Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਗਰੂਰ ਪੁਲਿਸ ਨੇ ਪਿਛਲੇ 4 ਮਹੀਨਿਆਂ ਅੰਦਰ ਨਸ਼ਾ ਤਸਕਰਾਂ ਵਿਰੁੱਧ ਕੀਤੀ ਵੱਡੀ ਕਾਰਵਾਈ

5 ਨਸ਼ਾ ਤਸਕਰਾਂ ਵਲੋਂ ਨਸ਼ਿਆਂ ਦੇ ਵਪਾਰ ਰਾਹੀਂ ਬਣਾਈ 1.79 ਕਰੋੜ ਦੀ ਜਾਇਦਾਦ ਕਰਵਾਈ ਜ਼ਬਤ - ਐਸਐਸਪੀ ਸੁਰੇਂਦਰ ਲਾਂਬਾ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 25 Apr 2023

Last updated on: Apr 25, 2023, 00:00 IST

ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ ਨਾਲ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ, ਐਨ ਡੀ ਪੀ ਐਸ ਐਕਟ ਦੇ ਭਗੌੜਿਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਐਨ ਡੀ ਪੀ ਐਸ ਐਕਟ ਤਹਿਤ ਬਰਾਮਦ ਕੀਤੇ ਗਏ ਨਸ਼ੇ ਨੂੰ ਨਸ਼ਟ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਨਸ਼ੇ ਦਾ ਵਪਾਰ ਕਰਨ ਵਾਲੇ 5 ਸਮੱਗਲਰਾਂ ਦੀ ਨਸ਼ਾ ਵੇਚ ਕੇ ਬਣਾਈ ਗਈ 1,79,94,040 ਰੁਪਏ ਦੀ ਜਾਇਦਾਦ ਜਬਤ ਕਰਵਾਈ ਗਈ ਅਤੇ 5 ਸਮੱਗਲਰਾਂ ਵਲੋਂ 1,09,63,200 ਰੁਪਏ ਦੀ ਬਣਾਈ ਗਈ ਜਾਇਦਾਦ ਨੂੰ ਜਬਤ ਕਰਨ ਸਬੰਧੀ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨਵੀਂ ਦਿਲੀ ਨੂੰ ਭੇਜੇ ਗਏ ਹਨ ਅਤੇ ਜੋ ਜਲਦੀ ਹੀ ਇਹ ਜਾਇਦਾਦ ਵੀ ਜਬਤ ਕਰਵਾਈ ਜਾਵੇਗੀ।

ਐਸਐਸਪੀ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਇਸ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.01.2023 ਤੋਂ ਮਿਤੀ 24.04.2023 ਤੱਕ ਐਨ.ਡੀ.ਪੀ.ਐਸ ਐਕਟ ਅਧੀਨ ਕੁਲ 153 ਮੁਕੱਦਮੇ ( ਜਿੰਨਾ ਵਿਚ 27 ਕਮਰਸੀਅਲ ਮਾਤਰਾ ਦੇ ਮੁਕੱਦਮੇ) ਦਰਜ ਕਰਕੇ 174 ਵਿਅਕਤੀ ਗ੍ਰਿਫਤਾਰ ਕੀਤੇ ਗਏ ਅਤੇ  ਬ੍ਰਾਮਦਗੀ ਕਰਵਾਈ ਗਈ। 

ਉਨ੍ਹਾਂ ਦੱਸਿਆ ਇਸ ਬਰਾਮਦਗੀ ਵਿਚ 4 ਕਿਲੋ 410 ਗ੍ਰਾਮ ਅਫੀਮ, 4042 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 1 ਕਿਲੋ 159 ਗ੍ਰਾਮ ਹੈਰੋਇਨ, 5 ਕਿਲੋ 845 ਗ੍ਰਾਮ ਸੁਲਫਾ, 2 ਕਿੱਲੋ 100 ਗ੍ਰਾਮ ਗਾਂਜਾ, ਨਾਰਕੋਟਿਕ ਪਾਊਡਰ 33 ਗ੍ਰਾਮ, ਸਮੈਕ 21 ਗ੍ਰਾਮ, ਗੋਲੀਆਂ ਕੈਪਸੂਲ 62188 ਅਤੇ 71 ਨਸ਼ੀਲੀਆਂ ਸ਼ੀਸ਼ੀਆਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਦੇ ਭਗੌੜਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਐਨ.ਡੀ.ਪੀ.ਐਸ ਐਕਟ ਦੇ 08 ਭਗੌੜੇ ਜੋ ਕਾਫੀ ਸਮੇ ਤੋ ਭਗੌੜੇ ਸਨ , ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਬ੍ਰਾਮਦ ਕੀਤੇ ਗਏ ਨਸ਼ੇ ਨੂੰ ਨਸ਼ਟ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਇਸ ਸਾਲ ਐਨ.ਡੀ.ਪੀ.ਐਸ ਐਕਟ ਅਧੀਨ 44 ਮੁਕੱਦਮਿਆਂ ਦਾ ਮਾਲ ਮੁਕੱਦਮਾ ਸਾੜ ਕੇ ਨਸ਼ਟ ਕੀਤਾ ਗਿਆ, ਜਿਸ ਵਿੱਚ ਭੁੱਕੀ ਚੂਰਾ ਪੋਸਤ 1274 ਕਿਲੋ 700 ਗ੍ਰਾਮ, ਹੈਰੋਇਨ 35 ਗ੍ਰਾਮ, ਸੁਲਫਾ 5 ਗ੍ਰਾਮ, ਗਾਂਜਾ 460 ਗ੍ਰਾਮ, ਨਾਰਕੋਟਿਕ ਪਾਊਡਰ 90 ਗ੍ਰਾਮ, ਗੋਲੀਆਂ ਕੈਪਸੂਲ 8244 ਅਤੇ 36 ਨਸ਼ੀਲੀਆਂ ਸ਼ੀਸ਼ੀਆਂ ਸ਼ਾਮਲ ਹਨ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਫੀਮ ਦੇ 17 ਮੁਕੱਦਮਿਆਂ ਦੀ 12 ਕਿਲੋ 900 ਗ੍ਰਾਮ ਅਫੀਮ ਅਲਕਲਾਇਡ ਵਰਕਸ ਗਾਜੀਪੁਰ ਉਤਰ ਪ੍ਰਦੇਸ਼ ਵਿਖੇ ਜਮ੍ਹਾਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਗੁੰਮਰਾਹ ਹੋਏ 49 ਵਿਅਕਤੀਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਉਚਿਤ ਇਲਾਜ ਕਰਵਾਇਆ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD