Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਨੈਸ਼ਨਲ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਦੇ ਮੁਕਾਬਲੇ ਸ਼ੁਰੂ

ਏਸ਼ੀਅਨ ਸਾਇਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕੀਤਾ ਉਦਘਾਟਨ

Sports News, Patiala, National Institute of Sports

Web Admin

Web Admin

5 Dariya News

ਪਟਿਆਲਾ , 26 Apr 2023

Last updated on: Apr 26, 2023, 00:00 IST

ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ ਨਾਲ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ( ਐੱਨ.ਆਈ.ਐਸ.) ਪਟਿਆਲਾ ਦੇ ਸਾਈਕਲਿੰਗ ਵੈਲੋਡਰੰਮ ਵਿੱਚ ਨੈਸ਼ਨਲ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਮੁਕਾਬਲਿਆਂ ਦੀ ਸ਼ੁਰੂਆਤ ਹੋਈ।

ਲੀਗ ਦਾ ਉਦਘਾਟਨ ਏਸ਼ੀਅਨ ਸਾਇਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ, ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ, ਸਾਈਕਲਿੰਗ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਜਗਦੀਪ ਸਿੰਘ ਕਾਹਲੋਂ, ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਲੀਗ ਕੋਆਰਡੀਨੇਟਰ ਨੀਰਜ ਤੰਵਰ ਨੇ ਕੀਤਾ।

ਇਸ ਮੌਕੇ ਏਸ਼ੀਅਨ ਸਾਇਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਦੇ ਮੁਕਾਬਲੇ, ਜੋ ਪੰਜਾਬ ਵਿੱਚ ਪਹਿਲੀ ਵਾਰ ਹੋ ਰਹੇ ਹਨ, ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੀਗ ਮੁਕਾਬਲਿਆਂ ਨਾਲ  ਲੜਕੀਆਂ ਨੂੰ ਸਾਈਕਲਿੰਗ ਖੇਡ ਨਾਲ ਜੁੜਨ ਦਾ ਮੌਕਾ ਮਿਲੇਗਾ। 

ਉਨ੍ਹਾਂ ਕਿਹਾ ਕਿ ਫੈਡਰੇਸ਼ਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ।ਆਪਣੇ ਸੰਦੇਸ਼ ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਦੇਸ਼ ਵਿੱਚ ਟੈਲੰਟ ਦੀ ਕੋਈ ਕਮੀ ਨਹੀਂ ਹੈ, ਲੋੜ ਹੈ ਹੁਨਰ ਨੂੰ ਪਛਾਣ ਕੇ ਸਹੀ ਦਿਸ਼ਾ ਦੇਣ ਦੀ। 

ਉਹਨਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਗੱਲੋਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਉਪਲਿੰਕ ਖੇਡਾਂ ਵਿੱਚ ਅੱਜ ਭਾਰਤ ਲਈ ਸਭ ਤੋਂ ਵੱਧ ਤਗਮੇ ਮਹਿਲਾਵਾਂ ਜਿੱਤ ਰਹੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਸਾਈਕਲਿੰਗ ਖੇਡ ਵਿੱਚ ਵੀ ਮਹਿਲਾਵਾਂ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।

ਏਸ਼ੀਅਨ ਗੇਮਜ਼ ਮੈਡਲਿਸਟ ਰਿਤੂ ਰਾਣੀ ਨੇ ਕਿਹਾ ਕਿ ਖੇਡ ਨਾਲ ਜਿੱਥੇ ਖਿਡਾਰੀ ਸਰੀਰਕ ਤੌਰ 'ਤੇ ਫਿੱਟ ਹੰਦਾ ਹੈ, ਉਥੇ ਸਮਾਜ ਵਿੱਚ ਵੀ ਉਸਦੀ ਵੱਖਰੀ ਪਛਾਣ ਮਿਲਦੀ ਹੈ। ਖਿਡਾਰੀ ਜਿੱਥੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਰਦੇ ਹਨ, ਓਥੇ ਹਰ ਖੇਤਰ ਵਿਚ ਚੰਗਾ ਪ੍ਰਦਰਸ਼ਨ ਕਰਨ ਦੀ ਉਹਨਾਂ ਦੀ ਸਮਰੱਥਾ ਵੀ ਵੱਧ ਜਾਂਦੀ ਹੈ।

ਅੱਜ ਹੋਏ ਮੁਕਾਬਲਿਆਂ ਤਹਿਤ 500 ਮੀਟਰ ਵਿਅਕਤੀਗਤ ਟਾਈਮ ਟ੍ਰਾਇਲ (ਸੀਨਿਅਰ ਵਰਗ) ਵਿੱਚ ਕਿਰਤੀ ਰੰਗਾਂ ਸੁਆਮੀ (ਕਰਨਾਟਕਾ) ਨੇ 41.015 ਸੈਕਿੰਡ ਦਾ ਸਮਾਂ ਲੈ ਕੇ ਸੋਨ ਤਗਮਾ ਜਿੱਤਿਆ, ਆਰਤੀ (ਉਤਰਾਖੰਡ)  ਨੇ 43.479 ਸੈਕਿੰਡ ਦਾ ਸਮਾਂ ਲੈ ਕੇ ਚਾਂਦੀ ਦਾ ਤਗਮਾ ਤੇ ਮੁਕੁਲ (ਹਰਿਆਣਾ) ਨੇ 44.301 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਦਾ ਤਗਮਾ ਜਿੱਤਿਆ।

500 ਮੀਟਰ ਵਿਅਕਤੀਗਤ ਟਾਈਮ ਟ੍ਰਾਇਲ (ਜੂਨੀਅਰ ਵਰਗ) ਵਿੱਚ ਜੇਸ੍ਰੀਮਤੀ (ਤਾਮਿਲਨਾਡੂ) ਨੇ 39.943 ਸੈਕਿੰਡ ਦਾ ਸਮਾਂ ਲੈ ਕੇ ਸੋਨ ਤਗਮਾ ਜਿੱਤਿਆ, ਦੀਵੀਨਾ ਜੋਆਏ (ਕੇਰਲਾ)  ਨੇ 43.243 ਸੈਕਿੰਡ ਦਾ ਸਮਾਂ ਲੈ ਕੇ ਚਾਂਦੀ ਦਾ ਤਗਮਾ ਤੇ ਪੁਸ਼ਪਾ ਕੁਮਾਰੀ (ਪਟਿਆਲਾ ) ਨੇ 44.362 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਦਾ ਤਗਮਾ ਜਿੱਤਿਆ।

500 ਮੀਟਰ ਵਿਅਕਤੀਗਤ ਟਾਈਮ ਟ੍ਰਾਇਲ (ਸਬ ਜੂਨੀਅਰ ਵਰਗ) ਵਿੱਚ ਹਰਸ਼ੀਤਾ ਜਾਖੜ (ਐਨ.ਆਈ.ਐਸ ਪਟਿਆਲਾ) ਨੇ 40.161ਸੈਕਿੰਡ  ਦਾ ਸਮਾਂ ਲੈ ਕੇ ਸੋਨ , ਸਰੀਤਾ ਕੁਮਾਰੀ  (ਐਨ.ਆਈ.ਐਸ ਪਟਿਆਲਾ) ਨੇ 40.682 ਸੈਕਿੰਡ ਦਾ ਸਮਾਂ ਲੈ ਕੇ ਚਾਂਦੀ ਤੇ  ਧੰਨਯਦਾ ਜੇ ਪੀ (ਤਾਮਿਲਨਾਡੂ) ਨੇ 41.719 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਦਾ ਤਗਮਾ ਜਿੱਤਿਆ।ਇਹ ਲੀਗ ਕਰਵਾਉਣ ਵਿਚ ਸੁਸਾਇਟੀ ਫਾਰ ਸਪੋਰਟਸਪਰਸਨ ਵੈਲਫੇਅਰ ਨੇ ਅਹਿਮ ਭੂਮਿਕਾ ਨਿਭਾਈ ਗਈ ਹੈ।

ਇਸ ਮੌਕੇ ਸੀਨੀਅਰ ਈ ਡੀ ਕਰਨਲ ਰਾਜ ਸਿੰਘ ਬਿਸ਼ਨੋਈ, ਗੁਰਜੀਤ ਸਿੰਘ ਰੋਮਾਣਾ ਸਾਬਕਾ ਡੀ.ਐਸ.ਪੀ ਪੰਜਾਬ ਪੁਲਿਸ, ਜੋਗਿੰਦਰ ਸਿੰਘ , ਸਤਿੰਦਰਪਾਲ ਸਿੰਘ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਕਮਲਪ੍ਰੀਤ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਸ਼ਾਸ਼ਵਤ ਰਾਜਦਾਨ,ਸੁਸਾਇਟੀ ਫਾਰ ਸਪੋਰਟਸ ਪਰਸਨ ਵੈਲਫੇਅਰ ਦੇ ਕੈਸ਼ੀਅਰ ਅਤੇ ਅੰਤਰਾਸ਼ਟਰੀ ਸਾਈਕਲਿਸਟ ਬਖਸ਼ੀਸ਼ ਸਿੰਘ, ਹਰਜੀਤ ਸਿੰਘ ਚਮਾਰਹੇੜੀ, ਬਲਿਹਾਰ ਸਿੰਘ ਚੀਮਾ, ਲੱਕੀ ਦੌਣ, ਅਮਨਦੀਪ ਸਿੰਘ ਕੋਚ, ਪੂਨਮ ਬਾਲਾ ਸਪੋਰਟਸ ਅਥਾਰਟੀ ਆਫ ਇੰਡਿਆ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Sports News , Patiala , National Institute of Sports

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD