Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਵਜੋਂ ਯਾਦਗਾਰ ਉਸਾਰੀ ਜਾਵੇਗੀ: ਹਰਪਾਲ ਸਿੰਘ ਚੀਮਾ

ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨੂੰ ਜੱਦੀ ਪਿੰਡ ਖਨਾਲ ਖੁਰਦ ਵਿਖੇ ਅੰਤਿਮ ਵਿਦਾਇਗੀ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਦਿੜ੍ਹਬਾ/ਸੰਗਰੂਰ , 27 Apr 2023

Last updated on: Apr 27, 2023, 00:00 IST

ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਦਾ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਵਰਿ੍ਹਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। 

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਾਨ ਮੁੱਕੇਬਾਜ਼ ਕੌਰ ਸਿੰਘ ਨੇ ਪੂਰੀ ਤਰ੍ਹਾਂ ਸਾਦਾ ਜੀਵਨ ਬਿਤਾਉਂਦੇ ਹੋਏ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਡ ਹੀਰੇ ਦੀ ਜੀਵਨੀ ਨੂੰ ਇਸ ਵਿਦਿਅਕ ਸੈਸ਼ਨ ਤੋਂ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ ਤਾਂ ਜੋ ਵਿਦਿਆਰਥੀ ਵਰਗ ਇਸ ਮਹਾਨ ਖੇਡ ਸ਼ਖਸੀਅਤ ਦੇ ਜੀਵਨ ਤੋਂ ਨੇੜਿਓਂ ਵਾਕਿਫ਼ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਹੀ ਪਿੰਡ ਵਾਸੀਆਂ ਦੀ ਸਲਾਹ ਨਾਲ ਪਦਮ ਸ਼੍ਰੀ ਅਤੇ ਅਰਜੁਨਾ ਐਵਾਰਡ ਜੇਤ ਕੌਰ ਸਿੰਘ ਦੀ ਯਾਦ ਵਿੱਚ ਪਿੰਡ ਪੱਧਰ ’ਤੇ ਅਤੇ ਸੂਬਾ ਪੱਧਰ ’ਤੇ ਯਾਦਗਾਰ ਵੀ ਉਸਾਰੀ ਜਾਵੇਗੀ ਤਾਂ ਜੋ ਸਾਡੀਆਂ ਨਵੀਂਆਂ ਪੀੜ੍ਹੀਆਂ ਇਸ ਮਹਾਨ ਸ਼ਖਸ਼ੀਅਤ ਦੇ ਜੀਵਨ ਤੋਂ ਲਗਾਤਾਰ ਸੇਧ ਲੈ ਕੇ ਖੇਡਾਂ ਨਾਲ ਜੁੜ ਸਕਣ।

ਕੈਬਨਿਟ ਮੰਤਰੀ ਸ. ਚੀਮਾ ਨੇ ਕਿਹਾ ਕਿ ਕੌਰ ਸਿੰਘ ਦੇ ਮਨ ਵਿੱਚ ਮੁੱਕੇਬਾਜ਼ੀ ਪ੍ਰਤੀ ਜਨੂੰਨ ਸੀ ਅਤੇ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਸਾਲ 1982 ਵਿੱਚ ਅਰਜੁਨਾ ਐਵਾਰਡ ਅਤੇ ਸਾਲ 1983 ਵਿੱਚ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਣ ਦੇ ਨਾਲ ਨਾਲ ਭਾਰਤੀ ਫੌਜ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਾਲ 1988 ਵਿੱਚ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ।

ਇਸੇ ਦੌਰਾਨ ਪਦਮ ਸ਼੍ਰੀ ਕੌਰ ਸਿੰਘ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਕ ਸੰਦੇਸ਼ ਰਾਹੀਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।

ਅੰਤਿਮ ਸਸਕਾਰ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਤਰਫੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਦੀ ਤਰਫੋਂ ਸੰਜੀਵ ਸੰਜੂ ਤੇ ਅੰਮ੍ਰਿਤ ਸਿੱਧੂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਕੋਚਾਂ ਆਦਿ ਨੇ ਰੀਥਾਂ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਰਨਲ ਅਮਿਤ ਭਾਗੀ ਦੀ ਅਗਵਾਈ ਹੇਠ 152 ਸਿੱਖ ਰੈਜੀਮੈਂਟ ਦੇ ਜਵਾਨਾਂ ਵੱਲੋਂ ਪਦਮ ਸ਼੍ਰੀ ਕੌਰ ਸਿੰਘ ਨੂੰ ਸ਼ੋਕ ਸਲਾਮੀ ਦਿੱਤੀ ਗਈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੌਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD