Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਗਿਆਨੀ ਜ਼ੈਲ ਸਿੰਘ ਨਗਰ ‘ਚ ਬਣਾਈ ਜਾਵੇਗੀ ਕਲੀਨ ਸਟ੍ਰੀਟ ਫੂਡ ਹੱਬ: ਵਧੀਕ ਡਿਪਟੀ ਕਮਿਸ਼ਨਰ

ਰੈਸਟੋਰੈਂਟ/ਹੋਟਲਾਂ ਵਿਖੇ ਰਸੋਈ ‘ਚ ਸਾਫ-ਸਫਾਈ ਰੱਖਣ ਵਾਲ਼ਿਆਂ ਨੂੰ ਕੀਤਾ ਸਨਮਾਨਿਤ

Harjot Kaur, Additional Deputy Commissioner, Rupnagar

Web Admin

Web Admin

5 Dariya News

ਰੂਪਨਗਰ , 26 Apr 2023

Last updated on: Apr 26, 2023, 00:00 IST

ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਜ਼ਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਖਾਣ-ਪੀਣ ਦੇ ਲਈ ਤੰਦਰੁਸਤ ਅਤੇ ਵਧੀਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ਼ ਗਿਆਨੀ ਜ਼ੈਲ ਸਿੰਘ ਨਗਰ ਵਿਚ ਕਲੀਨ ਸਟ੍ਰੀਟ ਫੂਡ ਹੱਬ ਸਥਾਪਿਤ ਕੀਤੀ ਜਾਵੇਗੀ।

ਮੀਟਿੰਗ ਵਿਚ ਹਾਜ਼ਰ ਰੈਸਟੋਰੈਂਟ ਤੇ ਹੋਟਲਾਂ ਦੇ ਨੁਮਾਇੰਦਿਆਂ ਅਤੇ ਮਾਲਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਪੋਸ਼ਟਿਕ ਭੋਜਨ ਮੁਹੱਈਆ ਕਰਵਾਉਣ ਵਿਚ ਅਹਿਮ ਰੋਲ ਅਦਾ ਕਰ ਸਕਦੇ ਹੋ ਜਿਸ ਲਈ ਜ਼ਰੂਰੀ ਹੈ ਕਿ ਆਪ ਸਭ ਵਲੋਂ ਤਾਜ਼ਾ ਅਤੇ ਸਾਫ-ਸੁਥਰਾ ਭੋਜਨ ਹੀ ਬਣਾਇਆ ਜਾਵੇ ਅਤੇ ਰਸੋਈ ਦੀ ਸਾਫ-ਸਫਾਈ ਦਾ ਵਿਸ਼ੇਸ਼ ਤੌਰ ਉਤੇ ਧਿਆਨ ਵੀ ਰੱਖਿਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵਿਭਾਗ ਵਲੋਂ ਮਾਰਚ ਮਹੀਨੇ ਵਿਚ ਰੋਪੜ ਦੇ ਹੋਟਲ/ਰੈਸਟੋਰੈਂਟਾਂ ਅਤੇ ਭੋਜਨ ਵਿਕਰੇਤਾਵਾਂ ਦੀ ਐਫ.ਐਸ.ਐਸ.ਏ.ਆਈ. ਦੇ ਨਿਯਮਾਂ ਤਹਿਤ ਸਾਫ-ਸਫਾਈ ਰੱਖਣ ਵਾਲ਼ਿਆਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਰੈਸਟੋਰੈਂਟਾਂ ਆਦਿ ਦੇ ਰਸੋਈਆਂ ਦੀ ਸਮੀਖਿਆ ਫੂਡ ਸੇਫਟੀ ਵਿਭਾਗ ਵਲੋਂ ਨਿਯਮਤ ਤੌਰ ਉਤੇ ਕੀਤੀ ਗਈ ਅਤੇ ਜਿਸ ਉਪਰੰਤ ਪਾਇਆ ਗਿਆ ਕਿ ਇਨ੍ਹਾਂ ਵਲੋਂ ਭੋਜਨ ਬਣਾਉਣ ਵੇਲੇ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾਂਦੀ ਹੈ।

ਹਰਜੋਤ ਕੌਰ ਵਲੋਂ ਸਨਮਾਨਿਤ ਕੀਤੇ ਜਾਣ ਵਾਲ਼ੇ ਹੋਟਲ/ਰੈਸਟੋਰੈਂਟਾਂ ਵਿਚ ਕਰਿਐਟਿਵ ਫੂਡ, ਐਚ.ਐਮ.ਟੀ ਰਿਜ਼ੋਰਟ, ਗ੍ਰੈਂਡ ਓਰਚੈਰਡ ਰਿਜ਼ੋਰਟ, ਹੋਟਲ ਸਾਹਿਲ, ਕਿੱਕਰ ਲੋਜ, ਹਵੇਲੀ, ਕੇ.ਐਫ.ਸੀ. ਬਰਗਰ ਕਿੰਗ ਅਤੇ ਐਸ.ਐਮ. ਰਿਜ਼ਰਟ ਸ਼ਾਮਿਲ ਹਨ। ਜਿਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਪੌਸ਼ਟਿਕ ਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਕਰੇਤਾ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ ਅਤੇ ਬੇਕਰੀ ਵਿਚ ਕੇਕ, ਬਿਸਕੁਟ, ਰੱਸ ਆਦਿ ਤੇ ਮਿਠਾਈਆਂ ਸਮੇਤ ਹਰ ਖਾਣ ਵਾਲੇ ਪਦਾਰਥ ਉੱਤੇ ਬੈਸਟ ਬੀਫੋਰ (ਮਿਆਦ) ਲਾਜ਼ਮੀ ਤੌਰ ਉਤੇ ਲਿਖਣ।

ਉਨ੍ਹਾਂ ਫੂਡ ਸੇਫਟੀ ਵਿਭਾਗ ਨੂੰ ਕਿਹਾ ਕਿ ਮਿਆਦ ਨਾ ਲਿਖਣ ਵਾਲ਼ੇ ਦੁਕਾਨਦਾਰਾਂ, ਹੋਲ ਸੇਲਰਾਂ ਵਿਰੁੱਧ ਬਣਦੀ ਕਾਰਵਾਈ ਯਕੀਨੀ ਤੌਰ ਉਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੈਜਾ ਵਰਗੀਆਂ ਬਿਮਾਰੀਆਂ ਤੋਂ ਬੱਚਣ ਲਈ ਫਲ਼ ਕੱਟ ਕੇ ਨਾ ਵੇਚੇ ਜਾਣ ਅਤੇ ਫਲ ਦੀਆਂ ਰੇਹੜੀਆਂ ਵਾਲ਼ਿਆਂ ਨੂੰ ਰਸਾਇਣਾਂ ਤੋਂ ਬਿਨਾਂ ਕੁਦਰਤੀ ਪੱਕੇ ਹੋਏ ਫਲ ਵੇਚਣ ਸਬੰਧੀ ਸਿੱਖਿਅਤ ਵੀ ਕੀਤਾ ਜਾਵੇ।

ਇਸ ਮੌਕੇ ਅਸਿਸਟੈਂਟ ਫੂਡ ਕਮਿਸ਼ਨਰ ਹਰਪ੍ਰੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਅੰਡੂ ਭਾਟੀਆ,  ਡੀ.ਐਸ.ਪੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ, ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ, ਖੇਤੀਬਾੜੀ ਵਿਭਾਗ ਤੋਂ ਪੰਕਜ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Harjot Kaur , Additional Deputy Commissioner , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD