Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਖ਼ੁਸ਼ਕ ਦਿਵਸ ਤੇ ਘਰ ਘਰ ਲਾਰਵਾ ਚੈਕ ਕਰ ਰਹੀਆਂ ਟੀਮਾਂ ਦਾ ਕੀਤਾ ਨਿਰੀਖਣ

ਮੁਹਿੰਮ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਖੁਦ ਘਰਾਂ ਵਿੱਚ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਕੀਤੀ ਚੈਕਿੰਗ

Health, Patiala, SMO, Dr Raminder Kaur, Malaria, SMO Dr Raminder Kaur

Web Admin

Web Admin

5 Dariya News

ਪਟਿਆਲਾ , 28 Apr 2023

Last updated on: Apr 28, 2023, 00:00 IST

ਮਲੇਰੀਆ/ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁੱਕਰਵਾਰ ਡਰਾਈ-ਡੇ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ /ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ। ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਪੈਪਸੂ ਭਾਖੜਾ, ਟੋਭਾ ਧਿਆਨਾ, ਦੀਨ ਦਿਆਲ ਉਪਾਧਿਆਇ ਕਲੋਨੀ, ਸਿਕਲੀਗਰ ਬਸਤੀ, ਅਸਤਬਲ ਨਗਰ ਆਦਿ ਕਲੋਨੀਆਂ/ ਥਾਂਵਾਂ ਤੇ ਘਰ ਘਰ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕਰ ਰਹੀਆਂ ਟੀਮਾਂ ਦਾ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਨਿਰੀਖਣ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਵੀ ਮੌਜੂਦ ਸਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਖੁਦ ਵੀ ਘਰ ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬੇਸ਼ਕ ਜ਼ਿਲ੍ਹੇ ਵਿੱਚ ਹੁਣ ਤੱਕ ਇਸ ਸੀਜ਼ਨ ਦੌਰਾਨ ਮਲੇਰੀਆ ਜਾਂ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪ੍ਰੰਤੂ ਫਿਰ ਵੀ ਇਸ ਪ੍ਰਤੀ ਸੁਚੇਤ ਰਹਿਣਾ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕਰਕੇ ਖੜੇ ਪਾਣੀ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ ਅਤੇ ਸ਼ੁਰੂ ਤੋਂ ਹੀ ਇਸ ਬਿਮਾਰੀ ਨੂੰ ਦੱਬਣ ਲਈ ਸਭਨਾਂ ਦਾ ਸਹਿਯੋਗ ਜ਼ਰੂਰੀ ਹੈ।ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਜਿਥੇ ਸਿਹਤ ਟੀਮਾਂ ਵੱਲੋਂ ਹਰੇਕ ਸ਼ੁੱਕਰਵਾਰ ਨੂੰ ਘਰ ਘਰ ਜਾ ਕੇ ਖੜੇ ਪਾਣੀ ਦੇ ਸਰੋਤਾ ਦੀ ਚੈਕਿੰਗ ਕਰਕੇ ਮੱਛਰਾਂ ਦਾ ਲਾਰਵਾ ਨਸ਼ਟ ਕਰਵਾਇਆ ਜਾ ਰਿਹਾ ਹੈ। 

ਉਥੇ ਲੋਕਾਂ ਨੂੰ ਵੀ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੁੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫ਼ਰਿਜਾਂ ਦੀਆਂ ਟਰੇਆਂ ਨੂੰ ਹਰੇਕ ਹਫ਼ਤੇ ਸਾਫ਼ ਕਰਨ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਜੋ ਕਿ ਦਿਨ ਵੇਲੇ ਕੱਟਦਾ ਹੈ। 

ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮੁਸੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਡੇਂਗੂ ਬੁਖ਼ਾਰ ਦੇ ਲੱਛਣ ਹਨ।ਕਿਸੇ ਕਿਸਮ ਦਾ ਬੁਖ਼ਾਰ ਹੋਣ ਤੇ ਉਸ ਦੀ ਜਾਂਚ ਯਕੀਨੀ ਬਣਾਈ ਜਾਵੇ।ਅੱਜ ਸ਼ੁੱਕਰਵਾਰ ਨੂੰ ਖ਼ੁਸ਼ਕ ਦਿਵਸ ਹੋਣ ਕਾਰਨ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ 13975 ਘਰਾਂ/ਥਾਂਵਾਂ ਤੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ 30 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਇਆ ਗਿਆ।

ਜਿਸ ਨੂੰ ਸਿਹਤ ਟੀਮਾਂ ਵੱਲੋਂ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਦੇ ਨਾਲ ਨਾਲ ਕੋਰੋਨਾ ਤੋਂ ਵੀ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉੁਣ ਬਾਰੇ ਜਾਗਰੂਕ ਕੀਤਾ ਗਿਆ।

 

Tags: Health , Patiala , SMO , Dr Raminder Kaur , Malaria , SMO Dr Raminder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD