ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ : ਬਿੰਦਰਾ
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਕੇਂਦਰੀ ਜੇਲ ਪਟਿਆਲਾ ਵਿਖੇ ਕੈਂਪ ਕੋਰਟ ਦਾ ਆਯੋਜਨ
Web Admin
5 ਦਰਿਆ ਨਿਊਜ਼
ਐਸ.ਏ.ਐਸ.ਨਗਰ , 18 Apr 2014
Last updated on: Apr 18, 2014, 00:00 IST
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ.ਨਗਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਸਬੰਧਤ ਜਿਨ੍ਹਾਂ ਖਿਲਾਫ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ ਅਤੇ ਉਹ ਕੇਂਦਰੀ ਜੇਲ ਪਟਿਆਲਾ ਵਿਖੇ ਨਜਰਬੰਦ ਹਨ। ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਲਈ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਸ੍ਰੀ ਤਰਨਤਾਰਨ ਸਿੰਘ ਬਿੰਦਰਾ ਦੀ ਅਗਵਾਈ ਹੇਠ ਵਿਸੇਸ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਛੋਟੇ-ਛੋਟੇ ਝਗੜਿਆਂ 'ਚ ਦੋਸ਼ੀ ਜੋ ਜੇਲ ਵਿੱਚ ਲੰਮੇ ਚਿਰਾਂ ਤੋਂ ਬੰਦ ਹਨ ਅਤੇ ਉਹ ਆਪਣੇ ਦੋਸ਼ ਦਾ ਇਕਬਾਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਕੇਸ ਵਿਚਾਰੇ ਗਏ ਤਾਂ ਜੋ ਉਨ੍ਹਾਂ ਦੀ ਜੇਲ ਚੋ ਰਿਹਾਈ ਹੋ ਸਕੇ। ਸ੍ਰੀ ਬਿੰਦਰਾ ਨੇ ਦੱਸਿਆ ਕਿ ਜੇਲਾਂ ਵਿੱਚ ਕੈਂਪ ਕੋਰਟ ਲਗਾਉਣ ਦਾ ਮੁੱਖ ਮੰਤਵ ਵੱਡੀ ਪੱਧਰ ਤੇ ਉਹ ਦੋਸ਼ੀ ਜਿਹੜੇ ਕਿ ਜੇਲ 'ਚ ਬੰਦ ਹਨ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਕਰਕੇ ਬਕਾਇਆ ਪਏ ਕੇਸਾਂ ਨੂੰ ਨਿਪਟਾਉਣਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਹੇਠਲੇ ਪੱਧਰ ਦੇ ਲੋਕਾਂ ਦੇ ਮੋਲਿਕ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਕੇਅਰ ਅਤੇ ਸਹਾਇਤਾ ਕੇਂਦਰ ਜੋ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ.ਨਗਰ ਦੇ ਦਫ਼ਤਰ ਵਿਖੇ ਹੈ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1968 ਤੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।