Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ 'ਪਹੁੰਚ' ਜਾਰੀ

ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਨਿਵੇਕਲੀ ਪਹਿਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਸ਼ਲਾਘਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 25 Apr 2023

Last updated on: Apr 25, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਦੱਸਦਿਆਂ ਭਰਵੀਂ ਸ਼ਲਾਘਾ ਕੀਤੀ।  

ਉਨ੍ਹਾਂ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਤੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਵਿਚ ਕਾਫੀ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੁਸਤਕ ਪੰਜਾਬ ਸਰਕਾਰ ਦੇ 44 ਵਿਭਾਗਾਂ ਦੀਆਂ 285 ਸਕੀਮਾਂ ਉਚੇ ਚਾਨਣਾ ਪਾਉਂਦੀ ਹੈ, ਜਿਨ੍ਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਪੁਸਤਕ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀਆਂ 400 ਸਕੀਮਾਂ ਬਾਰੇ ਵੀ ਜਾਣੂੰ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਤਾਬਾਂ ਮੁਫ਼ਤ ਵੰਡੀਆਂ ਜਾਣਗੀਆਂ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵੀ ਅਜਿਹੀ ਵਿਲੱਖਣ ਪਹਿਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਦੀਆਂ ਨਾਗਰਿਕ ਕੇਂਦਰਿਤ ਤੇ ਵਿਕਾਸ ਮੁਖੀ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੇ ਕੰਮਕਾਜ ਵਿੱਚ ਸਰਗਰਮ ਹਿੱਸੇਦਾਰ ਬਣਾਉਣ ਲਈ ਅਜਿਹੇ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ।ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD