Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜਲੰਧਰ ਜ਼ਿਮਨੀ ਚੋਣ ਵਿੱਚ ਔਰਤਾਂ ਬਣਾਉਣ ਸਭ ਤੋਂ ਜ਼ਿਆਦਾ ਵੋਟਿੰਗ ਦਾ ਰਿਕਾਰਡ : ਕਰਮਜੀਤ ਕੌਰ ਚੌਧਰੀ

Charanjit Singh Channi, Karamjit Kaur Chaudhary, Vikramjit Singh Chaudhary, Congress, Punjab Congress, Jalandhar, Pargat Singh

Web Admin

Web Admin

5 Dariya News

ਜਲੰਧਰ , 30 Apr 2023

Last updated on: Apr 30, 2023, 00:00 IST

ਜਲੰਧਰ ਲੋਕ ਸਭਾ ਹਲਕੇ ਦੀਆਂ ਮਹਿਲਾ ਵੋਟਰਾਂ ਨੂੰ 10 ਮਈ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦਾ ਸੱਦਾ ਦਿੰਦਿਆਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਵੱਡੀ ਸਿਆਸੀ ਪਾਰਟੀ ਨੇ ਜਲੰਧਰ ਤੋਂ ਕਿਸੇ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਜਲੰਧਰ ਦੀਆਂ ਔਰਤਾਂ ਜ਼ਿਮਨੀ ਚੋਣ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਰਿਕਾਰਡ ਕਾਇਮ ਕਰਨ।

ਉਨ੍ਹਾਂ ਜਲੰਧਰ ਛਾਉਣੀ ਅਤੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਹਰ ਔਰਤ ਨੂੰ ਪੋਲਿੰਗ ਵਾਲੇ ਦਿਨ ਆਪੋ-ਆਪਣੇ ਬੂਥਾਂ 'ਤੇ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਬਾਅਦ ਇੱਕ ਔਰਤ ਨੂੰ ਜਲੰਧਰ ਸੰਸਦੀ ਹਲਕੇ ਤੋਂ ਚੋਣ ਲੜਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਇਹ ਇਤਿਹਾਸ ਰਚਣ ਦਾ ਸੁਨਹਿਰੀ ਮੌਕਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਅਤੇ ਜਲੰਧਰ ਛਾਉਣੀ ਵਿਧਾਇਕ ਪਰਗਟ ਸਿੰਘ ਨਾਲ ਵੱਖ ਵੱਖ ਮੀਟਿੰਗਾਂ ਵਿੱਚ ਹਾਜ਼ਰੀ ਲਗਵਾਉਂਦਿਆਂ ਕਰਮਜੀਤ ਚੌਧਰੀ ਨੇ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਔਰਤਾਂ ਦਾ ਬਰਾਬਰ ਦਾ ਯੋਗਦਾਨ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਜਨਤਕ ਖੇਤਰ ਵਿੱਚ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨਾਰੀ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਜਨਤਕ ਅਦਾਰਿਆਂ ਦਾ ਹਿੱਸਾ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ।

ਉਹਨਾਂ ਆਖਿਆ, “ਮਹਿਲਾ ਸਸ਼ਕਤੀਕਰਨ ਕਾਂਗਰਸ ਪਾਰਟੀ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਰਿਹਾ ਹੈ। ਕਾਂਗਰਸ ਪਾਰਟੀ ਨੇ ਵੱਖ ਵੱਖ ਕਰਾਜਕਾਲਾਂ ਦੌਰਾਨ ਔਰਤਾਂ ਦੀ ਸਿੱਖਿਆ ਅਤੇ ਰੁਜ਼ਗਾਰ ਲਈ ਕਈ ਨੀਤੀਆਂ ਲਾਗੂ ਕੀਤੀਆਂ ਹਨ। ਚੁਣੀਆਂ ਅਤੇ ਜਨਤਕ ਸੰਸਥਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਕਾਂਗਰਸ ਨੇ ਪੰਚਾਇਤਾਂ, ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ, ਨਗਰ ਕੌਂਸਲਾਂ ਆਦਿ ਵਿੱਚ ਔਰਤਾਂ ਨੂੰ ਰਾਖਵਾਂਕਰਨ ਦੇਣ ਲਈ ਕਾਨੂੰਨ ਬਣਾਏ। ਕਾਂਗਰਸ ਨੇ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਵੀ ਔਰਤਾਂ ਵਾਸਤੇ 33% ਸੀਟਾਂ ਰਾਖਵੀਆਂ ਰੱਖਣ ਦੀ ਵਕਾਲਤ ਕੀਤੀ ਹੈ।"

ਕਰਮਜੀਤ ਚੌਧਰੀ ਨੇ ਕਿਹਾ ਕਿ ਉਹ ਜਲੰਧਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਵਾਸਤੇ ਇੱਕ ਸਾਲ ਹੀ ਨਹੀਂ ਸਗੋਂ ਆਪਣੇ ਆਖਰੀ ਸਾਹ ਤੱਕ ਅਣਥੱਕ ਮਿਹਨਤ ਕਰਨ ਲਈ ਵਚਨਬੱਧ ਹਨ। ਉਹਨਾਂ ਆਖਿਆ, “ਸਿੱਖਿਆ ਅਤੇ ਨਾਰੀ ਸਸ਼ਕਤੀਕਰਨ 'ਤੇ ਵਿਸ਼ੇਸ਼ ਧਿਆਨ ਦੇਣ ਤੋਂ ਇਲਾਵਾ ਮੈਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਤੇ ਆਧੁਨਿਕ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਵੀ ਕੰਮ ਕਰਾਂਗੀ। ਮੈਂ ਹਲਕੇ ਵਿੱਚ ਸਿਹਤ ਸਹੂਲਤਾਂ ਅਤੇ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਵੀ ਪੂਰੀ ਕੋਸ਼ਿਸ਼ ਕਰਾਂਗੀ।"

 

Tags: Charanjit Singh Channi , Karamjit Kaur Chaudhary , Vikramjit Singh Chaudhary , Congress , Punjab Congress , Jalandhar , Pargat Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD