Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਲੇਵਾਲ ਵਿਖੇ ਸਥਿਤ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਜੀ ਭੂਰੀਵਾਲਿਆਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਸਰੋਵਰ ਨੂੰ ਪੰਜਾਬ ਯਾਤਰਾ ਤੇ ਸਭਿਆਚਾਰ ਵਿਭਾਗ ਵੱਲੋਂ ਜਲਦ ਮੁਕੰਮਲ ਕੀਤਾ ਜਾਵੇਗਾ-ਡੀ ਸੀ ਰੰਧਾਵਾ

ਐਮ ਐਲ ਏ ਸੰਤੋਸ਼ ਕਟਾਰੀਆ ਨਾਲ ਲਿਆ ਸਰੋਵਰ ਦੇ ਨਿਰਮਾਣ ਕਾਰਜ ਦਾ ਜਾਇਜ਼ਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Santosh Kataria, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵਾਂਸ਼ਹਿਰ , 29 Apr 2023

Last updated on: Apr 29, 2023, 00:00 IST

ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੇ ਮੋਢੀ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲਿਆਂ ਦਾ  ਪਿੰਡ ਮਾਲੇਵਾਲ ਵਿਖੇ ਪਵਿੱਤਰ ਚਰਨ ਛੋਹ ਪ੍ਰਾਪਤ  ਸਰੋਵਰ ਜਿਸ ਨੂੰ ਬ੍ਰਹਮ ਸਰੋਵਰ ਦਾ ਨਾਂ ਦਿੱਤਾ ਗਿਆ ਹੈ,  ਨੂੰ ਧਾਰਮਿਕ ਤੀਰਥ ਯਾਤਰਾ ਸਥਲ ਵਜੋਂ, ਪੰਜਾਬ ਯਾਤਰਾ ਤੇ ਸਭਿਆਚਾਰ ਵਿਭਾਗ ਵੱਲੋਂ ਵਿਕਸਿਤ ਕੀਤਾ ਜਾ ਰਿਹਾ ਹੈ, ਨੂੰ ਜਲਦ ਮੁਕੰਮਲ ਕਰਕੇ ਸੰਗਤਾਂ ਨੂੰ ਅਰਪਣ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਲ੍ਹ ਮਾਲੇਵਾਲ ਵਿਖੇ ਬ੍ਰਹਮ ਸਰੋਵਰ ਦੇ ਦਰਸ਼ਨਾਂ ਬਾਅਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਚੌਰ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਇਸ ਪਵਿੱਤਰ ਸਥਾਨ ਨੂੰ ਧਾਰਮਿਕ ਤੀਰਥ ਯਾਤਰਾ ਸਥਲ ਵਜੋਂ ਵਿਕਸਿਤ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਕੁੱਝ ਸੁਝਾਅ ਵੀ ਦਿੱਤੇ। 

ਉਨ੍ਹਾਂ ਨੇ ਇਸ ਪਵਿੱਤਰ ਸਥਾਨ ਨੂੰ ਲਗਦੇ ਰਸਤੇ ਨੂੰ ਪੱਕਾ ਕਰਵਾਉਣ ਅਤੇ ਵਿਰਾਸਤੀ ਦਿੱਖ ਦੇਣ ਲਈ ਵੀ ਸਰਕਾਰ ਨੂੰ ਪ੍ਰਸਤਾਵ ਭੇਜਣ ਲਈ ਆਖਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬ੍ਰਹਮ ਸਰੋਵਰ ਦੇ ਚੌਗਿਰਦੇ ’ਚ ਮੌਜੂਦ ਪੁਰਾਤਨ ਰੁੱਖਾਂ ਦੀ ਸਾਂਭ-ਸੰਭਾਲ ’ਤੇ ਜ਼ੋਰ ਦਿੰਦਿਆਂ ਪ੍ਰਬੰਧਕਾਂ ਨੂੰ ਇਨ੍ਹਾਂ ਰੁੱਖਾਂ ਨੂੰ ਸੁਰੱਖਿਅਤ ਰੱਖਣ ਅਤੇ ਬ੍ਰਹਮ ਸਰੋਵਰ ’ਚ ਸਜਾਵਟੀ ਮੱਛੀਆਂ ਆਦਿ ਛੱਡਣ ਲਈ ਵੀ ਆਖਿਆ ਤਾਂ ਜੋ ਬ੍ਰਹਮ ਸਰੋਵਰ ਦੀ ਕੁਦਰਤੀ ਸਫ਼ਾਈ ਹੁੰਦੀ ਰਹੇ। 

ਇਥੇ ਇਹ ਵਰਨਣਯੋਗ ਹੈ ਕਿ ਇਸ ਬ੍ਰਹਮ ਸਰੋਵਰ ਦਾ ਨਵੀਨੀਕਰਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀਵਾਲਿਆਂ, ਵਰਤਮਾਨ ਗੱਦੀਨਸ਼ੀਨ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਯਤਨਾਂ ਅਤੇ ਧਾਰਮਿਕ ਰਹਿਨੁਮਾਈ ਹੇਠ ਹੋ ਰਿਹਾ ਹੈ।ਇਸ ਮੌਕੇ ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ ਤੋਂ ਇਲਾਵਾ ਅਸ਼ੋਕ ਕਟਾਰੀਆ ਅਤੇ ਸ਼ਿਵਕਰਨ ਚੇਚੀ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Santosh Kataria , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD