Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉਦਯੋਗਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ’ਚ ਸਹਾਈ ਹੋ ਰਹੀ ਹੈ ਰਾਈਟ ਟੂ ਬਿਜਨਸ ਐਕਟ ਸਕੀਮ -ਡਿਪਟੀ ਕਮਿਸ਼ਨਰ ਬਲਦੀਪ ਕੌਰ

ਡਿਪਟੀ ਕਮਿਸ਼ਨਰ ਨੇ ਪਿੰਡ ਗਾਗੋਵਾਲ ਵਿਖੇ ਸਥਾਪਿਤ ਹੋਣ ਜਾ ਰਹੇ ਮੈਸਰਜ਼ ਅੰਬੇ ਫੂਡਜ਼ ਇਕਾਈ ਨੂੰ ਸਰਟੀਫਿਕੇਟ ਇੰਨਪਿ੍ਰੰਸੀਪਲ ਅਪਰੂਵਲ ਜਾਰੀ ਕੀਤਾ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 26 Apr 2023

Last updated on: Apr 26, 2023, 00:00 IST

ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੇਠ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਤੇ ਉਦਯੋਗਪੱਖੀ ਮਾਹੌਲ ਸਿਰਜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਵੇਂ ਉਦਯੋਗਾਂ ਨੂੰ ਸਥਾਪਿਤ ਕਰਨ ਲਈ ਰਾਈਟ ਟੂ ਬਿਜਨਸ ਐਕਟ-2020 ਅਧੀਨ ਇੰਨਪਿ੍ਰੰਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਪਿੰਡ ਗਾਗੋਵਾਲ ਵਿਖੇ ਸਥਾਪਿਤ ਹੋਣ ਜਾ ਰਹੇ ਮੈਸ. ਅੰਬੇ ਫੂਡਜ਼ ਇਕਾਈ ਨੂੰ ਰਾਈਟ ਟੂ ਬਿਜ਼ਨਸ ਐਕਟ-2020 ਦੇ ਤਹਿਤ ਸਰਟੀਫਿਕੇਟ ਇੰਨਪਿ੍ਰੰਸੀਪਲ ਅਪਰੂਵਲ ਜਾਰੀ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਇਕਾਈ ਨੂੰ ਕੇਵਲ 11 ਦਿਨਾਂ ਦੇ ਅੰਦਰ ਹੀ ਇੰਨਪਿ੍ਰੰਸੀਪਲ ਅਪਰੂਵਲ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਕਿਸੇ ਵੀ ਸਿੰਗਲ ਵਿੰਡੋ ਨੂੰ ਅਸਲ ਰੂਪ ਵਿਚ ਲਾਗੂ ਕਰਨਾ ਹੈ, ਕਿਉਂਕਿ ਇਸ ਤਹਿਤ ਕੋਈ ਵੀ ਉਦਮੀ ਜੇਕਰ ਉਦਯੋਗ ਲਗਾਉਣਾ ਚਾਹੁੰਦਾ ਹੈ ਤਾਂ ਉਹ ਇੰਨਵੈਸਟ ਪੰਜਾਬ ਪੋਰਟਲ ’ਤੇ ਲੈਟਰ ਆਫ ਇੰਨਟੈਂਟ ਅਤੇ ਜ਼ਮੀਨ ਸੰਬਧੀ ਦਸਤਾਵੇਜ਼ ਅਪਲੋਡ ਕਰਕੇ ਅਪਲਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 15 ਦਿਨਾਂ ਦੇ ਅੰਦਰ-ਅੰਦਰ ਉਦਮੀ ਨੂੰ ਸਾਰੀਆਂ ਪ੍ਰਮੁੱਖ ਮੰਨਜ਼ੂਰੀਆਂ ਇੰਨਪਿ੍ਰੰਸੀਪਲ ਅਪਰੂਵਲ ਅਧੀਨ ਪ੍ਰਵਾਨ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਇਕਾਈ ਨੂੰ ਉਤਪਾਦਨ ਸ਼ੁਰੂ ਕਰਨ ਵਿੱਚ ਮੁਸ਼ਕਿਲ ਨਾ ਆਵੇ।

ਇਸ ਮੌਕੇ ਮੈਂਬਰ ਸਕੱਤਰ-ਕਮ-ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ,ਮਾਨਸਾ  ਸ੍ਰੀ ਨੀਰਜ ਕੁਮਾਰ ਸੇਤੀਆ ਨੇ ਦੱਸਿਆ ਕਿ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਇੰਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ਉੱਪਰ ਅਪਲਾਈ ਕਰਕੇ ਵੱਖ-ਵੱਖ ਵਿਭਾਗਾਂ ਦੀਆਂ 105 ਦੇ ਲਗਭੱਗ  ਰੈਗੂਲੇਟਰੀ ਕਲੀਅਰੈਂਸ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ 10 ਕਰੋੜ ਤੱਕ ਦੇ ਨਿਵੇਸ਼ ਵਾਲੇ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਜ਼ਿਲ੍ਹਾ ਪੱਧਰ ’ਤੇ ਵਨ ਸਟਾਕ ਵੰਡ ਪ੍ਰਦਾਨ ਪ੍ਰਣਾਲੀ ਰਾਹੀਂ ਜਾਰੀ ਕੀਤੇ ਜਾਂਦੇ ਹਨ। 

ਪੰਜਾਬ ਸਰਕਾਰ ਦਾ ਉਦਯੋਗ ਅਤੇ ਕਾਰੋਬਾਰ ਸਥਾਪਿਤ ਕਰਨ ਲਈ ਸੁਖਾਵਾਂ ਮਾਹੌਲ ਸਥਾਪਿਤ ਕਰਨਾ ਪਹਿਲੀ ਤਰਜੀਹ ਹੈ। ਇਸ ਤਰ੍ਹਾਂ ਸਥਾਪਿਤ ਹੋਣ ਵਾਲੇ ਉਦਯੋਗਾਂ ਰਾਹੀਂ ਸਿੱਧੇ ਅਤੇ ਅਸਿੱਧੇ ਤੌਰ ’ਤੇ ਆਮ ਲੋਕਾਂ ਲਈ ਰੋਜ਼ਗਾਰ ਉਤਪੰਨ ਹੁੰਦਾ ਹੈ ।

ਉਦਮੀ ਸ੍ਰੀਮਤੀ ਸੁਨੀਤਾ ਰਾਣੀ ਪਤਨੀ ਵਿਜੈ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਸਕੀਮ ਉਨ੍ਹਾਂ ਦਾ ਸੁਪਨਾ ਸਾਕਾਰ ਕਰਨ ਵਿੱਚ ਬਹੁਤ ਸਹਾਈ ਹੋਈ ਹੈ। ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣਾ ਨਵਾਂ ਉਦਯੋਗ ਨੂੰ ਸਥਾਪਿਤ ਕਰਨ ਸਬੰਧੀ ਲੋੜੀਂਦੀਆਂ ਪ੍ਰਵਾਨਗੀਆਂ ਬਿਨ੍ਹਾਂ ਕਿਸੇ ਮੁਸ਼ਕਿਲ ਤੋਂ ਸਿੰਗਲ ਐਪਲੀਕੇਸ਼ਨ ਰਾਹੀਂ ਪ੍ਰਾਪਤ ਹੋਈਆਂ ਹਨ। 

ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਦਯੋਗ ਅਤੇ ਕਮਰਸ ਵਿਭਾਗ ਦੀ ਇਹ ਪਹਿਲ ਕਦਮੀ ਸੂਬੇ ਵਿੱਚ ਉਦਯੋਗਾਂ ਨੂੰ ਵਿਕਸਤ ਕਰਨ ਅਤੇ ਕਾਰੋਬਾਰ ਦੇ ਖੇਤਰ ਵਿਚ ਚੰਗਾ ਮਾਹੌਲ ਪੈਦਾ ਕਰਨ ਲਈ ਬਹੁਤ ਹੀ ਲਾਹੇਵੰਦ ਸਿੱਧ  ਹੋਵੇਗੀ ।  

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD