Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਸ਼ਹੀਦ ਦੇ ਮਹਾਨ ਬਲੀਦਾਨ ਸਾਹਮਣੇ ਇਸ ਮਾਲੀ ਮਦਦ ਨੂੰ ਨਿਮਾਣੀ ਜਿਹੀ ਪਹਿਲਕਦਮੀ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Shery Kalsi, DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਤਲਵੰਡੀ ਭਰਥ (ਬਟਾਲਾ) , 26 Apr 2023

Last updated on: Apr 26, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇੱਥੇ ਬੁੱਧਵਾਰ ਨੂੰ ਸ਼ਹੀਦ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਸ਼ਹੀਦ ਦੇ ਇਸ ਮਹਾਨ ਬਲੀਦਾਨ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ 

ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸਿਪਾਹੀ ਹਰਕ੍ਰਿਸ਼ਨ ਸਿੰਘ ਦਾ ਕਰਜ਼ਦਾਰ ਹੈ, ਜਿਸ ਨੇ ਦੇਸ਼ ਤੇ ਲੋਕਾਂ ਦੀ ਸੁਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।

ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਹਥਿਆਰਬੰਦ ਦਸਤਿਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਜਿੱਥੇ ਇਕ ਪਾਸੇ ਪਰਿਵਾਰ ਦਾ ਦੁੱਖ ਵੰਡਿਆ ਜਾਵੇਗਾ, ਉੱਥੇ ਦੂਜੇ ਪਾਸੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ। 

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨ ਲਈ ਉਤਸ਼ਾਹਤ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਕ ਸਪੂਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲਾਮਿਸਾਲ ਬਹਾਦਰੀ ਦਾ ਸਬੂਤ ਦਿੰਦਿਆਂ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।

 ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਬਰਤਾਨਵੀ ਸਾਮਰਾਜ ਦੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਹੁਣ ਪੰਜਾਬੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਸਰਹੱਦਾਂ ਉਤੇ ਵੱਡੀ ਭੂਮਿਕਾ ਨਿਭਾ ਰਹੇ ਹਨ। 

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ ਉਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਅਤੇ ਸਟੇਡੀਅਮ ਦੇ ਨਿਰਮਾਣ ਉਤੇ 73.50 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਖ਼ਮੀਨੇ ਤਿਆਰ ਹਨ ਅਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਸ਼ਹੀਦ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ, ਡੀ ਆਈ ਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਮੈਡਮ ਅਸ਼ਵਨੀ ਗੋਤਿਆਲ ਐਸ.ਐਸ.ਪੀ ਬਟਾਲਾ, ਐਸ ਪੀ (ਹੈੱਡਕੁਆਰਟਰ) ਜਗਬਿੰਦਰ ਸਿੰਘ ਸੰਧੂ, ਐਸ ਪੀ (ਡੀ) ਗੁਰਪਰੀਤ ਸਿੰਘ, ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ,  ਉੱਘੇ ਜਨਤਕ ਆਗੂ ਗੁਰਦੀਪ ਸਿੰਘ ਰੰਧਾਵਾ, ਸਮਸ਼ੇਰ ਸਿੰਘ ਅਤੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਹਾਜ਼ਰ ਸਨ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Shery Kalsi , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD