Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

5 Dariya News

5 Dariya News

5 Dariya News

ਲੁਧਿਆਣਾ , 28 Apr 2023

ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। 

ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। 

ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ।

ਪੰਜਾਬ ਸਿਵਲ ਸਕੱਤਰੇਤ ਤੋਂ ਬਾਹਰ ਵਜ਼ਾਰਤ ਦੀ ਮੀਟਿੰਗ ਕਰਕੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਆਗਜ਼ ਕੀਤਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ। 

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। 

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ।

ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ

ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। 

ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ।

ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ। ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ।

ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੂੰ ਨਵਾਂ ਬਲਾਕ ਬਣਾਉਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੀਆਂ 75 ਪੰਚਾਇਤਾਂ ਕੱਢ ਕੇ ਨਵਾਂ ਬਲਾਕ ਰਮਦਾਸ ਕਾਇਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਮਦਾਸ ਬਲਾਕ ਬਣਾਉਣ ਨਾਲ ਇਨ੍ਹਾਂ 75 ਪਿੰਡਾਂ ਵਿੱਚ ਵਿਕਾਸ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਕੈਬਨਿਟ ਨੇ ਨਵੇਂ ਬਣਾਏ ਇਸ ਬਲਾਕ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਦੀ ਆਸਾਮੀ ਕਾਇਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ।

ਪੀ.ਏ.ਯੂ. ਵਿਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ

ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।

‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ।

ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਛੇ ਕੈਦੀਆਂ ਦੀ ਅਗਾਊਂ ਰਿਹਾਈ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਇਸੇ ਤਰ੍ਹਾਂ ਭਾਰਤੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿਚ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਂਉਤਸਵ’ ਦੇ ਦੂਜੇ ਪੜਾਅ ਵਜੋਂ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਅਗਾਊਂ ਰਿਹਾਈ ਦੀ ਪ੍ਰਵਾਨਗੀ ਲੈਣ ਲਈ ਕੈਟਾਗਰੀ-6 ਵਿਚ ਪੈਂਦੇ 14 ਕੈਦੀਆਂ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD