ਸਿਹਤ ਵਿਭਾਗ ਫਿਰੋਜ਼ਪੁਰ ਵੱਲੋ ਹਾਰਮਨੀ ਆਯੂਰਵੈਦਿਕ ਕਾਲਜ ਵਿਖੇ ਵਿਸ਼ਵ ਮਲੇਰੀਆ ਦਿਵਸ ਤੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਡਾ ਰਜਿੰਦਰ ਪਾਲ ਸਿਵਲ ਸਰਜਨ ਵੱਲੋਂ ਇਕੱਤਰ ਹੋਏ ਮਹਿਮਾਾਨਾਂ, ਸਟਾਫ ਅਤੇ ਕਾਲਜ ਦੇ ਬੱਚਿਆ ਨੂੰ ਸੰਬੋਧਨ ਕਰਦੇ ਹੋਏ ਵਿਸ਼ਵ ਮਲੇਰੀਆ ਦਿਵਸ ਦੇ ਥੀਮ “ਟਾਈਮ ਟੂ ਡੇਲੀਵਰ ਜ਼ੀਰੋ ਮਲੇਰੀਆ ਇਨਵੇਸਟ ਇਨੋਵੇਟ ਇੰਮਪਲੀਮੈਂਟ" ਬਾਰੇ ਦੱਸਿਆ ਗਿਆ।
ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਦੇ ਸਮੂਹ ਸਰਕਾਰੀ ਹਸਪਤਾਲ/ ਸੀ.ਐਚ.ਸੀ/ ਪੀ.ਐਚ.ਸੀ ਅਤੇ ਸਬ ਸੈਂਟਰ ਪੱਧਰ ਤੇ ਜਾਗਰੂਕਤਾ ਕੈਂਪ ਲਗਾ ਕੇ ਅਤੇ ਰੈਲੀਆ ਕੱਢ ਕੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਰਾਜ ਵੱਲੋ ਮਲੇਰੀਆ ਐਲੀਮੀਨੇਸ਼ਨ ਕੈਮਪੇਨ ਲਾਂਚ ਕਰ ਦਿੱਤਾ ਗਿਆ ਹੈ ਜਿਸ ਅਧੀਨ ਪੰਜਾਬ ਰਾਜ ਨੂੰ 2023 ਤੱਕ ਮਲੇਰੀਆ ਮੁਕਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਠੰਡ ਅਤੇ ਕਾਂਬੇ ਨਾਲ ਬੁਖਾਰ ਹੋਣਾ , ਤੇਜ਼ ਬੁਖਾਰ, ਉਲਟੀਆਂ, ਸਿਰ ਦਰਦ ਹੋਣਾ, ਬੁਖਾਰ ਉਤਰਨ ਤੋ ਬਾਅਦ ਕਮਜੋਰੀ ਮਹਿਸੂਸ ਹੋਣੀ ਅਤੇ ਪਸ਼ੀਨਾ ਆਉਣਾ ਮਲੇਰੀਆ ਦੇ ਲੱਛਣ ਹਨ।
ਮਲੇਰੀਆ ਵਰਗੀ ਬਿਮਾਰੀ ਤੋ ਬੱਚਣ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਛੱਪੜਾ ਵਿੱਚ ਖੜੇ ਪਾਣੀ ਵਿੱਚ ਹਫਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਵ ਕੀਤਾ ਜਾਵੇ, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ।
ਜ਼ਿਲ੍ਹਾ ਐਪੀਡਮਾਲੋਜਿਸ਼ਟ ਡਾ ਸਮਿੰਦਰਪਾਲ ਕੋਰ ਨੇ ਦੱਸਿਆ ਕਿ ਜੇਕਰ ਕਿਸੇ ਮਰੀਜ਼ ਨੂੰ ਉਪਰੋਕਤ ਲੱਛਣ ਹੁੰਦੇ ਹਨ ਤਾਂ ਉਹ ਤੁਰੰਤ ਆਪਣਾ ਟੈਸ਼ਟ ਅਤੇ ਇਲਾਜ ਨਜਦੀਕੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਉੇ ਜ਼ੋ ਕਿ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਸਮਾਗਮ ਦੌਰਾਨ ਕਾਲਜ ਦੇ ਬੱਚਿਆ ਵੱਲੋ ਵਿਸ਼ਵ ਮਲੇਰੀਆ ਦਿਵਸ ਸਬੰਧੀ ਡਰਾਇੰਗ ਮੁਕਾਬਲੇ ਅਤੇ ਕਵਿਜ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਆਏ ਬੱਚਿਆਂ ਨੂੰ ਸਨਮਾਨਿਤ ਕਰਕੇ ਹੋਂਸਲਾ ਅਫਜਾਈ ਕੀਤੀ ਗਈ।
ਇਸ ਸਮਾਗਮ ਵਿੱਚ ਸ੍ਰੀ ਦਪਿੰਦਰ ਸਿੰਘ ਬਾਜਵਾ ਐਨਟੋਮੋਲੋਜਿਸਟ ਨੇ ਮੱਛਰਾ ਦੇ ਜੀਵਨ ਚੱਕਰ, ਮੱਛਰਾ ਦੇ ਕੱਟਣ ਦੇ ਸਮੇਂ ਅਤੇ ਹੋਰ ਆਦਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਹਾਰਮਨੀ ਆਯੁਰਵੈਦਿਕ ਕਾਲਜ ਦੇ ਚੇਅਰਮੈਨ ਸ੍ਰੀ ਧਰਮਪਾਲ ਬਾਂਸਲ, ਡਾਇਰੈਕਟਰ ਸ੍ਰੀ ਯੋਗੇਸ਼ ਬਾਂਸਲ ਅਤੇ ਪ੍ਰਿੰਸੀਪਲ ਸ੍ਰੀ ਸੀਤਾ ਰਾਮ ਸਾਹੀ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਡਾ. ਮੋਨਿਕਾ ਸ਼ਰਮਾ ਨੇ ਪੂਰੇ ਸਮਾਗਮ ਵਿੱਚ ਮੰਚ ਸੰਚਾਲਣ ਕੀਤਾ।
ਇਸ ਮੋਕੇ ਡਾ. ਸ਼ੀਖਾ, ਡਾ. ਪਰਵੀਨ ਗੋਇਲ, ਸ੍ਰੀਮਤੀ ਚਰਨਜੀਤ, ਸ੍ਰੀ ਰੰਜੀਵ ਜਿਲਾ ਮਾਸ ਮੀਡੀਆ ਅਫਸਰ, ਸ੍ਰੀ ਗੁਰਲਾਲ ਸਿੰਘ ਏ.ਐਮ.ਓ, ਸ੍ਰੀ ਹਰਮੇਸ਼ ਚੰਦਰ ਏ.ਐਮ.ਓ, ਸ੍ਰੀ ਸਤਪਾਲ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।