Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਭਾਰਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਗਵਰਨਰ ਪੰਜਾਬ, ਮੁੱਖ ਮੰਤਰੀ ਪੰਜਾਬ,ਜੇ.ਪੀ.ਨੱਢਾ, ਸਪੀਕਰ ਪੰਜਾਬ ਵਿਧਾਨ ਸਭਾ, ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਅਤੇ ਅਮਨ ਅਰੋੜਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Parkash Singh Badal, Shiromani Akali Dal, SAD, Akali Dal, Parkash Singh Badal News, Parkash Singh Badal Latest News, Parkash Singh Badal Today News, Parkash Singh Badal Death, Parkash Singh Badal Age, Parkash Singh Badal Death News, Parkash Singh Badal Deat Reason, Parkash Singh Badal Cremation, Parkash Singh Badal Cremation Time, Parkash Singh Badal Achivement, Parkash Singh Badal CM Tenure, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Go

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Apr 2023

Last updated on: Apr 27, 2023, 00:00 IST

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ  ਨੂੰ ਜਿੱਥੇ ਭਾਰਤ ਦੀਆਂ ੳੁੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕ ਸਿਆਸਤਦਾਨ, ਉਘੇ ਵਿਦਵਾਨ ਅਤੇ ਵੱਖ ਵੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮਹਾਂਪੁਰਸਾਂ ਨੇ ਵੀ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸ.ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਦੇਰ ਸ਼ਾਮ ਚੰਡੀਗੜ੍ਹ ਤੋਂ ਗੱਡੀਆਂ ਦੇ ਵੱਡੇ ਕਾਫਲੇ ਦੇ ਰੂਪ ਵਿੱਚ ਉਹਨਾਂ ਦੇ ਜੱਦੀ ਪਿੰਡ ਬਾਦਲ ਲਿਆਂਦਾ ਗਿਆ। ਵੀਰਵਾਰ ਪਹੁ ਫੁੱਟੇ ਤੇ ਹੀ ਭਾਰੀ ਇਕੱਠ ਦੇ ਰੂਪ ਵਿੱਚ ਦੁੱਖੀ ਹਿਰਦਿਆਂ  ਅਤੇ ਨਮ ਅੱਖਾਂ ਨਾਲ ਪਹੁੰਚ ਕੇ ਸੋਗ ਜਾਹਿਰ ਕੀਤਾ।ਇਸ ਉਪਰੰਤ ਸਿਵਿਲ ਅਤੇ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਨਾਲ ਬਣਾਈ ਗਈ ਇੱਕ ਖਾਸ ਜਗ੍ਹਾਂ ਤੇ ਭਾਰੀ ਇਕੱਠ ਵਿੱਚ ਉਹਨਾਂ ਦੇ ਸਪੁੱਤਰ ਅਤੇ ਪ੍ਰਧਾਨ ਅਕਾਲੀ ਦਲ ਸ.ਸੁਖਬੀਰ ਸਿੰਘ ਬਾਦਲ ਨੇ ਸ.ਬਾਦਲ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤਾ।

ਸ਼ੋਕ ਸਮਾਗਮ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਹਵਾਈ ਫਾਇਰ ਕਰਕੇ ਸਲਾਮੀ ਦਿੱਤੀ ਗਈ ਅਤੇ ਇਸ ਮੌਕੇ ਧਾਰਮਿਕ ਜੱਥੇ ਵਲੋਂ ਗੁਰਬਾਣੀ ਦੇ ਸਬਦ ਕੀਰਤਨ ਦੇ ਗਾਇਨ ਕੀਤੇ ਗਏ।ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਸਮਾਰੋਹ ‘ਚ ਸ਼ਿਰਕਤ ਕਰਕੇ ਪਰਿਵਾਰ ਦੇ ਦੁੱਖ ਦੀ ਘੜੀ ‘ਚ ਸ਼ਰੀਕ ਹੋਏ, ਸਾਡੇ ਸੰਸਕਾਰ ਸਾਨੂੰ ਇਹ ਸਿੱਖਿਆ ਦਿੰਦੇ ਹਨ ਕਿ ਅੰਤਿਮ ਯਾਤਰਾ ਸਮੇਂ ਇਨਸਾਨ ਦੇ ਗੁਣਾਂ ਨੂੰ ਚਿਤਾਰਿਆ ਜਾਵੇ, ਮਿੱਠੀ ਬੋਲੀ,ਨਿਮਰਤਾ, ਖੇਤਰੀ ਪਾਰਟੀ ਦੇ ਰੂਪ ‘ਚ ਅਕਾਲੀ ਦਲ ਨੂੰ ਅਹਿਮ ਦਰਜਾ ਦਿਵਾਉਣ ਚ ਉਹਨਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਸ੍ਰੀ ਬਨਵਾਰੀ ਲਾਲ ਪਰੋਹਿਤ ਗਵਰਨਰ,  ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਅਮਨ ਅਰੋੜਾ ਅਤੇ ਡਾ.ਬਲਜੀਤ ਕੌਰ ਕੈਬਨਿਟ ਮੰਤਰੀ, ਸ.ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ।ਇਹਨਾਂ ਤੋਂ ਇਲਾਵਾ ਸ੍ਰੀ ਭੁਪਿੰਦਰ ਸਿੰਘ ਹੁੱਡਾ ਸਾਬਕਾ ਮੁੱਖ ਮੰਤਰੀ ਹਰਿਆਣਾ, ਸ੍ਰੀ ਉਮਰ ਅਬਦੁਲਾ ਸਾਬਕਾ ਮੁੱਖ ਮੰਤਰੀ ਜੰਮੂ-ਕਸਮੀਰ, ਸ੍ਰੀ ਪਵਨ ਬਾਂਸਲ ਸਾਬਕਾ ਕੇਂਦਰੀ ਮੰਤਰੀ, ਸ੍ਰੀ ਸਰਦ ਪਵਾਰ ਸਾਬਕਾ ਮੁੱਖ ਮੰਤਰੀ ਮਹਾਰਾਸ਼ਟਰ, ਸ੍ਰੀ ਜੇ.ਪੀ.ਨੱਢਾ ਪ੍ਰਧਾਨ ਭਾਰਤੀ ਜਨਤਾ ਪਾਰਟੀ,ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਹਰਿਆਣਾ,  ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ੍ਰੀ ਬਿਕਰਮਜੀਤ ਸਿੰਘ ਮਜੀਠੀਆ, ਪ੍ਰੋਫੈਸਰ ਬੂਟਾ ਸਿੰਘ ਸਿੱਧੂ ਵਾਇਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੰਜਾਬ  ਟੈਕਨੀਕਲ ਯੂਨੀਵਰਸਿਟੀ, ਰਜਿਸਟਰਾਰ ਗੁਰਿੰਦਰਪਾਲ ਸਿੰਘ ਬਰਾੜ ਪੰਜਾਬ ਯੂਨੀਵਰਸਿਟੀ,ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਵੀ ਹਾਜ਼ਰ ਸਨ।

ਧਾਰਮਿਕ ਆਗੂਆਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਅਕਾਲ ਤਖਤ, ਹੈਡ ਗ੍ਰੰਥੀ ਸ੍ਰੀ ਹਰਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ, ਹਰਮੀਤ ਸਿੰਘ ਕਾਲਕਾ ਪ੍ਰਧਾਨ ਡੀ.ਐਸ.ਜੀ.ਐਮ.ਸੀ.  ਨੇ ਵੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਲਗਵਾਈ।

 

Tags: Parkash Singh Badal , Shiromani Akali Dal , SAD , Akali Dal , Parkash Singh Badal News , Parkash Singh Badal Latest News , Parkash Singh Badal Today News , Parkash Singh Badal Death , Parkash Singh Badal Age , Parkash Singh Badal Death News , Parkash Singh Badal Deat Reason , Parkash Singh Badal Cremation , Parkash Singh Badal Cremation Time , Parkash Singh Badal Achivement , Parkash Singh Badal CM Tenure , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD