Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਭਾਰਤ ਸਰਕਾਰ ਘੱਟ ਗਿਣਤੀ ਦੇ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹ ਸੰਕਲਪ ਹੈ- ਇਕਬਾਲ ਸਿੰਘ ਲਾਲਪੁਰਾ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਕੇਂਦਰੀ ਸਕੀਮਾਂ ਸਬੰਧੀ ਤਰਨ ਤਾਰਨ ’ਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Iqbal Singh Lalpura, BJP, BJP Punjab, Bharatiya Janata Party, BJP

Web Admin

Web Admin

5 Dariya News

ਤਰਨ ਤਾਰਨ , 28 Apr 2023

Last updated on: Apr 28, 2023, 00:00 IST

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ. ਇਕਬਾਲ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ। ਸ੍ਰ. ਲਾਲਪੁਰਾ ਵੱਲੋਂ ਤਰਨ ਤਾਰਨ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੂੰ ਘੱਟ ਗਿਣਤੀ ਫ਼ਿਰਕਿਆਂ ਦੇ ਲਈ ਲਾਭਦਾਇਕ ਕੇਂਦਰੀ ਸਕੀਮਾਂ ਦਾ ਰੀਵਿਊ ਕਰਨ ਸਬੰਧ ਮੀਟਿੰਗ ਕੀਤੀ ਗਈ।

ਇਸ ਮੌਕੇ ਜਗਵਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਤੇ ਡਾ. ਜਸਵਿੰਦਰ ਸਿੰਘ ਢਿੱਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ, ਸਮਾਜਿਕ ਨਿਆਂ ਤੇ ਅਧਿਕਾਰਤ ਅਫ਼ਸਰ ਸ੍ਰੀ ਪੱਲਵ ਸ਼੍ਰੇਸਟਾ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਸ੍ਰ. ਲਾਲਪੁਰਾ ਨੇ ਕਿਹਾ ਕਿ ਭਾਰਤ ਘੱਟ ਗਿਣਤੀਆਂ ਲਈ ਸਭ ਤੋਂ ਸੁਰੱਖਿਅਤ ਹੈ। ਇੱਥੇ ਘੱਟ ਗਿਣਤੀਆਂ ਦੀ ਆਬਾਦੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ, ਤਾਂ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਹਿਜਰਤ ਕਰਨ ਦੀ ਲੋੜ ਨਾ ਪਵੇ। ਨਸ਼ਿਆਂ ਬਾਰੇ ਚਿੰਤਾ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਅੱਗੇ ਵੱਧ ਰਹਾ ਹੈ ਪਰ ਅਫ਼ਸੋਸ ਕਿ ਪੰਜਾਬ ਪਿੱਛੇ ਨੂੰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਭਾਰਤ ਦੇ 6 ਰਾਜਾਂ ਵਿੱਚ ਤਾਂ ਅਨੰਦ ਮੈਰਿਜ ਐਕਟ ਲਾਗੂ ਕਰਵਾ ਦਿੱਤਾ ਗਿਆ ਹੈ ਪਰ ਪੰਜਾਬ ਵਿਚ ਇਸ ਐਕਟ ਨੂੰ ਹਾਲੇ ਵੀ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਕਾਸ ਪੱਖੋਂ ਅੱਗੇ ਲਿਜਾਉਣ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਘੱਟ ਗਿਣਤੀ ਦੇ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹ ਸੰਕਲਪ ਹੈ।

ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰਾ ਵੱਲੋਂ ਅਧਿਕਾਰੀਆਂ ਨੂੰ ਘੱਟ ਗਿਣਤੀ ਵਰਗ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਲਾਭ ਪੇਡੂ ਖੇਤਰਾਂ ਤੱਕ ਪਹੁੰਚਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਕੀਮਾਂ ਦੇ ਪ੍ਰਚਾਰ ਤੇ ਲਾਗੂ ਕਰਨ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਕੀਮਾਂ ਦੇ ਸਬੰਧ ਵਿੱਚ ਰੈਗੂਲਰ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਵੱਖ-ਵੱਖ ਸਕੀਮਾਂ ਨੂੰ ਹੋਰ ਵਧੇਰੇ ਕਾਰਗਰ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇ। 

ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰਾ ਵੱਲੋਂ ਸਿੱਖਿਆ, ਰੋਜ਼ਗਾਰ, ਹਾਊਸਿੰਗ, ਲਾਅ ਐਂਡ ਆਰਡਰ ਸਮੇਤ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ ਗਿਆ ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਯਕੀਨ ਦਿਵਾਇਆ ਕਿ ਜੋ ਵੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਦੇ ਸਬੰਧ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜ਼ਿਲ੍ਹੇ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਖ਼ਾਸ ਕਰਕੇ ਸਰਹੱਦੀ ਖੇਤਰ ਦੇ ਲੋਕਾਂ ਦੀ ਭਲਾਈ ਲਈ ਕੈਂਪਾਂ ਰਾਹੀ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਦੇ ਨਾਲ-ਨਾਲ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾ ਰਿਹਾ ਹੈ।

ਮੀਟਿੰਗ ਉਪਰੰਤ ਚੇਅਰਮੈਨ ਲਾਲਪੁਰਾ ਵੱਲੋਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਕਿਹਾ ਕਿ ਘੱਟ ਗਿਣਤੀ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਵਚਨਬੱਧ ਹੈ ਤੇ ਘੱਟ ਗਿਣਤੀ ਵਰਗ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹ ਸੰਕਲਪ ਹੈ।

ਇਸ ਮੌਕੇ ਗੁਰਮੁਖ ਸਿੰਘ ਬਰੇਰ, ਅਨੂਪ ਸਿੰਘ ਭੁੱਲਰ, ਉਪਕਾਰਦੀਪ ਪ੍ਰਿੰਸ, ਰਾਮਲਾਲ ਜੀ, ਪਾਵਨ ਕੁੰਦਰਾ, ਕੁਲਦੀਪ ਸਿੰਘ ਬੱਬੂ, ਅਤੁੱਲ ਜੈਨ ਸ਼ਿਵ ਕੁਮਾਰ ਸੋਨੀ, ਅਮਰਪਾਲ ਸਿੰਘ ਖਹਿਰਾ, ਗੁਰਸਾਹਿਬ ਸਿੰਘ ਸਾਹਿਬ ਸਿੰਘ ਸੁਗਾ, ਅਸ਼ੋਕ ਕੁਮਾਰ ਬੰਟੀ, ਬੀਬੀ ਅਮਨਦੀਪ ਕੌਰ ਉਪਾਲ ਵੀ ਮੌਜੂਦ ਸਨ।

 

Tags: Iqbal Singh Lalpura , BJP , BJP Punjab , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD