Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ

ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr. Balbir Singh, Ajit Pal Singh Kohli, Patiala,Rajindra Hospital Patiala

Web Admin

Web Admin

5 Dariya News

ਪਟਿਆਲਾ , 29 Apr 2023

Last updated on: Apr 29, 2023, 00:00 IST

ਸੂਬੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਦਾ ਉਦਘਾਟਨ ਕੀਤਾ ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਹੰਗਾਮੀ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਐਮਰਜੈਂਸੀ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਮਾਲਵੇ ਦੇ ਲੋਕ ਵੱਡੀ ਗਿਣਤੀ ਵਿਚ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿਚ ਆਉਂਦੇ ਹਨ ਤੇ ਇੱਥੋਂ ਤੱਕ ਕਿ ਗੰਗਾਨਗਰ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ ਜਿਸ ਕਰਕੇ ਸਰਕਾਰ ਵੱਲੋਂ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੌਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਐਕਸੀਡੈਂਟ ਕੇਸਾਂ ਦੇ ਮਰੀਜ਼ ਨੂੰ ਇਲਾਜ ਲਈ ਪੀ.ਜੀ.ਆਈ. ਲਈ ਰੈਫਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰੌਮਾ ਸੈਂਟਰ ਬਣਨ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਪੀ.ਜੀ.ਆਈ. ਉਤੇ ਵੀ ਬੋਝ ਘਟੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਵਾਰਡ ਵਿਚ ਬੈੱਡਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ ਜੋ ਹੁਣ 50 ਬੈੱਡਾਂ ਤੋਂ ਵਧਾ ਕੇ 100 ਬੈੱਡ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਦੇਣ ਵਿਚ ਦੇਰੀ ਖਤਮ ਹੋਵੇਗੀ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਲੋੜੀਂਦੇ ਟੈਸਟ ਵੀ ਹੁਣ ਐਮਰਜੈਂਸੀ ਵਿਚ ਹੀ ਹੋ ਜਾਇਆ ਕਰਨਗੇ ਤੇ ਇਸ ਨਾਲ ਮਰੀਜ਼ ਦਾ ਸਮੇਂ ਸਿਰ ਇਲਾਜ ਵੀ ਸ਼ੁਰੂ ਕੀਤਾ ਜਾ ਸਕੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਲਈ ਵਿਸ਼ੇਸ਼ ਤੌਰ ਉਤੇ 40 ਨਵੇਂ ਮੁਲਾਜ਼ਮ ਵੀ ਭਰਤੀ ਕੀਤੇ ਗਏ ਹਨ ਜੋ ਸਿਰਫ ਐਮਰਜੈਂਸੀ ਵਾਰਡ ਵਿਚ ਹੀ ਡਿਊਟੀ ਨਿਭਾਉਣਗੇ। ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਹੋਰ ਵੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿਚ ਐਡਵਾਂਸਡ ਆਈ.ਸੀ.ਯੂ. ਲਈ 17 ਬੈੱਡ, ਅਪ੍ਰੇਸ਼ਨ ਥੀਏਟਰ ਨਾਲ ਜੁੜੀ ਐਮਰਜੈਂਸੀ ਲਈ ਚਾਰ ਅਪ੍ਰੇਸ਼ਨ ਥੀਏਟਰ, ਸਰਜੀਕਲ ਐਚ.ਡੀ.ਯੂ. ਲਈ 10 ਬੈੱਡ ਨਵੇਂ ਸਥਾਪਤ ਕੀਤੇ ਗਏ ਹਨ।

ਇਸ ਤੋਂ ਇਲਾਵਾ 50 ਲੋਕਾਂ ਲਈ ਉਡੀਕ ਖੇਤਰ ਅਤੇ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਸਥਾਪਤ ਕੀਤਾ ਗਿਆ ਹੈ।ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਦੀ ਜ਼ਿੰਮੇਵਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਸਾਫ਼-ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।  

ਇਸ ਮੌਕੇ ਮੁੱਖ ਮੰਤਰੀ ਨੇ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਕੀਤਾ ਜਿਨ੍ਹਾਂ ਵਿਚ ਡਾਕਟਰਾਂ ਲਈ ਰਿਹਾਇਸ਼, ਸਪੋਰਟਸ ਹਾਲ, ਕੈਦੀਆਂ ਲਈ ਵੱਖਰਾ ਵਾਰਡ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਆਈ.ਜੀ. ਮੁੱਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ,ਮੈਡੀਕਲ ਸਿੱਖਿਆ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ,  ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਬਲਵਿੰਦਰ ਸੈਣੀ, ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr. Balbir Singh , Ajit Pal Singh Kohli , Patiala , Rajindra Hospital Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD