Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੋ ਵਿਧਾਨ ਸਭਾ 'ਚ ਨਹੀਂ ਬੋਲ ਸਕਿਆ, ਉਹ ਸੰਸਦ 'ਚ ਪੰਜਾਬ ਦੀ ਆਵਾਜ਼ ਕਿਵੇਂ ਬਣੇਗਾ : ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਕਾਂਗਰਸ ਸਰਕਾਰ ਵੱਲੋਂ ਜਾਰੀ ਵਿਕਾਸ ਗ੍ਰਾਂਟਾਂ 'ਆਪ' ਸਰਕਾਰ ਨੇ ਰੋਕੀਆਂ: ਵਿਧਾਇਕ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 28 Apr 2023

Last updated on: Apr 28, 2023, 00:00 IST

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਬਣਨ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਵਿਅਕਤੀ ਨੇ ਕਦੇ ਵਿਧਾਨ ਸਭਾ ਵਿੱਚ ਲੋਕਾਂ ਦੇ ਮੁੱਦੇ ਨਹੀਂ ਉਠਾਏ, ਉਸ ਤੋਂ ਸੰਸਦ ਵਿੱਚ ਪੰਜਾਬ ਦੀ ਆਵਾਜ਼ ਬਣਨ ਦੀ ਉਮੀਦ ਕਿਵੇਂ ਰੱਖੀ ਜਾ ਸਕਦੀ ਹੈ।

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ 'ਚ ਫਿਲੌਰ ਵਿਧਾਨ ਸਭਾ ਹਲਕੇ ਦੇ ਸਰਗੁੰਦੀ, ਜੱਜਾ ਕਲਾਂ ਅਤੇ ਮਹਿਸਮਪੁਰ ਪਿੰਡਾਂ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਵੱਲੋਂ ਆਪਣੇ ਜਲੰਧਰ ਪੱਛਮੀ ਹਲਕੇ ਦੇ ਮੁੱਦੇ ਵਿਧਾਨ ਸਭਾ 'ਚ ਉਠਾਉਣ 'ਚ ਨਾਕਾਮ ਰਹਿਣ 'ਤੇ ਉਨ੍ਹਾਂ ਦੀ ਆਲੋਚਨਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਰੋਡ ਸ਼ੋਅ ਦੌਰਾਨ ਹਾਲ ਹੀ ਵਿੱਚ ਦਿੱਤੇ ਭਾਸ਼ਣ 'ਤੇ ਟਿੱਪਣੀ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਅਨੁਸਾਰ ਜਦੋਂ ਰਿੰਕੂ ਨੇ ਵਿਧਾਨ ਸਭਾ ਵਿੱਚ ਇੱਕ ਵੀ ਸਵਾਲ ਨਹੀਂ ਉਠਾਇਆ ਤੇ ਨਾ ਹੀ ਕਿਸੇ ਬਹਿਸ ਵਿੱਚ ਹਿੱਸਾ ਲਿਆ ਅਤੇ ਵਿਧਾਨ ਸਭਾ ਵਿੱਚ ਉਹ ਸਿਰਫ ਇੱਕ ਵਾਰ ਸਹੁੰ ਚੁੱਕਣ ਸਮੇਂ ਬੋਲੇ ਸਨ, ਉਦੋਂ ਫਿਰ ਸੰਸਦ ਵਿਚ ਲੋਕਾਂ ਦੀ ਆਵਾਜ਼ ਨੂੰ ਉਠਾਉਣ ਲਈ ਉਨ੍ਹਾਂ 'ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਮਾਨ ਵੱਲੋਂ ਗੁਰਾਇਆ-ਨਕੋਦਰ ਸੜਕ ਦੀ ਖਸਤਾ ਹਾਲਤ ਹੋਣ ਦੀ ਟਿੱਪਣੀ 'ਤੇ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ 'ਆਪ' ਸਰਕਾਰ ਦੀ ਵਿਕਾਸ ਵਿਰੋਧੀ ਨੀਤੀ ਕਾਰਨ ਹੀ ਸੜਕ ਦਾ ਨਿਰਮਾਣ ਢਿੱਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਹਨਾਂ ਆਖਿਆ, “ਪਿਛਲੀ ਕਾਂਗਰਸ ਸਰਕਾਰ ਨੇ ਸੜਕ ਲਈ ਛੇ ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਸੀ ਅਤੇ ਕੰਮ ਸ਼ੁਰੂ ਹੋ ਗਿਆ ਸੀ, ਪਰ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਕੰਮ ਵਿੱਚ ਦੇਰੀ ਕੀਤੀ। 

ਇਹ ਬਿਆਨ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਲ ਵਿੱਚ ਆਪਣੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਹੀ ਸਵੀਕਾਰ ਕੀਤਾ ਹੈ।"ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਸੂਬੇ 'ਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਦੀ ਬਜਾਏ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ ਗ੍ਰਾਂਟਾਂ ਨੂੰ ਹੀ ਵਾਪਸ ਲੈ ਲਿਆ। 'ਆਪ' ਸਰਕਾਰ ਨੇ  ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵਿਖੇ ਡਾ. ਬੀ.ਆਰ. ਅੰਬੇਡਕਰ ਅਜਾਇਬ ਘਰ ਦੇ ਨਿਰਮਾਣ ਦਾ ਕੰਮ ਵੀ ਬੰਦ ਕਰ ਦਿੱਤਾ ਹੈ, ਜਿਸ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ 15,000 ਰੁਪਏ ਪ੍ਰਤੀ ਏਕੜ ਦੇਣ ਦੇ ਦਾਅਵੇ 'ਤੇ ਸਵਾਲ ਉਠਾਉਂਦੇ ਹੋਏ ਵਿਧਾਇਕ ਚੌਧਰੀ ਨੇ ਪੁੱਛਿਆ ਕਿ ਕੀ ਮੁੱਖ ਮੰਤਰੀ ਸਾਹਿਬ ਇਹ ਦਾਅਵਾ ਕਰਦੇ ਸਮੇਂ ਨਸ਼ੇ 'ਚ ਸਨ, ਕਿਉਂਕਿ ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਉਸ ਦਾ ਬਣਦਾ ਮੁਆਵਜ਼ਾ ਨਹੀਂ ਮਿਲਿਆ।

ਉਨ੍ਹਾਂ ਫਿਲੌਰ ਦੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਦਾ ਵਿਕਾਸ ਅਤੇ ਤਰੱਕੀ ਸਿਰਫ਼ ਕਾਂਗਰਸ ਹੀ ਕਰਵਾ ਸਕਦੀ ਹੈ ਅਤੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ 'ਆਪ' ਦੇ ਝੂਠੇ ਵਾਅਦਿਆਂ ਨੂੰ ਰੱਦ ਕਰਨ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD