Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਸਰਕਾਰ ਦੀ ਨੀਂਹ ਝੂਠ ਤੇ ਕੂੜ ਪ੍ਰਚਾਰ 'ਤੇ ਰੱਖੀ ਹੋਈ ਹੈ : ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਮੁੱਖ ਮੰਤਰੀ ਮਾਨ ਫਸਲਾਂ ਦੇ ਨੁਕਸਾਨ ਲਈ ਦਿੱਤੇ ਮੁਆਵਜ਼ੇ ਦੇ ਅਸਲ ਅੰਕੜੇ ਜਾਰੀ ਕਰਨ: ਵਿਧਾਇਕ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress, Jalandhar

Web Admin

Web Admin

5 Dariya News

ਫਿਲੌਰ , 30 Apr 2023

Last updated on: Apr 30, 2023, 00:00 IST

ਜ਼ਿਮਨੀ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ 'ਆਪ' ਸਰਕਾਰ ਕਿਸਾਨਾਂ ਨੂੰ ਦਿੱਤੇ ਗਏ ਫਸਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਣਕ ਦੀ ਖਰੀਦ ਨੂੰ ਲੈ ਕੇ ਝੂਠਾ ਪ੍ਰਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ‘ਆਪ’ ਸਰਕਾਰ ਵੱਲੋਂ ਕੀਤੇ ਦਾਅਵਿਆਂ ਅਨੁਸਾਰ ਮੁਆਵਜ਼ਾ ਨਹੀਂ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਅਸਲ ਰਾਹਤ ਕਾਰਜਾਂ ਦੀ ਬਜਾਏ ਪ੍ਰਚਾਰ, ਜਾਅਲੀ ਖ਼ਬਰਾਂ ਅਤੇ ਝੂਠੇ ਵਾਅਦਿਆਂ 'ਤੇ ਜ਼ਿਆਦਾ ਸਮਾਂ ਅਤੇ ਪੈਸਾ ਖਰਚ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ।

ਮੁੱਖ ਮੰਤਰੀ ਮਾਨ ਨੂੰ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਬਾਰੇ ਅਸਲ ਅੰਕੜੇ ਜਾਰੀ ਕਰਨ ਲਈ ਆਖਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਅਸਲ ਵਿੱਚ ਕਿੰਨੇ ਕਿਸਾਨਾਂ ਨੂੰ ਮੁਆਵਜ਼ਾ ਮਿਲਿਆ ਹੈ ਅਤੇ ਹਰੇਕ ਕਿਸਾਨ ਨੂੰ ਕਿੰਨੀ ਰਕਮ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਹੀ ਮੁਆਵਜ਼ਾ ਨਹੀਂ ਦਿੱਤਾ, ਪਰ ਝੂਠੇ ਪ੍ਰਚਾਰ ਨੂੰ ਹੋਰ ਫੈਲਾਉਣ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮਜ਼ਦੂਰਾਂ ਲਈ ਐਲਾਨਿਆ 1500 ਰੁਪਏ ਦਾ ਮੁਆਵਜ਼ਾ ਨਾਕਾਫ਼ੀ ਹੈ ਅਤੇ ਮਜ਼ਦੂਰਾਂ ਦੇ ਹੋਏ ਅਸਲ ਨੁਕਸਾਨ ਤੋਂ ਘੱਟ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਮੁਆਵਜ਼ਾ ਵਧਾਏ ਅਤੇ ਵੱਖ-ਵੱਖ ਕੇਂਦਰੀ ਅਤੇ ਸੂਬਾ ਸਕੀਮਾਂ ਦਾ ਲਾਭ ਮਜ਼ਦੂਰਾਂ ਤੱਕ ਪਹੁੰਚਾਏ।

ਵਿਧਾਇਕ ਚੌਧਰੀ ਨੇ ਅਨਾਜ ਮੰਡੀਆਂ ਵਿੱਚੋਂ ਫ਼ਸਲ ਦੀ ਢਿੱਲੀ ਲਿਫ਼ਟਿੰਗ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਪ੍ਰੇਸ਼ਾਨੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਸਰਕਾਰ ਨੂੰ ਖਰੀਦੀ ਗਈ ਕਣਕ ਦੀ ਸਮੇਂ ਸਿਰ ਲਿਫਟਿੰਗ ਲਈ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਲਿਫਟਿੰਗ ਅਤੇ ਗੁਦਾਮਾਂ ਤੱਕ ਪਹੁੰਚਾਉਣ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਸਿਆਸੀ ਦਖਲਅੰਦਾਜ਼ੀ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।

ਚੌਧਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਰਮਜੀਤ ਕੌਰ ਚੌਧਰੀ ਸਾਂਸਦ ਚੁਣੇ ਜਾਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਦੇ ਰਹਿਣਗੇ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

 

Tags: Karamjit Kaur Chaudhary , Vikramjit Singh Chaudhary , Congress , Punjab Congress , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD