Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਕੁਲਵੰਤ ਸਿੰਘ ਫੌਜੀ ਨੂੰ ਅਹਿਮ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਗਈਆਂ ਸ਼ਰਧਾਂਜਲੀਆਂ

ਮੈਂ ਆਰਮੀ ਪ੍ਰੀਵਾਰ ਨਾਲ ਸਬੰਧ ਰੱਖਦੀ ਹਾਂ ਇਸ ਲਈ ਮੈਂ ਜਾਣਦੀ ਹਾਂ ਜਦੋਂ ਕੋਈ ਸ਼ਹੀਦ ਹੁੰਦਾ ਹੈ ਤਾਂ ਉਸ ਪ੍ਰੀਵਾਰ ਤੇ ਕੀ ਬੀਤਦੀ ਹੈ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 30 Apr 2023

Last updated on: Apr 30, 2023, 00:00 IST

ਚੜ੍ਹਦੀ ਉਮਰੇ ਦੇਸ਼ ਤੋਂ ਜਾਨ ਵਾਰਨ ਵਾਲੇ ਮੋਗਾ ਜਿਲ੍ਹੇ ਦੇ ਪਿੰਡ ਚੜਿੱਕ ਦੇ ਫੌਜੀ ਸ਼ਹੀਦ ਕੁਲਵੰਤ ਸਿੰਘ ਜੋ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਪੁੰਛ ਰਜੋਰੀ (ਜੰਮੂ ਕਸ਼ਮੀਰ) ਵਿਖੇ ਸ਼ਹੀਦੀ ਦਾ ਜਾਮ ਪੀ ਗਏ ਸਨ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਉਨ੍ਹਾਂ ਦੇ ਪਿੰਡ ਚੜਿੱਕ ਵਿਖੇ ਹਜਾਰਾਂ ਦੀ ਗਿਣਤੀ ਵਿੱਚ ਉਨ੍ਹਾਂ ਨੂੰ ਸੱਜਣਾ, ਮਿੱਤਰਾਂ, ਸਨੇਹੀਆਂ, ਇਲਾਕੇ ਭਰ ਦੇ ਲੀਡਰਾਂ ਅਤੇ ਕਈ ਮਾਣਯੋਗ ਸ਼ਖਸ਼ੀਅਤਾਂ ਵੱਲੋਂ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। 

ਜਿਕਰ ਯੋਗ ਹੈ ਕਿ ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋ ਗਏ ਸਨ ਉਦੋਂ ਸ਼ਹੀਦ ਕੁਲਵੰਤ ਸਿੰਘ ਕੁੱਝ ਮਹੀਨਿਆਂ ਦੇ ਹੀ ਸਨ। ਇਨ੍ਹਾਂ ਦੀ ਮਾਤਾ ਹਰਜਿੰਦਰ ਕੌਰ ਨੇ ਬੜੀ ਮੁਸਕਿਲ ਨਾਲ ਆਪਣੇ ਪੁੱਤਰ ਦੀ ਪਰਵਰਿਸ਼ ਕੀਤੀ ਸੀ। ਹੁਣ ਸ਼ਹੀਦ ਕੁਲਵੰਤ ਸਿੰਘ ਦਾ ਬੇਟਾ ਫਤਹਿਵੀਰ ਸਿੰਘ ਸਿਰਫ ਪੰਜ ਮਹੀਨੇ ਦਾ ਹੈ ਅਤੇ ਬੇਟੀ ਅਰਮਾਨਦੀਪ ਕੌਰ ਸਿਰਫ ਢੇਡ ਸਾਲ ਦੀ ਹੈ। ਉਨ੍ਹਾਂ ਦੀ ਪਤਨੀ ਹਰਦੀਪ ਕੌਰ ਲਈ ਇਹ ਮੁਸ਼ਕਿਲ ਦੀ ਘੜੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ‘ਮਹਿਕ ਵਤਨ ਦੀ’ ਗਰੁੱਪ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਨੇ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਸ਼੍ਰੀ ਮੁਹੰਮਦ ਸਦੀਕ, ਸਾਬਕਾ ਮੰਤਰੀ ਸ. ਬਲਵੰਤ ਸਿੰਘ ਰਾਮੂੰਵਾਲੀਆ, ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲੀਆ, ਕੈਪਟਨ ਅਮਰਜੀਤ ਸਿੰਘ ਨੇ ਸਟੇਜ ਤੇ ਹਾਜਰੀ ਲਵਾਉਂਦੇ ਹੋਏ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪ੍ਰੀਵਾਰ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। 

ਸਟੇਜ ਸਕੱਤਰ ਵੱਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਦਿਲ ਦੀਆਂ ਗਹਿਰਾਈਆਂ ‘ਚੋ ਜੋ ਪ੍ਰੀਵਾਰ ਨਾਲ ਹਮਦਰਦੀ ਜਤਾਈ ਗਈ ਹੈ ਉਸ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੈਂ ਆਰਮੀ ਪ੍ਰੀਵਾਰ ਨਾਲ ਸਬੰਧ ਰੱਖਦੀ ਹਾਂ ਇਸ ਲਈ ਮੈਂ ਜਾਣਦੀ ਹਾਂ ਕਿ ਜਦੋਂ ਕਿਤੇ ਲੜਾਈ ਲੱਗਦੀ ਜਾਂ ਕਿਸੇ ਪ੍ਰੀਵਾਰ ਦਾ ਕੋਈ ਮੈਂਬਰ ਸ਼ਹੀਦ ਹੁੰਦਾ ਹੈ ਤਾਂ ਉਸ ਤੇ ਕੀ ਬੀਤਦੀ ਹੈ। 

ਇਸ ਮੌਕੇ ਅਕਾਲ ਅਕੈਡਮੀ ਬੜੂ ਸਾਹਿਬ ਕਾਲੇਕੇ ਤੋਂ ਕੁਲਦੀਪ ਸਿੰਘ ਨੇ ਬੱਚਿਆਂ ਦੀ ਪੜਾਈ ਮੁਫਤ ਕਰਵਾਉਣ ਦਾ ਐਲਾਨ ਕੀਤਾ। ਆਈ.ਏ.ਐਸ ਲਛਮਣ ਸਿੰਘ ਮਲੂਕਾ ਨੇ ਪ੍ਰੀਵਾਰ ਨੂੰ 51,000/- ਰੁਪਏ ਦੀ ਮੱਦਦ ਦਿੱਤੀ। ਪਿਛਲੇ ਦਿਨੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ  ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਨ ਦੇਣ ਦਾ ਐਲਾਨ ਕੀਤਾ ਗਿਆ ਹੈ। ਸਟੇਜ ਦੀ ਸੇਵਾ ਅਜਮੇਰ ਸਿੰਘ ਨੇ ਬਾਖੂਬੀ ਨਿਭਾਈ ਗਈ। 

ਇਸ ਮੌਕੇ ਬਹੁੱਤ ਸਾਰੀਆਂ ਮਾਣਯੋਗ ਸ਼ਖਸ਼ੀਅਤਾਂ ਸਮੇਤ ਮੋਗਾ ਦੇ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਵੱਲੋਂ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ, ਮਾਲਵਿਕਾ ਸੂਦ (ਜਿਲ੍ਹਾ ਮੀਤ-ਪ੍ਰਧਾਨ ਕਾਂਗਰਸ), ਐਮ.ਐਲ.ਏ. ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਐਮ.ਐਲ.ਏ. ਡਾ. ਹਰਜੋਤ ਕਮਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਬਲਜਿੰਦਰ ਸਿੰਘ ‘ਮੱਖਣ’ ਬਰਾੜ, ਹਰਮਨਜੀਤ ਸਿੰਘ ਦੀਦਾਰੇਵਾਲਾ (ਜਿਲ੍ਹਾ ਪ੍ਰਧਾਨ: ਆਮ ਆਦਮੀ ਪਾਰਟੀ ਮੋਗਾ), ਮੈਡਮ ਕਮਲਜੀਤ ਕੌਰ ਮੋਗਾ (ਜਿਲ੍ਹਾ ਪ੍ਰਧਾਨ: ਆਮ ਆਦਮੀ ਪਾਰਟੀ ਮਹਿਲਾ ਵਿੰਗ), ਇੰਪਰੂਵਮੈਂਟ ਟਰੱਸਟ ਮੋਗਾ ਦੇ ਚੈਅਰਮੈਨ ਦੀਪਕ ਅਰੋੜਾ, ਚੇਅਰਮੈਨ ਇੰਦਰਜੀਤ ਸਿੰਘ, ਸਰਪੰਚ ਚਮਕੌਰ ਸਿੰਘ ਰਾਮੂੰਵਾਲਾ, ਸੀਨੀਅਰ ਆਪ ਆਗੂ ਰਿੰਪੀ ਗਰੇਵਾਲ, ਆਪ ਆਗੂ ਅਜੈ ਸ਼ਰਮਾ, ਆਪ ਆਗੂ ਮੈਡਮ ਸੋਨੀਆ ਢੰਡ, ਬਲਕਾਰ ਸਿੰਘ, ਕਰਨੈਲ ਸਿੰਘ, ਸਾਬਕਾ ਪ੍ਰਧਾਨ ਕਰਨਲ ਬਾਬੂ ਸਿੰਘ, ਸੁਰਜੀਤ ਸਿੰਘ, ਸ਼ਹੀਦ ਜੈਮਲ ਸਿੰਘ ਦੇ ਪਿਤਾ ਸ. ਜਸਵੰਤ ਸਿੰਘ ਕੋਟ-ਈਸੇ-ਖਾਂ, ਸਾਬਕਾ ਐਮ.ਐਲ.ਏ. ਹਰੀ ਸਿੰਘ ਖਾਈ, ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਪ੍ਰਧਾਨ ਨਗਰ ਕੌਂਸਲ ਇੰਦਰਜੀਤ ਜੌਲੀ, ਇੱਕਤਰ ਸਿੰਘ ਮਾਣੂਕੇ, ਕੈਪਟਨ ਸੁਰਜੀਤ ਸਿੰਘ ਮਾਣੂਕੇ, ਵਿਸਾਖਾ ਸਿੰਘ ਮਾਣੂਕੇ, ਚੇਅਰਮੈਨ ਅਮਰਜੀਤ ਸਿੰਘ ਲੰਡੇਕੇ, ਗੁਰਬਿੰਦਰ ਸਿੰਘ ਸਿੰਘਾਂਵਾਲਾ, ਕਰਨਲ ਬਲਕਾਰ ਸਿੰਘ, ਕੈਪਟਨ ਬਿੱਕਰ ਸਿੰਘ ਆਦਿ ਮੁੱਖ ਤੌਰ ਤੇ ਹਾਜਰ ਸਨ।  

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD