Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਾਲਵੇ ਤੋਂ ਬਾਅਦ ਹੁਣ ਦੋਆਬੇ ਵਾਲਿਆਂ ਦੀ 'ਆਪ' ਨੂੰ ਹਰਾਉਣ ਦੀ ਵਾਰੀ : ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਫਿਲੌਰ , 25 Apr 2023

Last updated on: Apr 25, 2023, 00:00 IST

ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੀਆਂ ਨਾਕਾਮੀਆਂ ਲਈ ਸਬਕ ਸਿਖਾਉਣ ਦਾ ਸੱਦਾ ਦਿੰਦਿਆਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੰਗਲਵਾਰ ਨੂੰ ਕਿਹਾ ਕਿ ਮਾਲਵੇ ਦੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਹਾਰ ਤੋਂ ਬਾਅਦ ਹੁਣ ਦੁਆਬੇ ਦੇ ਵੋਟਰਾਂ ਦੀ 'ਆਪ' ਨੂੰ ਹਰਾਉਣ ਦੀ ਵਾਰੀ ਹੈ।

ਉਹ ਫਿਲੌਰ ਵਿਧਾਨ ਸਭਾ ਹਲਕੇ ਦੇ ਬੀੜ ਬੰਸੀਆਂ, ਰੁੜਕਾ ਕਲਾਂ, ਰਾਜਗੋਮਾਲ ਅਤੇ ਬੁੰਡਾਲਾ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਇਤਿਹਾਸਕ ਫਤਵਾ ਦਿੱਤਾ ਸੀ ਪਰ ਤਿੰਨ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਾਲੀ ਕੀਤੀ ਗਈ ਲੋਕ ਸਭਾ ਸੀਟ ਹਾਰ ਕੇ 'ਆਪ' ਨੇ ਮੁੜ ਇਤਿਹਾਸ ਰਚਿਆ।

ਉਹਨਾਂ ਆਖਿਆ, “ਮੈਨੂੰ ਨਹੀਂ ਲੱਗਦਾ ਕਿ ਅੱਜ ਤੱਕ ਕਿਸੇ ਵੀ ਰਾਜਨੀਤਿਕ ਪਾਰਟੀ ਨੇ, ਖਾਸ ਕਰਕੇ ਅਜਿਹਾ ਇਤਿਹਾਸਕ ਫਤਵਾ ਮਿਲਣ ਤੋਂ ਬਾਅਦ, ਲੋਕਾਂ ਦਾ ਭਰੋਸਾ ਇੰਨੀ ਜਲਦੀ ਗੁਆਇਆ ਹੈ। ਇਹ ਸੰਗਰੂਰ ਦੇ ਵੋਟਰਾਂ ਦੀ ਸਿਆਣਪ ਦਾ ਹੀ ਪ੍ਰਮਾਣ ਹੈ ਕਿ ਉਨ੍ਹਾਂ ਨੂੰ ਆਪਣੀ ਗਲਤੀ ਦਾ ਤੁਰੰਤ ਅਹਿਸਾਸ ਹੋ ਗਿਆ ਅਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਇਸ ਨੂੰ ਸੁਧਾਰ ਲਿਆ। ਸਵਰਗਵਾਸੀ ਚੌਧਰੀ ਸੰਤੋਖ ਸਿੰਘ ਜੀ ਦੀ ਮੰਦਭਾਗੀ ਮੌਤ ਕਾਰਨ ਹੁਣ ਜਲੰਧਰ ਦੇ ਲੋਕਾਂ 'ਤੇ ਵੀ ਇਹੀ ਜ਼ਿੰਮੇਵਾਰੀ ਆ ਗਈ ਹੈ।"

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ 'ਆਪ' ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਵਾਈ ਕਿਲੇ ਉਸਾਰੇ ਸਨ ਅਤੇ ਉਹ ਆਪਣੀਆਂ ਅਖੌਤੀ ਗਾਰੰਟੀਆਂ ਨੂੰ ਪੂਰਾ ਕਰਨ 'ਚ ਅਸਫਲ ਰਹੀ ਹੈ।ਉਨ੍ਹਾਂ ਕਿਹਾ ਕਿ 10 ਮਈ ਨੂੰ ਜਲੰਧਰ ਹਲਕੇ ਦੇ ਲੋਕ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਜੀ ਨੂੰ ਵੋਟ ਪਾਉਣਗੇ ਅਤੇ ਆਪਣੇ ਪਿਆਰੇ ਆਗੂ ਸਵਰਗਵਾਸੀ ਸੰਤੋਖ ਸਿੰਘ ਚੌਧਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨਗੇ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD