Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਿਪਟੀ ਕਮਿਸ਼ਨਰ ਨੇ ਸੰਭਾਵੀ ਬਾਰਿਸ਼ ਦੇ ਮੱਦੇਨਜ਼ਰ ਮੰਡੀਆਂ ਅੰਦਰ ਲਿਫਟਿੰਗ ਅਤੇ ਤਰਪਾਲਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 523397 ਮੀਟਰਕ ਟਨ ਕਣਕ ਦੀ ਆਮਦ ’ਚੋਂ 512144 ਮੀਟਰਕ ਟਨ ਦੀ ਹੋਈ ਖਰੀਦ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 29 Apr 2023

Last updated on: Apr 29, 2023, 00:00 IST

ਅਨਾਜ ਮੰਡੀ ਮਾਨਸਾ, ਠੁਠਿਆਂਵਾਲੀ ਅਤੇ ਭੈਣੀ ਬਾਘਾ ’ਚ ਕਣਕ ਦੀ ਆਮਦ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆਮਦ ਤੇਜ਼ੀ ਨਾਲ ਹੋ ਰਹੀ ਹੈ, ਪਰੰਤੂ ਮੌਸਮ ਵਿਭਾਗ ਦੀ ਚਿਤਾਵਨੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਚਿੰਤਾਜਨਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਲਈ ਖਰੀਦ ਕੀਤੀ ਗਈ ਕਣਕ ਨੂੰ ਸਹੀ ਢੰਗ ਨਾਲ ਭਰੀਆਂ ਹੋਈਆਂ ਬੋਰੀਆਂ ਦੀ ਸਟੈਕਿੰਗ ਕਰਵਾਉਂਦੇ ਹੋਏ, ਇਨ੍ਹਾਂ ਸਟੈਕਾਂ ਨੂੰ ਕਵਰ ਕਰਨ ਲਈ ਲੋੜੀਂਦੀਆਂ ਤਰਪਾਲਾਂ ਦਾ ਪੁਖਤਾ ਪ੍ਰਬੰਧ ਕਰ ਲਿਆ ਜਾਵੇ, ਤਾਂ ਜੋ ਬਾਰਿਸ਼ ਸਮੇਂ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਖਰੀਦ ਕੀਤੀ ਕਣਕ ਦੀ ਨਾਲੋਂ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਜੋ ਕਿਸਾਨ ਪਹਿਲਾਂ ਮੰਡੀ ਵਿਚ ਫਸਲ ਲੈ ਕੇ ਆਉਂਦਾ ਹੈ ਉਸ ਦੀ ਫਸਲ ਪਹਿਲਾਂ ਆਓ ਪਹਿਲਾਂ ਪਾਓ ਦੇ ਨਿਯਮ ਦੇ ਆਧਾਰ ’ਤੇ ਚੁੱਕੀ ਜਾਵੇ ਤਾਂ ਜੋ ਮੰਡੀਆਂ ਅੰਦਰ ਫਸਲ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਖੱਜਲ ਖੁਆਰੀ ਨਾ ਹੋਵੇ।ਉਨ੍ਹਾਂ ਖਰੀਦ ਕਾਰਜ਼ਾਂ ਨਾਲ ਜੁੜੇ ਅਧਿਕਾਰੀਆਂ ਨੂੰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਨਾਲ ਤਾਲਮੇਲ ਬਣਾ ਕੇ ਸਮੁੱਚੇ ਖਰੀਦ ਕਾਰਜ਼ਾਂ ਨੂੰ ਸੁਖਾਵੇਂ ਮਾਹੌਲ ’ਚ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਫਸਲ ਦੀ ਖਰੀਦ ਮੌਕੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 523397 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 512144 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 161796 ਮੀਟਰਕ ਟਨ, ਮਾਰਕਫੈੱਡ ਵੱਲੋਂ 133034 ਮੀਟਰਕ ਟਨ, ਪਨਸਪ ਵੱਲੋਂ 133850 ਮੀਟਰਕ ਟਨ, ਵੇਅਰ ਹਾਊਸ ਵੱਲੋਂ 78799 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 4665 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਵਿਜੇ ਕੁਮਾਰ ਸਿੰਗਲਾ, ਏ.ਐਫ.ਐਸ.ਓ. ਸ੍ਰੀ ਸੌਰਵ ਗੁਪਤਾ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਮੌਜੂਦ ਸਨ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD