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨੈਸ਼ਨਲ ਮੈਡਲ ਜੇਤੂਆਂ ਨੂੰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਇਕ ਸਾਲ ਲਈ 16000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀ ਚੰਗੇ ਪ੍ਰਦਰਸ਼ਨ ਲਈ ਮੋਟੀਵੇਟ ਹੋਣਗੇ।

ਮੀਤ ਹੇਅਰ ਨੇ ਪੰਜਾਬੀ ਖਿਡਾਰੀਆਂ ਦੀ ਪ੍ਰਤਿਭਾ ਦੀ ਗੱਲ ਕਰਦਿਆਂ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੱਤੀ ਜਿੱਥੇ ਕੈਨੇਡਾ ਤੇ ਇੰਗਲੈਂਡ ਵੱਲੋਂ ਮੈਡਲ ਜਿੱਤਣ ਵਾਲੇ ਪਹਿਲਵਾਨ ਅਮਰਵੀਰ ਸਿੰਘ ਢੇਸੀ ਤੇ ਮਨਧੀਰ ਸਿੰਘ ਕੂਨਰ ਪੰਜਾਬੀ ਮੂਲ ਦੇ ਸਨ ਅਤੇ ਪਾਕਿਸਤਾਨ ਦਾ ਮੈਡਲ ਜੇਤੂ ਵੀ ਲਹਿੰਦੇ ਪੰਜਾਬ ਦਾ ਸੀ।ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।

ਸੈਸ਼ਨ ਦੀ ਸਮਾਪਤੀ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ ਵੀ ਕੀਤਾ ਜਿੱਥੇ ਖੇਡ ਸਾਇੰਸ ਦੇ ਖੇਤਰ ਵਿੱਚ ਨਵੀਆਂ ਐਡਵਾਂਸਡ ਤਕਨੀਕਾਂ ਦੇਖੀਆਂ। ਸਪੋਰਟਸ ਸਾਇਕਾਲੌਜੀ ਲੈਬ ਵੀ ਦੇਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਲਏ ਖੁਆਬ ਨੂੰ ਪੂਰਾ ਕਰਨ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਜਿੱਥੋਂ ਵੀ ਕੁਝ ਨਵਾਂ ਸਿੱਖਣ ਨੂੰ ਮਿਲ ਰਿਹਾ ਹੈ, ਉੱਥੋਂ ਸਿੱਖਿਆ ਜਾ ਰਿਹਾ ਹੈ। 

ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Anurag Thakur , Anurag Singh Thakur , BJP , Bharatiya Janata Party , Minister of Information and Broadcasting

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD