Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਾਮੀ ਸ੍ਰੀ ਬ੍ਰਹਮਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੇ ਬਰਸੀ ਸਮਾਗਮ ਦੇ ਪ੍ਰਬੰਧਾਂ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੋਜੇਵਾਲ ਧਾਮ ਦਾ ਦੌਰਾ

ਸਮਾਗਮ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਲਿਆ ਪ੍ਰਬੰਧਾਂ ਦਾ ਜਾਇਜ਼ਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Santosh Kataria, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪੋਜੇਵਾਲ , 28 Apr 2023

Last updated on: Apr 28, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਦਾ ਦੌਰਾ ਕਰਕੇ, ਪਹਿਲੀ ਮਈ ਨੂੰ ਇੱਥੇ ਮਨਾਈ ਜਾ ਰਹੀ ਸਵਾਮੀ ਸ੍ਰੀ ਬ੍ਰਹਮਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੇ ਬਰਸੀ ਸਮਾਗਮਾਂ ਸਬੰਧੀ ਪ੍ਰਸ਼ਾਸਨਿਕ ਤੌਰ ’ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਨਾਲ ਮੁਲਾਕਾਤ ਕਰਕੇ, ਇਸ ਸਮਾਗਮ ’ਚ ਲੋੜੀਂਦੇ ਪ੍ਰਸ਼ਾਸਨਿਕ ਯੋਗਦਾਨ ਬਾਰੇ ਵੀ ਜਾਣਿਆ। 

ਇਸ ਮੌਕੇ ਹਲਕਾ ਬਲਾਚੌਰ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਤੋਂ ਇਲਾਵਾ ਐਸ ਪੀ (ਡੀ) ਗੁਰਮੀਤ ਕੌਰ, ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ, ਡੀ ਐਸ ਪੀ ਬਲਾਚੌਰ ਦਵਿੰਦਰ ਸਿੰਘ ਤੋਂ ਇਲਾਵਾ ਅਸ਼ੋਕ ਕਟਾਰੀਆ, ਸ਼ਿਵ ਕਰਨ ਚੇਚੀ ਅਤੇ ਕਰਨਵੀਰ ਕਟਾਰੀਆ ਵੀ ਮੌਜੂਦ ਸਨ। ਇਸ ਮੌਕੇ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਦੇ ਨਤਮਸਤਕ ਹੋਣ ਨੂੰ ਮੁੱਖ ਰੱਖਦਿਆਂ, ਇੱਥੇ ਆਵਾਜਾਈ ਵਿਵਸਥਾ, ਸੁਰੱਖਿਆ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ ਵਿਵਸਥਾ ਤੋਂ ਇਲਾਵਾ ਡਿਊਟੀ ਮੈਜਿਸਟ੍ਰੇਟ ਦੀ ਤਾਇਨਾਤੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਰੰਧਾਵਾ ਨੇ ਇਸ ਮੌਕੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਸਮਾਗਮ ਦੀ ਮਹੱਤਤਾ ਅਤੇ ਹੋਣ ਵਾਲੀ ਇਕੱਤਰਤਾ ਦੇ ਮੱਦੇਨਜ਼ਰ ਲੋੜੀਂਦੇ ਪ੍ਰਬੰਧ ਅਵੱਸ਼ ਕਰੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲੀ ਮਈ ਨੂੰ ਬਰਸੀ ਸਮਾਗਮ ਦੇ ਭੋਗ ਪਾਏ ਜਾਣ ਤੋਂ ਪਹਿਲਾਂ ਐਤਵਾਰ ਨੂੰ ਇੱਥੇ ਖੂਨਦਾਨ ਕੈਂਪ ਦਾ ਵੀ ਸੰਗਤਾ ਵੱਲੋਂ ਆਯੋਜਨ ਕੀਤਾ ਜਾਂਦਾ ਹੈ। 

ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਅਧੀਨ ਚੱਲਦੇ ਟ੍ਰੱਸਟ ਅਤੇ ਸਮਾਜ ਭਲਾਈ ਹਿੱਤ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਵਿਧਾਇਕਾ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਵੀ ਇਸ ਮੌਕੇ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਪੱਧਰ ’ਤੇ ਇਸ ਬਰਸੀ ਸਮਾਗਮ ਦੇ ਪ੍ਰਬੰਧਾਂ ਲਈ ਕੀਤੇ ਜਾਣ ਵਾਲੇ ਕੰਮਾਂ ’ਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਖੁਦ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਥੇ ਹੋਣ ਵਾਲੇ ਪ੍ਰਬੰਧਾਂ ਸਬੰਧੀ ਚਰਚਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਰੰਧਾਵਾ ਇਸ ਮੌਕੇ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਬਣੇ ਧਾਰਮਿਕ ਸਥਾਨਾਂ ’ਤੇ ਵੀ ਨਤਮਸਤਕ ਹੋਏ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Santosh Kataria , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD