Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹੇ ਵਿੱਚ ਪਿਛਲੇ ਤਿੰਨ ਸਾਲਾ ਵਿੱਚ ਨਹੀਂ ਆਇਆ ਕੋਈ ਮਲੇਰੀਆ ਦਾ ਲੋਕਲ ਕੇਸ

ਕਮਿਊਨਿਟੀ ਸਿਹਤ ਕੇਂਦਰ ਘਨੌਰ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ

Health, Civil Surgeon Patiala, World Malaria Day, World Malaria Day 2023, Patiala

Web Admin

Web Admin

5 Dariya News

ਪਟਿਆਲਾ , 25 Apr 2023

Last updated on: Apr 25, 2023, 00:00 IST

ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਥੀਮ " ਟਾਈਮ ਟੂ ਡਲਿਵਰੀ ਜ਼ੀਰੋ ਮਲੇਰੀਆ " ਤਹਿਤ ਅੱਜ ਵਿਸ਼ਵ ਮਲੇਰੀਆ ਦਿਵਸ ਕਮਿਊਨਿਟੀ ਸਿਹਤ ਕੇਂਦਰ ਘਨੌਰ ਵਿਖੇ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਮਿਊਨਿਟੀ ਸਿਹਤ ਕੇਂਦਰ ਘਨੌਰ ਦੇ ਸਟਾਫ਼ ਵੱਲੋਂ ਆਏ ਅਧਿਕਾਰੀਆਂ ਨੂੰ ਜੀ ਆਇਆ ਕਿਹਾ।

ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆ ਬਿਮਾਰੀਆਂ ਮਲੇਰੀਆ, ਡੇਂਗੂ, ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾ ਨੂੰ ਖਤਮ ਕੀਤਾ ਜਾਵੇ।ਉਹਨਾਂ ਵਿਦਿਆਰਥੀਆਂ ਅਤੇ ਆਏ ਸਿਹਤ ਕਰਮੀਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ/ ਮੁਹੱਲਿਆਂ ਵਿੱਚ ਘਰੋਂ ਘਰੀ ਖੜੇ ਪਾਣੀ ਦੇ ਸਰੋਤ ਚੈਕ ਕਰਨ ਅਤੇ ਮਲੇਰੀਆਂ/ਡੇਂਗੂ ਦੇ ਖਾਤਮੇ ਲਈ ਰਲ-ਮਿਲ ਕੇ ਹੰਭਲਾ ਮਾਰਨ ਤੇ ਜ਼ੋਰ ਦਿੱਤਾ।

ਉਹਨਾਂ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਜਨਤਾ ਨੂੰ ਪਬਲਿਕ ਨੂੰ ਇਹਨਾਂ ਦਾ ਸਾਥ ਦੇਣਾ ਚਾਹੀਦਾ ਹੈ ਜੋਕਿ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਪਰਜੀਵੀਆਂ ਦਵਾਰਾ ਹੁੰਦੀ ਹੈ ਜੋ ਸੰਕਰਮਿਤ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਜੋ ਕਿ ਇਲਾਜ ਯੋਗ ਹੈ।

ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਲੇਰੀਆ ਦੇ ਸਥਾਨਕ ਪ੍ਰਸਾਰਣ (ਲੋਕਲ ਟਰਾਂਸਮਿਸ਼ਨ) ਦੀ ਮੁੜ ਸਥਾਪਨਾ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਜਾਰੀ ਹਨ।ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ।ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਿਛਲੇ ਤਿੰਨ  ਸਾਲਾਂ ਦੌਰਾਨ ਮਲੇਰੀਆ ਦਾ ਲੋਕਲ ਕੇਸ ਨਹੀਂ ਪਾਇਆ ਗਿਆ।

ਜਿਸ ਨਾਲ ਅਸੀਂ ਜ਼ਿਲ੍ਹਾ ਪਟਿਆਲਾ ਨੂੰ ਮਲੇਰੀਆ ਐਲੀਮੀਨੇਟ ਕਰਨ ਦਾ ਟੀਚਾ ਪੁਰਾ ਕਰ ਲਿਆ ਹੈ ਅਤੇ ਹੁਣ ਜ਼ਿਲ੍ਹੇ ਵਿੱਚ ਕੰਮ ਕਾਜ ਲਈ ਬਾਹਰੀ ਰਾਜਾਂ ਤੋਂ ਆ ਰਹੀ ਲੇਬਰ ਦੀ ਸਕਰੀਨਿੰਗ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਅੱਗੇ ਲੋਕਲ ਟਰਾਂਸਮਿਸ਼ਨ ਨਾ ਹੋ ਸਕੇ।ਇਸ ਦੇ ਨਾਲ ਹੀ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆਂ ਆਦਿ ਦੀ ਰੋਕਥਾਮ ਲਈ ਮੱਛਰਾਂ ਦੇ ਲਾਰਵਾ ਨੂੰ ਖਤਮ ਕਰਨ ਲਈ ਤਲਾਬ/ਟੋਭਿਆਂ ਵਿੱਚ ਗੰਬੂਜੀਆ ਮੱਛਲੀ ਛੱਡਣਾ, ਖੜੇ ਪਾਣੀ ਵਿੱਚ ਲਾਰਵਾ ਸਾਈਡਲ ਦਵਾਈ ਦਾ ਸਪਰੇਅ ਕਰਨਾ ਜਾਰੀ ਹੈ।

ਉਹਨਾਂ ਕਿਹਾ ਕਿ ਪ੍ਰਾਈਵੇਟ ਖੇਤਰ ਵਿੱਚ ਮਲੇਰੀਆ ਕੇਸਾਂ ਦੀ ਨੋਟੀਫ਼ਿਕੇਸ਼ਨ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੇਸ ਸਾਹਮਣੇ ਆਉਣ ਤੇ ਵਿਭਾਗ ਵੱਲੋਂ ਸਮੇਂ ਸਿਰ ਬਿਮਾਰੀ ਦੀ ਰੋਕਥਾਮ ਲਈ ਯੋਗ ਉਪਰਾਲੇ ਕੀਤੇ ਜਾ ਸਕਣ।ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਤੋ ਮਲੇਰੀਆ ਮੁਕਤ ਪ੍ਰਮਾਣਤਾ ਲੈਣ ਲਈ ਮਲੇਰੀਆ ਜਾਂਚ ਦੇ ਟੀਚੇ ਵਧਾ ਕੇ 10 ਪ੍ਰਤੀਸ਼ਤ ਸਲਾਨਾ ਅਬਾਦੀ ਦੇ ਹਿਸਾਬ ਨਾਲ ਵਧਾ ਦਿੱਤੇ ਗਏ ਹਨ ਤਾਂ ਜੋ ਪੁਖ਼ਤਾ ਤੋਰ ਤੇ ਮਲੇਰੀਆ ਉਣਮੂਲਣ ਦੀ ਪ੍ਰਾਪਤੀ ਕੀਤੀ ਜਾ ਸਕੇ ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਮਲੇਰੀਆ ਤੋਂ ਮੁਕਤੀ ਦੇ ਸੰਦੇਸ਼ ਨਾਲ ਸਾਈਕਲ ਰੈਲੀ ਵੀ ਕਢਵਾਈ ਗਈ ਜਿਸ ਨੂੰ   ਸਿਵਲ ਸਰਜਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਘਨੌਰ ਡਾ. ਕਿਰਨਜੋਤ , ਸੀਨੀਅਰ ਮੈਡੀਕਲ ਅਫ਼ਸਰ ਹਰਪਾਲਪੁਰ ਡਾ. ਰਾਜਨੀਤ ਰੰਧਾਵਾ ,ਜ਼ਿਲ੍ਹਾ ਐਪੀਡੋਮੋਲੋਜਿਸਟ( ਆਈ.ਡੀ.ਐਸ.ਪੀ)  ਡਾ. ਦਿਵਯਜੋਤ ਸਿੰਘ, ਮੈਡੀਕਲ ਸਟਾਫ਼, ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ ਅਤੇ ਬਿਕਰਮ ਸਿੰਘ ,ਡਿਪਟੀ ਮਾਸ ਮੀਡੀਆ ਅਫ਼ਸਰ ਜਸਜੀਤ ਕੌਰ, ਐਸ.ਆਈ ਰਣ ਸਿੰਘ, ਸਿਹਤ ਵਿਭਾਗ ਦੇ ਕਰਮਚਾਰੀ, ਕਮਿਊਨਿਟੀ ਸਿਹਤ ਕੇਂਦਰ ਦਾ ਫੈਕਲਟੀ ਸਟਾਫ਼, ਵਿਦਿਆਰਥੀ ਅਤੇ ਵੱਖ ਵੱਖ ਪਿੰਡਾਂ ਤੋਂ ਆਏ ਲੋਕ ਵੀ ਹਾਜ਼ਰ ਸਨ।    

 

Tags: Health , Civil Surgeon Patiala , World Malaria Day , World Malaria Day 2023 , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD