Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਿਧਾਇਕ ਕਾਕਾ ਬਰਾੜ ਦੇ ਗ੍ਰਹਿ ਪੁੱਜੇ

ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਜਰੂਰੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Sant Balbir Singh Seechewal, Jagdeep Singh Kaka Brar, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 28 Apr 2023

ਵਾਤਾਵਰਣ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਮੁੱਖ ਮੁੱਦਾ ਬਣਾਉਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਜਾਣਕਾਰੀ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਬੀਤੇ ਦਿਨੀਂ ਸ.ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਦੀ ਰਿਹਾਇਸ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਦੌਰਾਨ ਦਿੱਤੀ।

 ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਆਖਿਆ ਕਿ ਪੰਜਾਬ ਦੇ ਵਸਨੀਕਾਂ ਦੀ ਹੁਣ ਜਰੂਰੀ ਮੰਗ ਇਹੀ ਹੈ ਕਿ ਵਾਤਾਵਰਣ ਨੂੰ ਮੁੱਖ ਚੋਣ ਮੁੱਦਾ ਬਣਾਇਆ ਜਾਵੇ, ਕਿਉਂਕਿ ਇਸ ਸਮੇਂ ਵਾਤਾਵਰਣ ਦਾ ਪ੍ਰਦੂਸ਼ਣ ਸਭ ਤੋਂ ਅਹਿਮ ਅਤੇ ਗੰਭੀਰ ਮੁੱਦਾ ਬਣਿਆ ਹੋਇਆ ਹੈ।

 ਇਸ ਮੌਕੇ ਹਵਾ, ਪਾਣੀ ਅਤੇ ਧਰਤੀ ਅਰਥਾਤ ਵਾਤਾਵਰਣ ਪ੍ਰਦੂਸ਼ਿਤ ਹੋਣ ਅਤੇ ਇਸ ਦੇ ਹੱਲ ਸਬੰਧੀ ਸਾਰਿਆਂ ਨੇ ਆਪੋ-ਆਪਣੇ ਵਿਚਾਰ ਰੱਖੇ। ਜਲੰਧਰ ਲੋਕ ਸਭਾ ਹਲਕੇ ਦੀਆਂ ਵਾਤਾਵਰਣ ਨਾਲ ਸਬੰਧਿਤ 7 ਪ੍ਰਮੁੱਖ ਮੰਗਾਂ ਦਾ ਵਿਸਥਾਰ ਸਮਝਾਉਂਦਿਆਂ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਕਾਲਾ ਸੰਗਿਆ ਅਤੇ ਜਮਸ਼ੇਰ ਡਰੇਨਾ ਸਮੇਤ ਚਿੱਟੀ ਵੇਈਂ ਦਾ ਗੰਦਾ ਤੇ ਜਹਿਰੀਲਾ ਪਾਣੀ ਸਤਲੁਜ ਦਰਿਆ ਵਿੱਚ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਮਾਲਵਾ ਅਤੇ ਰਾਜਸਥਾਨ ਦੇ ਲੋਕ ਕੈਂਸਰ, ਕਾਲਾ ਪੀਲੀਆ ਸਮੇਤ ਵੱਖ-ਵੱਖ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।

ਜਹਿਰੀਲਾ ਪਾਣੀ ਧਰਤੀ ਹੇਠਲੇ ਪਾਣੀ ਨੂੰ ਵੀ ਪ੍ਰਦੂਸ਼ਿਤ ਕਰ ਰਿਹਾ ਹੈ। ਉਹਨਾਂ 1974 ਦੇ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕਰਨ, ਪਾਣੀ ਦੇ ਕੁਦਰਤੀ ਸੋਮਿਆਂ ਦੇ ਸੁਧਾਰਾਂ ਲਈ ਲੋੜ ਮੁਤਾਬਿਕ ਟਰੀਟਮੈਂਟ ਪਲਾਂਟ ਲਾਉਣ, ਉਕਤ ਟਰੀਟਮੈਂਟ ਪਲਾਂਟਾਂ ਦਾ ਸੋਧਿਆ ਹੋਇਆ ਪਾਣੀ ਖੇਤੀ ਲਈ ਵਰਤਣ ਵਾਸਤੇ ਪ੍ਰਬੰਧ ਕਰਨ ਆਦਿਕ ਸਮੱਸਿਆਵਾਂ ਵੱਲ ਤੁਰਤ ਧਿਆਨ ਦੇਣ ਦੀ ਲੋੜ ਹੈ। ਬਾਬਾ ਸੀਚੇਵਾਲ ਨੇ ਦਾਅਵਾ ਕੀਤਾ ਕਿ ਪਿੰਡ ਸੀਚੇਵਾਲ, ਸੁਲਤਾਨਪੁਰ ਲੋਧੀ, ਦਸੂਹਾ ਅਤੇ ਫਗਵਾੜਾ ਆਦਿਕ ਇਲਾਕਿਆਂ ਤੇ ਕਸਬਿਆਂ ਦਾ ਸੋਧਿਆ ਹੋਇਆ ਪਾਣੀ ਖੇਤੀ ਲਈ ਵਰਤਿਆ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਖੁਦ ਵੀ ਵਾਤਾਵਰਣ ਦੇ ਮੁੱਦੇ ’ਤੇ ਬਹੁਤ ਗੰਭੀਰ ਹਨ ਅਤੇ ਇਸ ਦਾ ਜਲਦ ਹੱਲ ਕੀਤਾ ਜਾਵੇਗਾ।  

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਸੰਦੀਪ ਸ਼ਰਮਾ, ਸੁਰਜੀਤ ਸਿੰਘ ਸੰਧੂ ਜਿ਼ਲ੍ਹਾ ਪ੍ਰਧਾਨ ਕਿਸਾਨ ਵਿੰਗ, ਸੁਖਪਾਲ ਸਿੰਘ ਪਾਲ ਫੱਤਣਵਾਲਾ, ਅਸ਼ੋਕ ਨਰੂਲਾ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।  

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sant Balbir Singh Seechewal , Jagdeep Singh Kaka Brar , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD