Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਲੁਧਿਆਣਾ , 28 Apr 2023

Last updated on: Apr 28, 2023, 00:00 IST

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। 

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 

ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ। 

ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ

ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD