Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ: ਇਕਬਾਲ ਸਿੰਘ ਲਾਲਪੁਰਾ ਦੇ ਯਤਨਾਂ ਸਦਕਾ ਗੁਰਦੁਆਰਾ ਡਾਂਗ ਮਾਰ ਦਾ ਮਾਮਲਾ ਸੁਲਝਿਆ

ਸਿੱਕਮ ਦੇ ਗੁਰੂ ਡਾਂਗਮਾਰ ਸਾਹਿਬ ’ਚ ਮਰਯਾਦਾ ਮੁੜ ਬਹਾਲ ਹੋਵੇਗੀ : ਪ੍ਰੋ: ਸਰਚਾਂਦ ਸਿੰਘ

Iqbal Singh Lalpura, BJP, BJP Punjab, Bharatiya Janata Party, BJP, Prof Sarchand Singh

Web Admin

Web Admin

5 Dariya News

ਅੰਮ੍ਰਿਤਸਰ , 29 Apr 2023

Last updated on: Apr 29, 2023, 00:00 IST

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਦੀ ਅਹਿਮ ਭੂਮਿਕਾ ਸਦਕਾ ਸਿੱਕਮ ਵਿਚ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ। ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ ਸਿੱਕਮ ਦੀ ਮਾਨਯੋਗ ਹਾਈ ਕੋਰਟ ਨੇ (27.04.2023 ਨੂੰ) ਰਾਜ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੀ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ ਭਾਈਚਾਰੇ ਦੇ ਹੱਕ ਇੱਕ ਆਦੇਸ਼ ਪਾਸ ਕੀਤਾ ਹੈ । 

ਜਿਸ ਨਾਲ ਹੁਣ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਮੁੜ ਕੀਤਾ ਜਾ ਸਕੇਗਾ।  ਬਾਕੀ ਰੂਪ-ਰੇਖਾਵਾਂ ਨੂੰ ਪਟੀਸ਼ਨਕਰਤਾਵਾਂ ਅਤੇ ਉੱਤਰਦਾਤਾਵਾਂ ਵੱਲੋਂ ਆਪਸੀ ਤਾਲਮੇਲ ਨਾਲ ਪੂਰਾ ਕੀਤਾ ਜਾਵੇਗਾ।ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ 14 ਅਗਸਤ 2017 ਨੂੰ ਗੁਰਦੁਆਰਾ ਗੁਰੂ ਡਾਂਗਮਾਰ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਜ਼ਬਰਦਸਤੀ ਰੋਕ ਦਿੱਤੇ ਜਾਣ ਨਾਲ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਗਹਿਰੀ ਦਿਲਚਸਪੀ ਦਿਖਾਈ ਅਤੇ ਲਗਾਤਾਰ ਪੈਰਵੀ ਕੀਤੀ। 

ਦਸੰਬਰ, 2017 ਵਿੱਚ, ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਿੱਕਮ ਵਿੱਚ ਗੁਰੂ ਡਾਂਗ ਮਾਰ ਵਿਖੇ ਸਥਿਤ ਗੁਰਦੁਆਰਾ ਡਾਂਗ ਮਾਰ ਸਾਹਿਬ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ । ਜਿੱਥੇ ਗੁਰਦੁਆਰੇ ਤੋਂ ਧਾਰਮਿਕ ਸ਼ਰਧਾ ਨਾਲ ਸੰਬੰਧਿਤ ਦੇ ਕੁਝ ਸਮਾਨ ਨੂੰ ਹਟਾ ਕੇ ਸੜਕ 'ਤੇ ਰੱਖ ਦਿੱਤਾ ਗਿਆ ਸੀ। ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। 

ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਬਹਾਲੀ ਲਗਾਤਾਰ ਯਤਨਸ਼ੀਲ ਰਿਹਾ। ਰਾਜ ਸਰਕਾਰ ਨੇ ਰਿਪੋਰਟ ਦੇ ਜਵਾਬ ’ਚ ਦੱਸਿਆ ਕਿ ਇਹ ਮਾਮਲਾ ਸਿੱਕਮ ਹਾਈ ਕੋਰਟ ਵਿੱਚ WP(C) 49/2017 ਦੇ ਅਧੀਨ ਹੈ। ਇਸ ਪਟੀਸ਼ਨ ਵਿੱਚ ਗੁਰੂ ਸਿੰਘ ਸਭਾ ਦੀ ਪਟੀਸ਼ਨ ਗੁਰਦੁਆਰਾ ਗੁਰੂ ਡਾਂਗ ਮਾਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਦੀ ਬਹਾਲੀ, ਨਿਸ਼ਾਨ ਸਾਹਿਬ ਦੀ ਬਹਾਲੀ, ਗੁਰਦੁਆਰਾ ਕੰਪਲੈਕਸ ਵਿੱਚ ਸਾਰੇ ਅੰਦਰੂਨੀ ਫ਼ਰਨੀਚਰ ਅਤੇ ਹੋਰ ਪਵਿੱਤਰ ਵਸਤੂਆਂ ਨੂੰ 16.08.2017 ਤੋਂ ਪਹਿਲਾਂ ਵਾਲੀ ਸਥਿਤੀ ’ਚ ਵਾਪਸ ਲਿਆਉਣ ਨਾਲ ਸੀ ਅਤੇ ਰਾਜ ਸਰਕਾਰ ਅਤੇ ਸਥਾਨਕ ਅਥਾਰਟੀਆਂ ਨੂੰ ਗੁਰਦੁਆਰੇ ਦੇ ਢਾਂਚੇ ਨੂੰ ਤੋੜਨ ਲਈ ਕੋਈ ਵੀ ਕਾਰਵਾਈ ਕਰਨ ਜਾਂ ਕਰਨ ਤੋਂ ਗੁਰੇਜ਼ ਕਰਨ ਲਈ ਨਿਰਦੇਸ਼ ਦੇਣਾ ਸੀ। 

ਜਿਸ ’ਤੇ ਹਾਈ ਕੋਰਟ ਨੇ 13.09.2017 ਦੇ ਆਪਣੇ ਹੁਕਮਾਂ ਰਾਹੀਂ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਚਲਦਿਆਂ ਸਿੱਖ ਭਾਈਚਾਰੇ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨ.ਸੀ.ਐੱਮ.), ਭਾਰਤ ਸਰਕਾਰ ਨੂੰ ਸਾਲ 2017 ਵਿੱਚ ਗੁਰਦੁਆਰੇ ਦੀ ਸਥਿਤੀ ਸਬੰਧੀ ਪਟੀਸ਼ਨਾਂ ਪ੍ਰਾਪਤ ਹੋਈਆਂ ਸਨ ਅਤੇ ਅਗਸਤ, 2018 ਅਤੇ ਅਕਤੂਬਰ, 2018 ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨ.ਸੀ.ਐੱਮ.) ਵਿੱਚ ਸੁਣਵਾਈਆਂ ਹੋਈਆਂ ਸਨ ਪਰ ਇਸ ਦੇ ਬਾਵਜੂਦ ਬਹੁਤੀ ਪ੍ਰਗਤੀ ਨਹੀਂ ਹੋ ਸਕੀ ਸੀ।

 ਇਸ ਮਾਮਲੇ ਵਿੱਚ ਰਾਜ ਸਰਕਾਰ ਨੇ ਉਪਰੋਕਤ ਵੇਰਵਿਆਂ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਦੱਸਿਆ ਕਿ ਇਹ ਮਾਮਲਾ ਇਸ ਸਮੇਂ ਸਿੱਕਮ ਦੇ ਮਾਨਯੋਗ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਅਦਾਲਤ ਦੇ 13.09.2017 ਦੇ ਹੁਕਮਾਂ ਅਨੁਸਾਰ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਗਈ ਹੈ। ਹੁਣ ਜਦੋਂ ਕਿ ਐਨ ਸੀ ਐਮ ਦੇ ਚੇਅਰਮੈਨ ਸ: ਲਾਲਪੁਰਾ ਦੀਆਂ ਕੋਸ਼ਿਸ਼ਾਂ ਸਦਕਾ ਮਾਮਲਾ ਹੱਲ ਹੋ ਚੁਕਾ ਹੈ ਤਾਂ ਪ੍ਰੋ: ਸਰਚਾਂਦ ਸਿੰਘ ਨੇ ਇਸ ਮੌਕੇ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਸ: ਲਾਲਪੁਰਾ ਅਤੇ ਸਿੱਕਮ ਦੇ ਮੁੱਖ ਮੰਤਰੀ ਸਰਵ ਸ਼੍ਰੀ ਪ੍ਰੇਮ ਸਿੰਘ ਤਮਾਂਗ ਦਾ ਵੀ ਧੰਨਵਾਦ ਕੀਤਾ ਹੈ। 

ਉਨ੍ਹਾਂ ਕਿਹਾ ਕਿ  4 ਸਾਲ ਬਾਅਦ ਆਇਆ ਇਹ ਫ਼ੈਸਲਾ ਮਾਹੌਲ ਨੂੰ ਸੁਖਾਵਾਂ ਬਣਾਉਣ ਵਿੱਚ ਸਹਾਈ ਹੋਏਗਾ।ਇਸ ਮੌਕੇ ਅਮਰਪਾਲ ਸਿੰਘ ਖਹਿਰਾ ਜ਼ਿਲ੍ਹਾ ਮੀਤ ਪ੍ਰਧਾਨ, ਗੁਰਸਾਹਿਬ ਸਿੰਘ ਰਾਮਪੁਰੀਆ, ਕੁਲਵੰਤ ਸਿੰਘ ਭੈਲ, ਜਸਵੰਤ  ਸਿੰਘ ਸੋਹਲ, ਸੁਖਜੀਤ ਸਿੰਘ ਬਿਹਾਰੀਪੁਰ, ਗੁਲਜ਼ਾਰ ਸਿੰਘ ਜਹਾਂਗੀਰ  ਸਾਹਿਬ ਸਿੰਘ ਸੁੱਗਾ, ਉਪਕਾਰਦੀਪ ਪ੍ਰਿੰਸ, ਅਸ਼ੋਕ ਬੰਟੀ, ਪ੍ਰਿੰਸ ਲਾਲਪੁਰਾ ਵੀ ਮੌਜੂਦ ਸਨ।

 

Tags: Iqbal Singh Lalpura , BJP , BJP Punjab , Bharatiya Janata Party , BJP , Prof Sarchand Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD