Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਪਿਛੋਕੜ, ਅਮੀਰ ਵਿਰਾਸਤ ਅਤੇ ਦਿਲਚਸਪ ਕਹਾਣੀ ਨਾਲ ਜੁੜੀ ਹੋਵੇਗੀ ਫਿਲਮ 'ਕਣਕਾਂ ਦੇ ਓਹਲੇ', ਸ਼ੂਟ ਹੋਇਆ ਮੁਕੰਮਲ

Kanakan De Ohle, Wadhwa Productions, Parmish Verma, Pollywood, Entertainment, Actress, Cinema, Punjabi Films, Movie

Web Admin

Web Admin

5 Dariya News

( ਹਰਜਿੰਦਰ ਸਿੰਘ ਜਵੰਦਾ)ਚੰਡੀਗੜ੍ਹ , 29 Apr 2023

Last updated on: Apr 29, 2023, 00:00 IST

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹੱਟ ਕੇ ਨਵੇਂ ਨਵੇਂ ਵਿਸ਼ਿਆਂ  ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ। ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਫ਼ਿਲਮ 'ਕਣਕਾਂ ਦੇ ਓਹਲੇ' ਦਾ ਸ਼ੂਟ ਵਧਵਾ ਪ੍ਰੋਡਕਸ਼ਨ ਵਲੋਂ ਮੁਕੰਮਲ ਕਰ ਲਿਆ ਗਿਆ ਹੈ।

ਵਧਵਾ ਪ੍ਰੋਡਕਸ਼ਨ ਬੈਨਰ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੰਗੀਤਕ ਅਤੇ ਫ਼ਿਲਮੀ ਪੇਸ਼ਕਸ਼ਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਦਾ ਆ ਰਿਹਾ ਹੈ।  ਫਿਲਮ ਗੁਰਜਿੰਦ ਮਾਨ ਦੁਆਰਾ ਲਿਖੀ ਗਈ ਹੈ ਜੋ ਪਰਮੀਸ਼ ਵਰਮਾ ਸਟਾਰਰ ਤਬਾਹ, ਯਾਰ ਅਣਮੁੱਲੇ ਰਿਟਰਨਜ਼, ਵਨਸ ਅਪੌਨ ਏ ਟਾਈਮ ਇਨ ਅੰਮ੍ਰਿਤਸਰ ਲਈ ਮਸ਼ਹੂਰ ਹਨ ਅਤੇ ਇਸ ਵਾਰ ਉਸਦੀ ਲਿਖਤ ਨੂੰ ਬਹੁਤ ਪ੍ਰਸ਼ੰਸਾ, ਪਿਆਰ ਅਤੇ ਸਤਿਕਾਰ ਮਿਲੇਗਾ।

ਪੰਜਾਬ ਦੇ ਪਿਛੋਕੜ ਅਤੇ ਅਮੀਰ ਵਿਰਾਸਤ ਦੀ ਪੇਸ਼ਕਾਰੀ ਕਰਦੀ ਇਸ ਫ਼ਿਲਮ ਵਿੱਚ ਕਿਸ਼ਤੂ ਕੇ ਦੇ ਨਾਲ ਗੁਰਪ੍ਰੀਤ ਘੁੱਗੀ ਅਤੇ ਤਾਨੀਆ ਮੁੱਖ ਭੂਮਿਕਾਵਾਂ ਵਿੱਚ ਹੋਣਗੇ। ਹੋਰ ਸਟਾਰ ਕਾਸਟ ਵਿੱਚ ਤਰਸੇਮ ਪਾਲ, ਰੁਪਿੰਦਰ ਰੂਪੀ, ਸੰਜੂ ਸੋਲੰਕੀ, ਸਾਰਥੀ ਕੇ, ਸ਼ਿਵਮ ਸ਼ਰਮਾ, ਰਾਜ ਧਾਲੀਵਾਲ, ਲੱਖਾ ਲਹਿਰੀ, ਨੀਟੂ ਪੰਧੇਰ ਸ਼ਾਮਲ ਹਨ।ਤੇਜਿੰਦਰ ਸਿੰਘ ਵਲੋਂ ਨਿਰਦੇਸ਼ਤ ਕੀਤੀ ਇਹ ਫ਼ਿਲਮ ਇਸੇ ਸਾਲ ਵਿੱਚ ਪੰਜਾਬੀ ਦਰਸ਼ਕਾਂ ਦਾ ਮਨੋਰੰਜਨ ਕਰੇਗੀ। 

ਨਿਰਮਾਤਾ ਹਰਸ਼ ਵਧਵਾ ਪੰਜਾਬ ਅਤੇ ਪੰਜਾਬੀਅਤ ਨਾਲ ਜੁੜਿਆ ਹੋਇਆ ਕਲਾਕਾਰ ਹੈ ਜਿਸਨੇ ਹਮੇਸ਼ਾ ਹੀ ਮਿਆਰੀ ਸੰਗੀਤ ਅਤੇ ਵਿਰਾਸਤੀ ਮੋਹ ਨੂੰ ਤਰਜੀਹ ਦਿੰਦੇ ਫ਼ਿਲਮਾਕਣ ਦੀ ਪੇਸ਼ਕਾਰੀ ਕੀਤੀ ਹੈ। ਉਸਦੀ ਇਹ ਫ਼ਿਲਮ ਪੰਜਾਬੀ ਸਿਨਮੇ ਦੀ ਇੱਕ ਮੀਲ ਪੱਥਰ ਫ਼ਿਲਮ ਸਾਬਤ ਹੋਵੇਗੀ। ਇਸ ਫ਼ਿਲਮ ਦਾ ਪੋਸਟਰ ਜਾਰੀ ਕੀਤਾ ਜਾ ਚੁੱਕਿਆ ਹੈ, ਪਰ ਕਹਾਣੀ ਅਜੇ ਸਾਹਮਣੇ ਆਉਣੀ ਹੈ। 

ਫਿਲਮ ਦੀ ਕਹਾਣੀ ਨੂੰ ਲੈ ਕੇ ਦਰਸ਼ਕ ਪਹਿਲਾਂ ਹੀ ਅੰਦਾਜ਼ੇ ਲਗਾਉਣ ਲੱਗੇ ਹਨ। ਪੋਸਟਰ ਚ ਅਸੀਂ ਦੇਖ ਸਕਦੇ ਹਾਂ ਕਿ ਪਿੰਡ ਦਾ ਮਾਹੌਲ ਹੈ, ਛੋਟੀ ਬੱਚੀ ਅਤੇ ਇੱਕ ਵਿਅਕਤੀ ਦੇ ਵਿਚਕਾਰ ਵਿਸ਼ੇਸ਼ ਬੰਧਨ ਨੂੰ ਦਰਸਾਉਂਦੀ ਸੁੰਦਰ ਤਸਵੀਰ ਹੈ। ਪਰ ਤਸਵੀਰ ਨੂੰ ਦੇਖ ਕੇ ਕਹਾਣੀ ਬਾਰੇ ਕਿਸੇ ਸਿੱਟੇ ਤੇ ਪਹੁੰਚਣਾ ਮੁਸ਼ਕਲ ਹੈ । ਨਿਰਮਾਤਾ ਹਰਸ਼ ਵਧਵਾ ਦੀ ਇਹ ਫ਼ਿਲਮ ਇਸ ਸਾਲ ਵਿੱਚ ਹੀ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਵੇਗੀ।

 

Tags: Kanakan De Ohle , Wadhwa Productions , Parmish Verma , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD